ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ-ਹਰਿਆਣਾ ਹਾਈਕੋਰਟ 'ਚ ਕੰਮ ਬੰਦ

By  Jashan A March 16th 2020 02:03 PM

ਚੰਡੀਗੜ੍ਹ: ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਵਾਇਰਸ ਕਾਰਨ ਸਾਰੇ ਕੰਮਾਂ 'ਤੇ ਅਸਰਨ ਪੈਂਦਾ ਦਿਖਾਈ ਦੇ ਰਿਹਾ ਹੈ। ਜਿਸ ਦੌਰਾਨ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਵੱਲੋਂ ਕੋਰੋਨਾ ਦੇ ਵੱਧ ਰਹੇ ਖਤਰੇ ਨੂੰ ਮੁੱਖ ਰੱਖਦਿਆਂ 31 ਮਾਰਚ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਆਦੇਸ਼ ਜਾਰੀ ਕੀਤਾ ਹੈ ਕਿ ਜ਼ਰੂਰੀ ਕੇਸਾਂ 'ਤੇ ਬੇਂਚ ਸੁਣਵਾਈ ਕਰਨਗੇ।

Work Closed In Punjab and Haryana Highcourt Due to Coronavirus ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸੂਬੇ 'ਚ ਸਰਕਾਰੀ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ ਦੀ ਰਿਟਾਇਰਮੈਂਟ 'ਤੇ 30 ਸਤੰਬਰ ਤੱਕ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ 'ਚ ਸੈਨੀਟਾਈਜ਼ਰ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।

ਹੋਰ ਪੜ੍ਹੋ: ਤਰਨਤਾਰਨ ਦੇ ਪਿੰਡਾਂ 'ਚ ਫਿਲਮ "ਲਾਲ ਸਿੰਘ ਚੱਢਾ" ਦੀ ਹੋਈ ਸ਼ੂਟਿੰਗ, ਦੇਖਣ ਲਈ ਲੋਕਾਂ ਦੀ ਉਮੜੀ ਭੀੜ

ਪੰਜਾਬ 'ਚ ਕੋਰੋਨਾ ਵਾਇਰਸ ਦਾ ਅਜੇ ਤਕ ਸਿਰਫ ਇਕ ਹੀ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਜਦਕਿ ਚੰਡੀਗੜ੍ਹ, ਹਿਮਾਚਲ, ਹਰਿਆਣਾ ਵਿਚ ਇਕ ਵੀ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ਹੈ।

ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਫੈਲ ਰਹੇ ਕਰੋਨਾ ਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ।

Work Closed In Punjab and Haryana Highcourt Due to Coronavirus ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ।

ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ:

1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।

2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।

3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।

4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।

-PTC News

Related Post