ED ਨੇ ਯੈੱਸ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਨੂੰ ਕੀਤਾ ਗ੍ਰਿਫਤਾਰ

By  PTC NEWS March 8th 2020 11:13 AM

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸ਼ਨੀਵਾਰ ਦੇਰ ਰਾਤ ਨੂੰ ਯੈੱਸ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਨੂੰ ਮੁੰਬਈ 'ਚ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ।

ਇਸ ਤੋਂ ਪਹਿਲਾਂ ਈ. ਡੀ. ਨੇ ਬੈਂਕ ਦੇ ਸਾਬਕਾ ਪ੍ਰਮੋਟਰ ਅਤੇ ਸੰਸਥਾਪਕ ਰਾਣਾ ਕਪੂਰ ਦੇ ਘਰ ਛਾਪੇਮਾਰੀ ਵੀ ਕੀਤੀ ਸੀ। ਰਿਪੋਰਟਾਂ ਮੁਤਾਬਕ, ਮੁੰਬਈ ਸਥਿਤ ਈ. ਡੀ. ਦਫਤਰ 'ਚ ਰਾਣਾ ਕਪੂਰ ਤੋਂ ਲਗਾਤਾਰ ਪੁੱਛਗਿੱਛ ਹੋ ਰਹੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਕਪੂਰ ਕਥਿਤ ਤੌਰ 'ਤੇ ਜਾਂਚ 'ਚ ਸਹਿਯੋਗ ਨਹੀਂ ਦੇ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਮਨੀ ਲਾਂਡਰਿੰਗ ਪ੍ਰੀਵੈਸ਼ਨ ਐਕਟ (ਪੀ. ਐੱਮ. ਐੱਲ. ਏ.) ਤਹਿਤ ਤੜਕੇ 3 ਵਜੇ ਗ੍ਰਿਫਤਾਰ ਕੀਤਾ ਗਿਆ।

-PTC News

Related Post