ਰੂਸ ਨੇ ਬਣਾਈ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ , 12 ਅਗਸਤ ਨੂੰ ਸਰਕਾਰ ਦੇਵੇਗੀ ਮਨਜ਼ੂਰੀ

By  Shanker Badra August 8th 2020 01:58 PM -- Updated: August 8th 2020 06:55 PM

ਰੂਸ ਨੇ ਬਣਾਈ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ , 12 ਅਗਸਤ ਨੂੰ ਸਰਕਾਰ ਦੇਵੇਗੀ ਮਨਜ਼ੂਰੀ:ਮਾਸਕੋ : ਦੁਨੀਆ ਭਰ ਵਿਚ ਕੋਰੋਨਾ ਆਫ਼ਤ ਦੌਰਾਨ ਲੋਕਾਂ ਨੂੰ ਵੈਕਸੀਨ ਦਾ ਇੰਤਜ਼ਾਰ ਹੈ। ਇਸ ਨੂੰ ਲੈ ਕੇ ਦੁਨੀਆ ਭਰ ਦੇ ਮਾਹਰ ਖੋਜ ਅਤੇ ਟ੍ਰਾਇਲ ਵਿਚ ਲੱਗੇ ਹੋਏ ਹਨ। ਇਸ ਦੌਰਾਨ ਸਾਰਿਆਂ ਦੀਆਂ ਨਜ਼ਰਾਂ ਪਹਿਲੀ ਕੋਰੋਨਾ ਵੈਕਸੀਨ ਆਉਣ 'ਤੇ ਟਿਕੀਆਂ ਹਨ।

ਰੂਸ ਨੇ ਬਣਾਈ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ , 12 ਅਗਸਤ ਨੂੰ ਸਰਕਾਰ ਦੇਵੇਗੀ ਮਨਜ਼ੂਰੀ

ਜਾਣਕਾਰੀ ਅਨੁਸਾਰ ਰੂਸ ਕੋਰੋਨਾ ਵੈਕਸੀਨ ਨੂੰ ਮਨਜੂਰੀ ਦੇਣ ਵਾਲਾ ਪਹਿਲਾ ਦੇਸ਼ ਬਣਨ ਜਾ ਰਿਹਾ ਹੈ। ਰੂਸ ਦੇ ਉਪ ਸਿਹਤ ਮੰਤਰੀ ਓਲੇਗ ਗ੍ਰਿਡਨੇਵ ਨੇ ਕਿਹਾ ਦੇਸ਼ 12 ਅਗਸਤ ਨੂੰ ਕੋਰੋਨਾ ਵਾਇਰਸ ਖਿਲਾਫ ਬਣਾਈ ਪਹਿਲੀ ਵੈਕਸੀਨ ਰਜਿਸਟਰ ਕਰੇਗਾ।

ਰੂਸ ਨੇ ਬਣਾਈ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ , 12 ਅਗਸਤ ਨੂੰ ਸਰਕਾਰ ਦੇਵੇਗੀ ਮਨਜ਼ੂਰੀ

ਇਹ ਵੈਕਸੀਨ ਮਾਸਕੋ ਸਥਿਤ ਗਮਲੇਆ ਇੰਸਟੀਟਿਊਟ ਅਤੇ ਰੂਸੀ ਰੱਖਿਆ ਮੰਤਰਾਲੇ ਨੇ ਸਯੁਕਤ ਰੂਪ ਨਾਲ ਮਿਲ ਕੇ ਬਣਾਈ ਹੈ। ਰੂਸ ਸਰਕਾਰ ਦਾ ਦਾਅਵਾ ਹੈ ਕਿ Gam-Covid-Vac Lyo ਨਾਂਅ ਦੀ ਇਹ ਵੈਕਸੀਨ 12 ਅਗਸਤ ਨੂੰ ਰਜਿਸਟਰ ਹੋ ਜਾਵੇਗੀ। ਸਤੰਬਰ 'ਚ ਇਸ ਦੀ ਮਾਸ-ਪ੍ਰੋਡਕਸ਼ਨ ਸ਼ੁਰੂ ਹੋ ਜਾਵੇਗੀ। ਅਤਕੂਬਰ 'ਚ ਦੇਸ਼ ਭਰ 'ਚ ਟੀਕਾਕਰਨ ਸ਼ੁਰੂ ਕਰ ਦਿੱਤਾ ਜਾਵੇਗਾ।

ਓਧਰ ਰੂਸੀ ਵਿਗਿਆਨੀਆਂ ਦਾ ਕਹਿਣਾ ਹੈ ਕਿ ਵੈਕਸੀਨ ਜਲਦ ਤਿਆਰ ਕਰ ਲਈ ਗਈ ਹੈ। ਕਿਉਂਕਿ ਇਹ ਪਹਿਲਾਂ ਤੋਂ ਹੀ ਇਸ ਤਰ੍ਹਾਂ ਦੀਆਂ ਹੋਰ ਬਿਮਾਰੀਆਂ ਨਾਲ ਲੜਨ 'ਚ ਸਮਰੱਥ ਹੈ। ਇਹੀ ਦ੍ਰਿਸ਼ਟੀਕੋਣ ਕਈ ਹੋਰ ਦੇਸ਼ਾਂ ਅਤੇ ਕੰਪਨੀਆਂ ਦਾ ਹੈ। ਰੂਸ ਦੇ ਰੱਖਿਆ ਮੰਤਰਾਲੇ ਦਾ ਕਹਿਣਾ ਹੈ ਕਿ ਰੂਸੀ ਫੌਜੀਆਂ ਨੇ ਹਿਊਮਨ ਟ੍ਰਾਇਲ 'ਚ ਵਾਲੰਟੀਅਰਸ ਦੇ ਤੌਰ 'ਤੇ ਕੰਮ ਕੀਤਾ ਹੈ।

-PTCNews

Related Post