7 ਤੋਂ 10 ਦਸੰਬਰ ਤੱਕ ਮਹਿਲਾਵਾਂ ਦੀ ਆਰਮੀ ਅਗਨੀਵੀਰ ਭਰਤੀ ਰੈਲੀ, ਇੰਝ ਕਰੋ ਆਨਲਾਈਨ ਰਜਿਸਟ੍ਰੇਸ਼ਨ

By  Riya Bawa August 22nd 2022 04:59 PM -- Updated: August 22nd 2022 05:00 PM

ਅੰਮ੍ਰਿਤਸਰ:  ਆਰਮੀ ਅਗਨੀਵੀਰ ਭਰਤੀ ਰੈਲੀ (ਕੇਵਲ ਮਹਿਲਾਵਾਂ) ਦੀ ਭਰਤੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਰੋਡ ਜਲੰਧਰ ਕੈਂਟ ਵਿਖੇ 7 ਦਸੰਬਰ ਤੋਂ 10 ਦਸੰਬਰ ਤੱਕ ਯੋਗ ਉਮੀਦਵਾਰ ਜੋ ਕਿ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ,ਲੁਧਿਆਣਾ, ਮੋਗਾ, ਰੂਪ ਨਗਰ, ਐਸ:ਏ:ਐਸ:ਨਗਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਤਰਨਤਾਰਨ, ਬਠਿੰਡਾ, ਫਾਜਲਿਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਿਰੋਜਪੁਰ, ਬਰਨਾਲਾ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ, ਮਲੇਰਕੋਟਲਾ ਨਾਲ ਸਬੰਧਤ ਹਨ ਦੇ ਉਮੀਦਵਾਰਾਂ ਦੀ ਕੀਤੀ ਜਾਵੇਗੀ।

7 ਤੋਂ 10 ਦਸੰਬਰ ਤੱਕ ਮਹਿਲਾਵਾਂ ਦੀ ਆਰਮੀ ਅਗਨੀਵੀਰ ਭਰਤੀ ਰੈਲੀ, ਇੰਝ ਕਰੋ ਆਨਲਾਈਨ ਰਜਿਸਟ੍ਰੇਸ਼ਨ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਨਲ ਡਾਇਰੈਕਟਰ ਭਰਤੀ ਅੰਮ੍ਰਿਤਸਰ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਪਹਿਲਾਂ ਹੀ 09 ਅਗਸਤ 2022 ਤੋਂ 7 ਸਤੰਬਰ 2022 ਤੱਕ ਸ਼ੁਰੂ ਹੋ ਚੁੱਕੀ ਹੈ ਅਤੇ ਸਾਰੇ ਯੋਗ ਉਮੀਦਵਾਰ ਆਰਮੀ ਭਰਤੀ ਦੀ ਵੈਬਸਾਈਟ www.joinindianarmy.nic.in ਤੇ ਲਾਗਇਨ ਕਰਕੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ।

7 ਤੋਂ 10 ਦਸੰਬਰ ਤੱਕ ਮਹਿਲਾਵਾਂ ਦੀ ਆਰਮੀ ਅਗਨੀਵੀਰ ਭਰਤੀ ਰੈਲੀ, ਇੰਝ ਕਰੋ ਆਨਲਾਈਨ ਰਜਿਸਟ੍ਰੇਸ਼ਨ

ਇਹ ਵੀ ਪੜ੍ਹੋ: Twins Triplets School: ਪੰਜਾਬ 'ਚ ਜੁੜਵਾਂ ਬੱਚਿਆਂ ਦਾ ਸਕੂਲ, 84 ਜੁੜਵਾਂ ਤੇ ਛੇ ਟ੍ਰਿਪਲੇਟਸ

ਉਨ੍ਹਾਂ ਦੱਸਿਆ ਕਿ ਜਿਸ ਉਮੀਦਵਾਰ ਨੇ ਸਫਲਤਾਪੂਰਵਕ ਆਨਲਾਈਨ ਰਜਿਸਟਰ ਕੀਤਾ ਹੈ, ਉਹਨਾਂ ਨੂੰ ਉਹਨਾਂ ਦੇ ਈਮੇਲ ਪਤੇ ‘ਤੇ ਐਡਮਿਟ ਕਾਰਡ ਭੇਜਿਆ ਜਾਵੇਗਾ ਅਤੇ ਰੈਲੀ ਲਈ ਰਿਪੋਰਟ ਕਰਨ ਲਈ ਮਿਤੀ ਅਤੇ ਸਮੇਂ ਲਈ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਨੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਕਿ ਉਹ ਟਾਊਟ/ਧੋਖੇਬਾਜ ਵਿਅਕਤੀ ਤੋਂ ਸੁਚੇਤ ਰਹਿਣ ਅਤੇ ਨਸ਼ਿਆਂ ਦੀ ਵਰਤੋਂ ਤੋਂ ਬਚਣ।

7 ਤੋਂ 10 ਦਸੰਬਰ ਤੱਕ ਮਹਿਲਾਵਾਂ ਦੀ ਆਰਮੀ ਅਗਨੀਵੀਰ ਭਰਤੀ ਰੈਲੀ, ਇੰਝ ਕਰੋ ਆਨਲਾਈਨ ਰਜਿਸਟ੍ਰੇਸ਼ਨ

-PTC News

Related Post