ਅਮਰਜੀਤ ਕੌਰ ਦੀ ਅਗਵਾਈ ’ਚ ਕਿਸਾਨ ਔਰਤਾਂ ਨੇ ਸੰਭਾਲੀ ਭੁੱਖ ਹੜਤਾਲ ਮੋਰਚੇ ਦੀ ਕਮਾਨ

By  Shanker Badra December 25th 2020 10:28 AM

ਅਮਰਜੀਤ ਕੌਰ ਦੀ ਅਗਵਾਈ ’ਚ ਕਿਸਾਨ ਔਰਤਾਂ ਨੇ ਸੰਭਾਲੀ ਭੁੱਖ ਹੜਤਾਲ ਮੋਰਚੇ ਦੀ ਕਮਾਨ:ਬਰਨਾਲਾ : ਤਿੰਨ ਖੇਤੀ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਅਤੇ ਪਰਾਲੀ ਸਾੜਨ ਸਬੰਧੀ ਕਿਸਾਨਾਂ ਨੂੰ ਇੱਕ ਕਰੋੜ ਰੁ. ਜੁਰਮਾਨਾ ਅਤੇ ਪੰਜ ਸਾਲ ਦੀ ਕੈਦ ਵਾਲੇ ਆਰਡੀਨੈਂਸ ਖਿਲਾਫ 30 ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿੱਚ ਸ਼ੁਰੂ ਹੋਏ ਸਾਂਝੇ ਕਿਸਾਨ ਸੰਘਰਸ਼ ਦੇ ਨੂੰ ਹੋਰ ਤੇਜ਼ ਕਰਨ ਦੇ ਮਕਸਦ ਤਹਿਤ 12 ਮੈਂਬਰੀ ਕਿਸਾਨ ਕਾਫਲੇ ਵੱਲੋਂ ਚੌਥੇ ਦਿਨ 24 ਘੰਟੇ ਦੀ ਭੁੱਖ ਹੜਤਾਲ ਕਿਸਾਨ ਔਰਤਾਂ ਵੱਲੋਂ ਜਾਰੀ ਰੱਖੀ ਗਈ। ਰੈਵਨਿਊ ਕਾਨੂੰਗੋ/ਪਟਵਾਰ ਯੂਨੀਅਨ ਵੱਲੋਂ ਸਾਂਝੇ ਕਿਸਾਨ ਮੋਰਚੇ ਵਿੱਚ ਸ਼ਮੂਲੀਅਤ ਕਰਦਿਆਂ ਸੰਚਾਲਨ ਕਮੇਟੀ ਨੂੰ 5100 ਰੁ. ਦੀ ਸਹਾਇਤਾ ਰਾਸ਼ੀ ਸੰਚਾਲਨ ਕਮੇਟੀ ਨੂੰ ਸੌਂਪਦਿਆਂ ਹਰ ਪੱਖੋਂ ਸਹਿਯੋਗ ਕਰਨ ਦਾ ਵਾਅਦਾ ਕੀਤਾ।

Woman Kisan Morcha Led by leader Amarjit Kaur of the hunger strike in Barnala ਅਮਰਜੀਤ ਕੌਰ ਦੀ ਅਗਵਾਈ ’ਚ ਕਿਸਾਨ ਔਰਤਾਂ ਨੇ ਸੰਭਾਲੀ ਭੁੱਖ ਹੜਤਾਲ ਮੋਰਚੇ ਦੀ ਕਮਾਨ

ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਵਿਰੋਧੀ ਤਿੰਨੇ ਕਾਨੂੰਨਾਂ ਖਿਲਾਫ ਚੱਲ ਰਹੀ ਸਾਂਝੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਬਲਵੰਤ ਸਿੰਘ ਉੱਪਲੀ, ਗੁਰਦੇਵ ਸਿੰਘ ਮਾਂਗੇਵਾਲ, ਅਮਰਜੀਤ ਕੌਰ , ਗੁਰਮੇਲ ਰਾਮ ਸ਼ਰਮਾ, ਗੁਰਚਰਨ ਸਿੰਘ ਸਰਪੰਚ , ਉਜਾਗਰ ਸਿੰਘ ਬੀਹਲਾ, ਹਰਚਰਨ ਚੰਨਾ, ਨਿਰੰਜਣ ਸਿੰਘ ਠੀਕਰੀਵਾਲ, ਕਰਨੈਲ ਸਿੰਘ ਗਾਂਧੀ, ਨੇਕਦਰਸ਼ਨ ਸਿੰਘ, ਪਰਮਜੀਤ ਕੌਰ, ਜਸਪਾਲ ਕੌਰ, ਹਰਚਰਨ ਚੰਨਾ, ਵਿਜੈ ਕੁਮਾਰ, ਮਾ. ਮਨੋਹਰ ਲਾਲ ਆਦਿ ਬੁਲਾਰਿਆਂ ਨੇ ਸਾਂਝੇ ਕਿਸਾਨ ਮੋਰਚੇ ਵਿੱਚ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦੋ ਮਿੰਟ ਦਾ ਮੋਨ ਧਾਰਕੇ ਅਕਾਸ਼ ਗੁੰਜਾਊ ਨਾਹਰਿਆਂ ‘ਸਾਂਝੇ ਕਿਸਾਨ ਮੋਰਚੇ ਦੇ ਸ਼ਹੀਦਾਂ ਨੂੰ-ਲਾਲ ਸਲਾਮ, ਸ਼ਹੀਦੋ ਥੋਡਾ ਕਾਜ ਅਧੂਰਾ-ਲਾਕੇ ਜਿੰਦਗੀਆਂ ਕਰਾਂਗੇ ਪੂਰਾ’ ਨਾਲ ਸ਼ਰਧਾਂਜਲੀ ਭੇਂਟ ਕੀਤੀ।

Woman Kisan Morcha Led by leader Amarjit Kaur of the hunger strike in Barnala ਅਮਰਜੀਤ ਕੌਰ ਦੀ ਅਗਵਾਈ ’ਚ ਕਿਸਾਨ ਔਰਤਾਂ ਨੇ ਸੰਭਾਲੀ ਭੁੱਖ ਹੜਤਾਲ ਮੋਰਚੇ ਦੀ ਕਮਾਨ

ਘਰ-ਘਰ ਤੋਂ ਉੱਠੀ ਲੋਕ ਆਵਾਜ ਸਦਕਾ ਹੀ ਸਾਂਝਾ ਕਿਸਾਨ ਸੰਘਰਸ਼ ਲੋਕ ਸੰਘਰਸ਼ ਵਿੱਚ ਤਬਦੀਲ ਹੋ ਗਿਆ ਹੈ। ਹਰ ਤਬਕਾ ਕਿਸੇ ਨਾਂ ਕਿਸੇ ਰੂਪ‘ਚ ਆਪਣਾ ਯੋਗਦਾਨ ਪਾ ਰਿਹਾ ਹੈ। ਚੌਥੇ ਦਿਨ ਭੁੱਖ ਹੜਤਾਲ ਉੱਪਰ ਬੈਠਣ ਵਾਲੇ ਜਥੇ ਵਿੱਚ ਅਮਰਜੀਤ ਕੌਰ, ਸੁਰਜੀਤ ਕੌਰ, ਦਰਸ਼ਨ ਕੌਰ, ਜਲ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਮਨਜੀਤ ਕੌਰ, ਗਰਬੰਸ ਕੌਰ, ਪਰਮਜੀਤ ਕੌਰ, ਕਿਰਨਜੀਤ ਕੌਰ, ਮਨਜੀਤ ਕੌਰ ਅਤੇ ਪ੍ਰਮਿੰਦਰ ਕੌਰ  ਸ਼ਾਮਿਲ ਸਨ। ਭੁੱਖ ਹੜਤਾਲ ਉੱਪਰ ਉਤਸ਼ਾਹ ਇਸ ਕਦਰ ਵਧ ਰਿਹਾ ਹੈ ਕਿ ਬੀਕੇਯੂ ਏਕਤਾ ਡਕੌਂਦਾ ਦੀ ਆਗੂ ਅਮਰਜੀਤ ਕੌਰ ਦੀ ਅਗਾਵਈ ਹੇਠ ਨਿਰੋਲ ਕਿਸਾਨ ਔਰਤਾਂ ਦਾ ਕਾਫਲਾ ਭੁੱਖ ਹੜਤਾਲ ਉੱਪਰ ਬੈਠਣ ਵੇਲੇ ਐਲਾਨ ਕੀਤਾ ਕਿ ਭਵਿੱਖ ਵਿੱਚ ਵੀ ਭੁੱਖ ਹੜਤਾਲ ਉੱਪਰ ਬੈਠਣ ਲਈ ਕਿਸਾਨ ਔਰਤਾਂ ਵਿੱਚ ਪੂਰਾ ਉਤਸ਼ਾਹ ਹੈ। ਸਾਡੀ ਮੰਗ ਹੈ ਕਿ ਸੰਚਾਲਨ ਕਮੇਟੀ ਜਲਦ ਕਿਸਾਨ ਔਰਤਾਂ ਲਈ ਭੁੱਖ ਹੜਤਾਲ ਦਾ ਸਮਾਂ ਨਿਸ਼ਚਤ ਕਰਕੇ ਸੂਚਿਤ ਕਰੇ। ਕਿਸਾਨ ਹਿੱਸਿਆਂ ਤੋਂ ਇਲਾਵਾ ਹੋਰ ਤਬਕੇ ਵੀ ਭੁੱਖ ਹੜਤਾਲ ਵਿੱਚ ਸ਼ਾਮਿਲ ਹੋਣ ਦੀ ਇੱਛਾ ਜਤਾ ਰਹੇ ਹਨ।

Woman Kisan Morcha Led by leader Amarjit Kaur of the hunger strike in Barnala ਅਮਰਜੀਤ ਕੌਰ ਦੀ ਅਗਵਾਈ ’ਚ ਕਿਸਾਨ ਔਰਤਾਂ ਨੇ ਸੰਭਾਲੀ ਭੁੱਖ ਹੜਤਾਲ ਮੋਰਚੇ ਦੀ ਕਮਾਨ

ਪਿੰਡਾਂ ਵਿੱਚੋਂ ਕਿਸਾਨ ਔਰਤਾਂ ਦੇ ਕਾਫਲੇ ਦਿੱਲੀ ਵੱਲ ਵੀ ਵੱਡੀ ਪੱਧਰ 'ਤੇ ਗਏ ਹੋਣ ਦੇ ਬਾਵਜੂਦ ਵੀ ਸਾਂਝੇ ਕਿਸਾਨ ਮੋਰਚੇ ਵਿੱਚ ਪਹੁੰਚਣ ਵਾਲੇ ਕਿਸਾਨ ਔਰਤਾਂ ਦੇ ਕਾਫਲਿਆਂ ਵਿੱਚ ਕੋਈ ਕਮੀ ਨਹੀਂ ਆ ਰਹੀ। ਸਗੋਂ ਬਰਨਾਲਾ ਵਿਖੇ ਚਲਦੇ ਸੰਘਰਸ਼ ਵਿੱਚ ਵੀ ਪੂਰੇ ਜੋਸ਼ ਨਾਲ ਸ਼ਾਮਿਲ ਹੋ ਰਹੇ ਹਨ। ਇਹੀ ਸਾਂਝੇ ਕਿਸਾਨ ਸੰਘਰਸ਼ ਦਾ ਸ਼ਾਨਦਾਰ ਪਹਿਲੂ ਹੈ।  26 ਨਵੰਬਰ ਤੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਮਰਦ ਔਰਤਾਂ ਦੇ ਕਾਫਲਿਆਂ ਨੇ ਦਿੱਲੀ ਨੂੰ ਚਾਰੇ ਪਾਸਿਉਂ ਘੇਰਿਆ ਹੋਇਆ ਹੈ। ਕਿਸਾਨ ਕਾਫਲਿਆਂ ਨੂੰ ਮੁਲਕ ਦੇ ਵੱਖ ਵੱਖ ਹਿੱਸਿਆਂ/ਰਾਜਾਂ ਤੋਂ ਕਿਸਾਨਾਂ ਦੀ ਜੋਰਦਾਰ ਹਮਾਇਤ ਮਿਲ ਰਹੀ ਹੈ ਅਤੇ ਕਾਫਲੇ ਪੰਜਾਬ ਸਮੇਤ ਮੁਲਕ ਦੇ ਵੱਖੋ-ਵੱਖ ਹਿੱਸਿਆਂ ਤੋੋਂ ਲਗਾਤਾਰ ਸ਼ਾਮਿਲ ਹੋ ਰਹੇ ਹਨ। ਲੋਕਤਾ ਦਾ ਬੱਝ ਰਿਹਾ ਯੱਕ ਮੋਦੀ ਹਕੂਮਤ ਦੀਆਂ ਸਾਜਿਸ਼ਾਂ ਨੂੰ ਪੈਰਾਂ ਹੇਠ ਲਤਾੜਕੇ ਇਹ ਕਾਲੇ ਕਾਨੂੰਨ ਰੱਦ ਕਰਨ ਲਈ ਮਜਬੂਰ ਕਰ ਦੇਵੇਗਾ।

-PTCNews

Related Post