ਘਰਵਾਲੇ ਦੀ ਬਰਸੀ 'ਤੇ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ

By  Jagroop Kaur November 19th 2020 11:37 PM

ਹੁਸ਼ਿਆਰਪੁਰ : ਪਤੀ ਪਤਨੀ ਜ਼ਿੰਦਗੀ ਭਰ ਦਾ ਸਾਥ ਹੁੰਦਾ ਹੈ ,ਜਦ ਇਕ ਸਾਥੀ ਵਿਛੜ ਜਾਵੇ ਤਾਂ ਇਨਸਾਨ ਅਧੂਰਾ ਹੋ ਜਾਂਦਾ ਹੈ। ਇਸ ਹੀ ਅਧੂਰੇਪਨ ਤੋਂ ਤੰਗ ਹੁਸ਼ਿਆਰਪੁਰ ਦੀ ਮਹਿਲਾ ਨੇ ਖ਼ੁਦਕੁਸ਼ੀ ਕਰ ਲਈ। ਮਾਮਲਾ ਹਰਦੀਪ ਨਗਰ ਦਾ ਹੈ ਜਿਥੇ ਪੰਜਾਬ ਪੁਲਿਸ ਦੇ ਰਿਟਾਇਰਡ ਇੰਸਪੈਕਟਰ ਦੀ ਪਤਨੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ । ਮਿਲੀ ਜਾਣਕਾਰੀ ਮੁਤਾਬਕ ਤਰਸੇਮ ਕੌਰ ਦੇ ਪਤੀ ਮਲਕੀਤ ਸਿੰਘ ਦੀ ਦੋ ਸਾਲ ਪਹਿਲਾਂ ਇਸੇ ਘਰ ਦੀਆਂ ਪੌੜੀਆਂ ਤੋਂ ਡਿੱਗਣ ਕਾਰਨ ਮੌਤ ਹੋ ਗਈ ਸੀ। ਅੱਜ ਉਸ ਦੇ ਪਤੀ ਦੀ ਦੂਜੀ ਬਰਸੀ ਸੀ ਅਤੇ ਪਤੀ ਦੀ ਬਰਸੀ ਮੌਕੇ ਹੀ ਪਤਨੀ ਨੇ ਅਜਿਹਾ ਖ਼ੌਫ਼ਨਾਕ ਕਦਮ ਚੁੱਕ ਲਿਆ। ਨੇੜਲੇ ਲੋਕਾਂ ਮੁਤਾਬਕ ਤਰਸੇਮ ਕੌਰ ਪਤੀ ਦੀ ਮੌਤ ਤੋਂ ਬਾਅਦ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦੀ ਸੀ।suicide on husbands death anniversary suicide on husbands death anniversary

ਮਰਨ ਤੋਂ ਪਹਿਲਾਂ ਪੁੱਤਰ ਨੂੰ ਕੀਤੀ ਸੀ ਵਟਸਐੱਪ ਕਾਲ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਤਰਸੇਮ ਕੌਰ ਨੇ ਮਰਨ ਤੋਂ ਪਹਿਲਾਂ ਕੈਨੇਡਾ ਰਹਿੰਦੇ ਪੁੱਤਰ ਨੂੰ ਵਟਸਐਪ 'ਤੇ ਵੀਡੀਓ ਕਾਲ ਕੀਤੀ ਅਤੇ ਕਾਲ ਕਰਦੇ-ਕਰਦੇ ਹੀ ਉਸ ਨੇ ਅਜਿਹਾ ਖ਼ੌਫ਼ਨਾਕ ਕਦਮ ਚੁੱਕ ਲਿਆ। ਮ੍ਰਿਤਕਾ ਦੇ ਪੁੱਤਰ ਨੇ ਆਪਣੇ ਰਿਸ਼ਤੇਦਾਰਾਂ ਅਤੇ ਗੁਆਂਢੀਆਂ ਨੂੰ ਇਸ ਘਟਨਾ ਬਾਰੇ ਸੂਚਨਾ ਦਿੱਤੀ, ਜਿਸ ਦੀ ਜਾਣਕਾਰੀ ਇਲਾਕੇ ਦੇ ਪ੍ਰਧਾਨ ਨੇ ਪੁਲਸ ਨੂੰ ਦਿੱਤੀ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਥਾਣਾ 8 ਨੰਬਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਰੱਖਵਾ ਦਿੱਤਾ ਹੈ।suicide on husbands death anniversary suicide on husbands death anniversaryਮਾਮਲੇ ਦੀ ਜਾਣਕਾਰੀ ਦਿੰਦੇ ਹਰਦੀਪ ਨਗਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਤਰਸੇਮ ਕੌਰ ਦੇ ਪੁੱਤਰ ਭੁਪਿੰਦਰ ਸਿੰਘ ਦਾ ਫੋਨ ਆਇਆ ਸੀ ਕਿ ਉਸ ਦੀ ਮਾਂ ਖ਼ੁਦਕੁਸ਼ੀ ਕਰਨ ਜਾ ਰਹੀ ਹੈ। ਉਹ ਜਦੋਂ ਮੌਕੇ 'ਤੇ ਪਹੁੰਚੇ ਤਾਂ ਉਦੋਂ ਤੱਕ ਤਰਸੇਮ ਕੌਰ ਨੇ ਖ਼ੁਦਕੁਸ਼ੀ ਕਰ ਲਈ ਸੀ।suicide on husbands death anniversary suicide on husbands death anniversaryਉਥੇ ਹੀ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁਲਸ ਉਨ੍ਹਾਂ ਦੇ ਘਰ ਪਹੁੰਚੀ ਤਾਂ ਤਰਸੇਮ ਕੌਰ ਦੀ ਲਾਸ਼ ਪੌੜੀਆਂ ਨਾਲ ਬਣੀ ਗਰਿੱਲ ਨਾਲ ਲਟਕ ਰਹੀ ਸੀ। ਬਾਅਦ 'ਚ ਉਸ ਦੀ ਲਾਸ਼ ਨੂੰ ਹੇਠਾਂ ਉਤਾਰਿਆ ਗਿਆ। ਉਨ੍ਹਾਂ ਦੱਸਿਆ ਕਿ ਉਸ ਦੇ ਬੱਚੇ ਵਿਦੇਸ਼ 'ਚ ਰਹਿੰਦੇ ਹਨ ਅਤੇ ਇਥੇ ਇਕੱਲੇ ਰਹਿਣ ਕਰਕੇ ਉਹ ਮਾਨਸਿਕ ਰੂਪ ਨਾਲ ਪਰੇਸ਼ਾਨ ਰਹਿੰਦੀ ਸੀ, ਜਿਸ ਕਰਕੇ ਉਸ ਨੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਸ ਵੱਲੋਂ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

Related Post