ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ : 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਕਾਂਗਰਸੀ ਕੌਂਸਲਰ ਸਮੇਤ 6 ਦੋਸ਼ੀ

By  Shanker Badra June 19th 2019 02:56 PM

ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ : 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਕਾਂਗਰਸੀ ਕੌਂਸਲਰ ਸਮੇਤ 6 ਦੋਸ਼ੀ:ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ 'ਤੇ ਇੱਕ ਔਰਤ ਨਾਲ ਕੁੱਟਮਾਰ ਕਾਰਨ ਦੇ ਮਾਮਲੇ ਵਿੱਚ ਫੜੇ ਗਏ ਦੋਸ਼ੀਆਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਅੱਜ ਮੁੜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ।

woman Strangled case 6 guilty 14 days judicial custody ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ : 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਕਾਂਗਰਸੀ ਕੌਂਸਲਰ ਸਮੇਤ 6 ਦੋਸ਼ੀ

ਜਿਥੇ ਅਦਾਲਤ ਨੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ ਗਿਆ।ਦੋਸ਼ੀਆਂ ਨੂੰ ਸਬ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ ਗਿਆ ,ਜਦਕਿ ਇੱਕ ਮਹਿਲਾ ਦੋਸ਼ੀ ਨੂੰ ਪੁਲਿਸ ਵੱਲੋਂ ਪਹਿਲਾਂ ਹੀ ਫਰੀਦਕੋਟ ਜੇਲ੍ਹ ਵਿਚ ਭੇਜਿਆ ਜਾ ਚੁੱਕਾ ਹੈ।

woman Strangled case 6 guilty 14 days judicial custody ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ : 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਕਾਂਗਰਸੀ ਕੌਂਸਲਰ ਸਮੇਤ 6 ਦੋਸ਼ੀ

ਜਾਣਕਾਰੀ ਮੁਤਾਬਕ ਉਕਤ ਦੋਸ਼ੀਆਂ ਦਾ ਫਾਈਨਾਂਸ ਦਾ ਕਾਰੋਬਾਰ ਹੈ ਅਤੇ ਉਹ ਔਰਤ ਦੇ ਘਰ ਪੈਸੇ ਲੈਣ ਗਏ ਸਨ ਪਰ ਉਸ ਨੇ ਕਿਹਾ ਕਿ ਸਾਡੇ ਕੋਲ ਅੱਜ ਪੈਸੇ ਨਹੀਂ ਹਨ ਅਤੇ ਬਾਅਦ 'ਚ ਦੇ ਦਿਆਂਗੇ।ਇਸ ਮਗਰੋਂ ਗ਼ੁੱਸੇ 'ਚ ਆਏ ਇਨ੍ਹਾਂ ਵਿਅਕਤੀਆਂ ਨੇ ਸੜਕ 'ਤੇ ਲਿਜਾ ਕੇ ਔਰਤ ਦੀ ਬੈਲਟਾਂ ਨਾਲ ਬਹੁਤ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ।

woman Strangled case 6 guilty 14 days judicial custody ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ : 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਕਾਂਗਰਸੀ ਕੌਂਸਲਰ ਸਮੇਤ 6 ਦੋਸ਼ੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਮੁਕਤਸਰ ਸਾਹਿਬ : ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ : ਕਾਂਗਰਸੀ ਕੌਂਸਲਰ ਸਮੇਤ 6 ਦੋਸ਼ੀ ਮੁੜ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜੇ

ਜ਼ਿਕਰਯੋਗ ਹੈ ਕਿ ਬੀਤੀ 14 ਜੂਨ ਨੂੰ ਸਥਾਨਕ ਬੂੜਾ ਗੁੱਜਰ ਰੋਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਦੇ ਭਰਾ ,ਭਾਣਜੇ ਅਤੇ ਹੋਰ ਸਾਥੀਆਂ ਨੇ ਮਿਲ ਕੇ ਘਰ 'ਚੋਂ ਘੜੀਸ ਕੇ ਸੜਕ 'ਤੇ ਲਿਜਾ ਕੇ ਇੱਕ ਦਲਿਤ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ।ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡਿਆ 'ਤੇ ਖ਼ੂਬ ਵਾਇਰਲ ਹੋਈ ਸੀ।

-PTCNews

Related Post