ਸਰਹੱਦਾਂ 'ਤੇ ਡਟੀਆਂ ਬੀਬੀਆਂ ,ਮਹਿਲਾ ਕਿਸਾਨ ਦਿਵਸ ਮੌਕੇ ਭੁੱਖ ਹੜਤਾਲ 'ਤੇ ਬੈਠੀਆਂ 20 ਮਹਿਲਾਵਾਂ

By  Shanker Badra January 18th 2021 01:14 PM -- Updated: January 18th 2021 01:19 PM

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 54ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਟਲੀ

Women Farmers’ Day : 20 women hunger strike on the Delhi border ਸਰਹੱਦਾਂ 'ਤੇ ਡਟੀਆਂ ਬੀਬੀਆਂ ,ਮਹਿਲਾ ਕਿਸਾਨ ਦਿਵਸ ਮੌਕੇ ਭੁੱਖ ਹੜਤਾਲ 'ਤੇ ਬੈਠੀਆਂ 20 ਮਹਿਲਾਵਾਂ

ਇਸ ਦੌਰਾਨ ਅੱਜ ਕਿਸਾਨਾਂ ਵੱਲੋਂ ਮਹਿਲਾ ਕਿਸਾਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਅੰਦੋਲਨ ਵਿਚ ਮਹਿਲਾਵਾਂ ਦੀ ਹਿੱਸੇਦਾਰੀ ਨੂੰ ਪ੍ਰਮੁੱਖਤਾ ਨਾਲ ਸਾਹਮਣੇ ਲਿਆਂਦਾ ਜਾਵੇਗਾ। ਕਿਸਾਨ ਲੀਡਰਾਂ ਮੁਤਾਬਕ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਜਦੋਂ ਕਿਸਾਨ ਅੰਦੋਲਨ ਦੀ ਅਗਵਾਈ ਸਿਰਫ਼ ਮਹਿਲਾਵਾਂ ਕਰ ਰਹੀਆਂ ਰਹੀਆਂ ਹਨ। ਜਿਸ ਤਰ੍ਹਾਂ ਅੱਜ ਨੌਜਵਾਨ ਕੁੜੀਆਂ ਨੇ ਮੋਰਚਾ ਸੰਭਾਲਿਆ ਹੈ, ਉਹ ਆਪਣੇ-ਆਪ ਵਿਚ ਅਨੋਖਾ ਹੈ।

Women Farmers’ Day : 20 women hunger strike on the Delhi border ਸਰਹੱਦਾਂ 'ਤੇ ਡਟੀਆਂ ਬੀਬੀਆਂ ,ਮਹਿਲਾ ਕਿਸਾਨ ਦਿਵਸ ਮੌਕੇ ਭੁੱਖ ਹੜਤਾਲ 'ਤੇ ਬੈਠੀਆਂ 20 ਮਹਿਲਾਵਾਂ

ਦਿੱਲੀ ਦੇ ਬਾਰਡਰਾਂ 'ਤੇ ਅੱਜ ਵੱਡੀ ਗਿਣਤੀ ਵਿੱਚ ਔਰਤਾਂ ਦਾ ਇਕੱਠ ਦੇਖਣ ਨੂੰ ਮਿਲਿਆ ਹੈ। ਜਾਣਕਾਰੀ ਅਨੁਸਾਰ ਅੱਜ ਮਹਿਲਾ ਕਿਸਾਨ ਦਿਵਸ ਮੌਕੇ ਮਹਿਲਾਵਾਂ ਵੱਲੋਂ ਸਟੇਜ ਦੀ ਕਮਾਨ ਸੰਭਾਲੀ ਗਈ ਹੈ ਅਤੇ ਮਹਿਲਾਵਾਂ ਹੀ ਅੱਜ ਸਟੇਜ 'ਤੇ ਭਾਸ਼ਣ ਕਰਨਗੀਆਂ। ਇਸ ਦੇ ਨਾਲ ਹੀ 20 ਮਹਿਲਾਵਾਂ ਭੁੱਖ ਹੜਤਾਲ 'ਤੇ ਬੈਠੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਉਣਾ ਦੇਸ਼ ਦੀ ਖੇਤੀ ਵਿੱਚ ਔਰਤਾਂ ਦੇ ਯੋਗਦਾਨ ਨੂੰ ਉਜਾਗਰ ਕਰੇਗਾ।

Women Farmers’ Day : 20 women hunger strike on the Delhi border ਸਰਹੱਦਾਂ 'ਤੇ ਡਟੀਆਂ ਬੀਬੀਆਂ ,ਮਹਿਲਾ ਕਿਸਾਨ ਦਿਵਸ ਮੌਕੇ ਭੁੱਖ ਹੜਤਾਲ 'ਤੇ ਬੈਠੀਆਂ 20 ਮਹਿਲਾਵਾਂ

ਦੱਸ ਦੇਈਏ ਕਿ ਕਿਸਾਨਾਂ ਅਤੇ ਕੇਂਦਰ ਵਿਚਾਲੇ 15 ਜਨਵਰੀ ਨੂੰ 9ਵੇਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਸ ਮੀਟਿੰਗ ਦੌਰਾਨ ਕਿਸਾਨ ਆਗੂ ਅਤੇ ਸਰਕਾਰ ਆਪਣੇ-ਆਪਣੇ ਸਟੈਂਡ 'ਤੇ ਅੜੇ ਰਹੇ। ਸੁਪਰੀਮ ਕੋਰਟ ਵਿੱਚ ਅੱਜ ਕਿਸਾਨਾਂ ਦੇ ਟਰੈਕਟਰ ਮਾਰਚ ,ਖੇਤੀ ਕਾਨੂੰਨਾਂ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਸਬੰਧਤ ਪਟੀਸ਼ਨਾਂ ‘ਤੇ ਸੁਣਵਾਈ ਹੋਣੀ ਸੀ। ਫ਼ਿਲਹਾਲ ਸੁਪਰੀਮ ਕੋਰਟ ਨੇ ਬੁੱਧਵਾਰ ਤੱਕ ਸੁਣਵਾਈ ਟਾਲ ਦਿੱਤੀ ਹੈ। ਹੁਣ ਇਹ ਸੁਣਵਾਈ 20 ਜਨਵਰੀ ਨੂੰ ਹੋਵੇਗੀ।

Women Farmers’ Day : 20 women hunger strike on the Delhi border ਸਰਹੱਦਾਂ 'ਤੇ ਡਟੀਆਂ ਬੀਬੀਆਂ ,ਮਹਿਲਾ ਕਿਸਾਨ ਦਿਵਸ ਮੌਕੇ ਭੁੱਖ ਹੜਤਾਲ 'ਤੇ ਬੈਠੀਆਂ 20 ਮਹਿਲਾਵਾਂ

ਪੜ੍ਹੋ ਹੋਰ ਖ਼ਬਰਾਂ : 10 ਮਹੀਨਿਆਂ ਤੋਂ ਬੰਦ ਪਏ ਦਿੱਲੀ ਦੇ ਸਕੂਲ ਅੱਜ ਮੁੜ ਖੁੱਲ੍ਹਣਗੇ

ਓਧਰ ਕਿਸਾਨ ਜਥੇਬੰਦੀਆਂ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ 'ਚ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਰਿੰਗ ਰੋਡ 'ਤੇ ਕੱਢੀ ਜਾਵੇਗੀ। ਸੰਯੁਕਤ ਕਿਸਾਨ ਮੋਰਚੇ ਨੇ ਐਤਵਾਰ ਨੂੰ ਟਰੈਕਟਰ ਮਾਰਚ ਦੇ ਰੂਟ ਦਾ ਐਲਾਨ ਕੀਤਾ। ਇਹ ਮਾਰਚ ਦਿੱਲੀ ਦੇ ਆਊਟਰ ਰਿੰਗ ਰੋਡ ਦੀ ਪਰਿਕਰਮਾ ਕਰੇਗਾ ਤੇ ਗਣਤੰਤਰ ਦਿਵਸ ਦੀ ਪਰੇਡ ਵਿਚ ਕੋਈ ਖ਼ਲਲ ਨਹੀਂ ਪਾਇਆ ਜਾਵੇਗਾ। ਟਰੈਕਟਰ ਮਾਰਚ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੋਵੇਗਾ ਤੇ ਹਰੇਕ ਟਰੈਕਟਰ ਤਿਰੰਗਾ ਤੇ ਕਿਸੇ ਇਕ ਕਿਸਾਨ ਜਥੇਬੰਦੀ ਦਾ ਝੰਡਾ ਵੀ ਲੱਗਾ ਹੋਵੇਗਾ।

-PTCNews

Related Post