ਤਹਿਸੀਲਾਂ 'ਚ ਕੰਮ ਠੱਪ, ਪੰਜਾਬ ਦੇ ਮਾਲ ਅਧਿਕਾਰੀ 1 ਤੋਂ 6 ਜੂਨ ਤੱਕ ਰਹਿਣਗੇ ਸਮੂਹਿਕ ਛੁੱਟੀ 'ਤੇ

By  Riya Bawa June 1st 2022 02:01 PM -- Updated: June 1st 2022 02:05 PM

ਚੰਡੀਗੜ੍ਹ: ਪੰਜਾਬ ਵਿੱਚ, ਜੇਕਰ ਤੁਸੀਂ ਅੱਜ ਜਾਂ ਅਗਲੇ 3-4 ਦਿਨਾਂ ਵਿੱਚ ਕਿਸੇ ਕੰਮ ਲਈ ਤਹਿਸੀਲ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਨਾ ਜਾਓ ਕਿਉਂਕਿ 6 ਜੂਨ ਤੱਕ ਕੋਈ ਕੰਮ ਨਹੀਂ ਹੋਵੇਗਾ। ਮਾਲ ਅਧਿਕਾਰੀ 1 ਜੂਨ ਤੋਂ 6 ਜੂਨ ਤੱਕ ਪੰਜਾਬ ਭਰ ਵਿੱਚ ਹੜਤਾਲ 'ਤੇ ਹਨ। ਮਾਲ ਅਫਸਰਾਂ ਨੇ ਇਹ ਫੈਸਲਾ ਹਾਲ ਹੀ ਵਿੱਚ 3 ਮਾਲ ਅਫਸਰਾਂ ਦੀ ਮੁਅੱਤਲੀ ਦੇ ਵਿਰੋਧ ਵਿੱਚ ਲਿਆ ਹੈ।

holiday5

ਮਾਲ ਅਧਿਕਾਰੀਆਂ ਨੇ 6 ਜੂਨ ਤੱਕ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ ਪਰ ਨਾਲ ਹੀ ਇਹ ਵੀ ਕਿਹਾ ਹੈ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਉਨ੍ਹਾਂ ਦੀ ਹੜਤਾਲ ਅਣਮਿੱਥੇ ਸਮੇਂ ਲਈ ਹੋ ਸਕਦੀ ਹੈ। ਹੜਤਾਲ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋਵੇਗੀ ਪਰ ਉਨ੍ਹਾਂ ਕੋਲ ਹੜਤਾਲ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪਹਿਲੀ ਗ੍ਰਿਫਤਾਰੀ; ਪੁਲਿਸ ਨੇ ਉਤਰਾਖੰਡ ਤੋਂ ਸ਼ੱਕੀ ਮਨਪ੍ਰੀਤ ਸਿੰਘ ਨੂੰ ਕੀਤਾ ਕਾਬੂ

ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧਾਮ ਨੇ ਕਿਹਾ ਕਿ ਬਿਨਾਂ ਕਿਸੇ ਕਾਰਨ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਉਨ੍ਹਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਦਸੰਬਰ 2019 ਤੋਂ ਜੁਲਾਈ 2021 ਤੱਕ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ 'ਤੇ ਕੋਈ ਪਾਬੰਦੀ ਨਹੀਂ ਸੀ। ਹਾਈ ਕੋਰਟ ਨੇ ਕੁਝ ਸਮੇਂ ਲਈ ਪਾਬੰਦੀ ਲਗਾਈ ਸੀ ਪਰ ਫਿਰ ਕੁਝ ਸ਼ਰਤਾਂ ਨਾਲ ਮਨਜ਼ੂਰੀ ਦੇ ਦਿੱਤੀ ਸੀ।

holiday4

ਉਨ੍ਹਾਂ ਕਿਹਾ ਕਿ ਬਿਨਾਂ ਐਨ.ਓ.ਸੀ ਜਾਂ ਐੱਨ.ਓ.ਸੀ. ਤੋਂ ਬਿਨਾਂ ਰਜਿਸਟ੍ਰੇਸ਼ਨ ਕਰਵਾਉਣ 'ਤੇ ਕਿਸੇ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਹੈ। ਮਾਲ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮ ਗਲਤ ਹਨ। ਇਹ ਮਾਲ ਅਧਿਕਾਰੀਆਂ ਨੂੰ ਤੰਗ ਕਰਨ ਲਈ ਹੀ ਜਾਰੀ ਕੀਤੇ ਗਏ ਹਨ। ਹੁਸ਼ਿਆਰਪੁਰ ਵਿੱਚ ਸਬ ਰਜਿਸਟਰਾਰ ਹਰਮਿੰਦਰ ਸਿੰਘ, ਲੁਧਿਆਣਾ ਦੇ ਸਬ ਰਜਿਸਟਰਾਰ ਜੀਵਨ ਗਰਗ ਅਤੇ ਹਰਮਿੰਦਰ ਸਿੰਘ ਸਿੱਧੂ ਨੂੰ ਬਿਨਾਂ ਵਜ੍ਹਾ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਦਾ ਅਸੀਂ ਵਿਰੋਧ ਕਰ ਰਹੇ ਹਾਂ।

holiday3

ਸਰਕਾਰ ਨੇ ਸੋਮਵਾਰ ਨੂੰ ਲੁਧਿਆਣਾ (ਪੂਰਬੀ) ਦੇ ਸਬ-ਰਜਿਸਟਰਾਰ ਜੀਵਨ ਕੁਮਾਰ ਗਰਗ ਅਤੇ ਹੁਸ਼ਿਆਰਪੁਰ ਦੇ ਸਬ-ਰਜਿਸਟਰਾਰ ਹਰਮਿੰਦਰ ਸਿੰਘ ਨੂੰ ਬਿਨਾਂ ਐਨਓਸੀ ਦੇ ਜ਼ਮੀਨੀ ਸੌਦਿਆਂ ਦੀ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਕੁਝ ਦਿਨ ਪਹਿਲਾਂ ਜ਼ੀਰਕਪੁਰ ਦੇ ਸਬ ਰਜਿਸਟਰਾਰ ਹਰਮਿੰਦਰ ਸਿੰਘ ਸਿੱਧੂ ਨੂੰ ਵੀ ਇਸੇ ਤਰ੍ਹਾਂ ਦੇ ਦੋਸ਼ਾਂ ਤਹਿਤ ਮੁਅੱਤਲ ਕੀਤਾ ਗਿਆ ਸੀ।

-PTC News

Related Post