Sun, Dec 14, 2025
Whatsapp

ਪੰਜਾਬ 'ਚ ਯੈਲੋ ਅਲਰਟ ਜਾਰੀ, ਲੁਧਿਆਣਾ-ਅੰਮ੍ਰਿਤਸਰ ਸਣੇ ਕਈ ਇਲਾਕਿਆਂ 'ਚ ਲਗਾਤਾਰ ਮੀਂਹ

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਫਿਲਹਾਲ ਗਰਮੀ ਤੋਂ ਰਾਹਤ ਮਿਲੇਗੀ। ਖਾਸ ਤੌਰ 'ਤੇ ਮੌਸਮ ਵਿਭਾਗ ਨੇ 6, 7 ਅਤੇ 8 ਜੁਲਾਈ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

Reported by:  PTC News Desk  Edited by:  Shameela Khan -- July 05th 2023 01:06 PM -- Updated: July 05th 2023 01:54 PM
ਪੰਜਾਬ 'ਚ ਯੈਲੋ ਅਲਰਟ ਜਾਰੀ, ਲੁਧਿਆਣਾ-ਅੰਮ੍ਰਿਤਸਰ ਸਣੇ ਕਈ ਇਲਾਕਿਆਂ 'ਚ ਲਗਾਤਾਰ ਮੀਂਹ

ਪੰਜਾਬ 'ਚ ਯੈਲੋ ਅਲਰਟ ਜਾਰੀ, ਲੁਧਿਆਣਾ-ਅੰਮ੍ਰਿਤਸਰ ਸਣੇ ਕਈ ਇਲਾਕਿਆਂ 'ਚ ਲਗਾਤਾਰ ਮੀਂਹ

Punjab : ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਫਿਲਹਾਲ ਗਰਮੀ ਤੋਂ ਰਾਹਤ ਮਿਲੇਗੀ। ਖਾਸ ਤੌਰ 'ਤੇ ਮੌਸਮ ਵਿਭਾਗ ਨੇ 6, 7 ਅਤੇ 8 ਜੁਲਾਈ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 

ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬੁੱਧਵਾਰ ਨੂੰ ਸਵੇਰੇ ਭਾਰੀ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਨਮੀ ਤੋਂ ਰਾਹਤ ਮਿਲੀ ਹੈ। ਅੰਮ੍ਰਿਤਸਰ, ਲੁਧਿਆਣਾ ਅਤੇ ਨਵਾਂਸ਼ਹਿਰ 'ਚ ਮੀਂਹ ਪੈਣ ਨਾਲ ਪਾਰਾ ਹੇਠਾਂ ਆ ਗਿਆ ਅਤੇ ਮੌਸਮ ਸੁਹਾਵਣਾ ਹੋ ਗਿਆ। 


ਤਿੰਨ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ: 

ਮੰਗਲਵਾਰ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਕਾਰਨ ਪਾਰਾ ਢਾਈ ਡਿਗਰੀ ਹੇਠਾਂ ਆ ਗਿਆ। ਇਸ ਨਾਲ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁੱਧਵਾਰ ਤੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਫਿਲਹਾਲ ਗਰਮੀ ਤੋਂ ਰਾਹਤ ਮਿਲੇਗੀ। ਖਾਸ ਤੌਰ 'ਤੇ ਮੌਸਮ ਵਿਭਾਗ ਨੇ 6, 7 ਅਤੇ 8 ਜੁਲਾਈ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਫਰੀਦਕੋਟ 'ਚ ਸਭ ਤੋਂ ਵੱਧ ਤਾਪਮਾਨ 40.7 ਡਿਗਰੀ ਪਹੁੰਚਿਆ: 

ਪੰਜਾਬ 'ਚ ਪਿਛਲੇ ਤਿੰਨ ਦਿਨਾਂ ਤੋਂ ਤਾਪਮਾਨ ਰੋਜ਼ਾਨਾ ਵੱਧ ਰਿਹਾ ਸੀ। ਕੁੱਲ ਮਿਲਾ ਕੇ 2.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਪਰ ਮੰਗਲਵਾਰ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਪਏ ਮੋਹਲੇਧਾਰ ਮੀਂਹ ਨਾਲ ਇੱਕ ਦਿਨ ਵਿੱਚ ਹੀ ਪਾਰਾ ਢਾਈ ਡਿਗਰੀ ਹੇਠਾਂ ਆ ਗਿਆ। ਹਾਲਾਂਕਿ, ਇਹ ਆਮ ਦੇ ਨੇੜੇ-ਤੇੜੇ ਰਿਹਾ। ਫਰੀਦਕੋਟ 'ਚ ਸਭ ਤੋਂ ਵੱਧ ਤਾਪਮਾਨ 40.7 ਡਿਗਰੀ ਦਰਜ ਕੀਤਾ ਗਿਆ।

 ਅੰਮ੍ਰਿਤਸਰ ਵੀ ਬਰਸ ਰਹੇ ਨੇ ਲਗਤਾਰ ਬੱਦਲ :


ਅੰਮ੍ਰਿਤਸਰ 'ਚ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ, ਲੁਧਿਆਣਾ 'ਚ 33.7 ਡਿਗਰੀ ਸੈਲਸੀਅਸ, ਪਟਿਆਲਾ 'ਚ 35.0 ਡਿਗਰੀ ਸੈਲਸੀਅਸ, ਪਠਾਨਕੋਟ 'ਚ 34.0 ਡਿਗਰੀ ਸੈਲਸੀਅਸ, ਬਠਿੰਡਾ 'ਚ 40.4 ਡਿਗਰੀ ਸੈਲਸੀਅਸ, ਗੁਰਦਾਸਪੁਰ 'ਚ 33.0 ਡਿਗਰੀ ਸੈਲਸੀਅਸ ਅਤੇ ਮੁਕਤਸਰ 'ਚ 39.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

 ਇਹ ਵੀ ਪੜ੍ਹੋ: ਬਰਸਾਤ ਦਾ ਮੌਸਮ ਆਪਣੇ ਨਾਲ ਲੈ ਕੇ ਆਇਆ ਹੈ ਬਿਮਾਰੀਆਂ, ਜਾਣੋ ਬਚਣ ਦੇ ਤਰੀਕੇ

- PTC NEWS

Top News view more...

Latest News view more...

PTC NETWORK
PTC NETWORK