ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਕਸ਼ਨ, ਯੋਗੇਂਦਰ ਯਾਦਵ ਇੱਕ ਮਹੀਨੇ ਲਈ ਮੋਰਚੇ 'ਚੋਂ ਮੁਅੱਤਲ

By  Riya Bawa October 22nd 2021 11:28 AM

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਰਣਨੀਤੀਕਾਰ ਤੇ ਜੈ ਕਿਸਾਨ ਅੰਦੋਲਨ ਦੇ ਨੇਤਾ ਯੋਗੇਂਦਰ ਯਾਦਵ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਇੱਕ ਮਹੀਨੇ ਲਈ ਮੋਰਚੇ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਯੋਗੇਂਦਰ ਯਾਦਵ ਲਖੀਮਪੁਰ ਖੀਰੀ ਹਿੰਸਾ ’ਚ ਮਾਰੇ ਗਏ ਭਾਜਪਾ ਵਰਕਰ ਸ਼ੁਭਮ ਮਿਸ਼ਰਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਆਏ ਸਨ ਜਿਸ ਕਰਕੇ ਉਹ ਹੁਣ ਕਸੂਤੇ ਘਿਰ ਗਏ ਹਨ।

Delhi Police issued notices to at least 20 farmer leaders including Yogendra Yadav, Balbir Singh Rajewal over farmers' tractor march in Delhi.

ਉਨ੍ਹਾਂ ਦੀ ਚੁਫੇਰਿਓਂ ਅਲੋਚਨਾ ਹੋ ਰਹੀ ਹੈ ਕਿਉਂਕਿ ਇਹ ਭਾਜਪਾ ਵਰਕਰ ਕਿਸਾਨਾਂ ਉੱਪਰ ਗੱਡੀ ਚੜ੍ਹਾਉਣ ਵਾਲੇ ਕਾਰਾਂ ਦੇ ਕਾਫਲੇ ਵਿੱਚ ਸ਼ਾਮਲ ਸੀ। ਸੰਯੁਕਤ ਕਿਸਾਨ ਮੋਰਚੇ ਨੇ ਇਸ ਦਾ ਸਖਤ ਨੋਟਿਸ ਲੈਂਦਿਆਂ ਯੋਗੇਂਦਰ ਯਾਦਵ ਨੂੰ ਮੁਅੱਤਲੀ ਲਈ ਯਾਦਵ ਵੱਲੋਂ ਕੀਤੇ ਟਵੀਟ ਨੂੰ ਅਧਾਰ ਬਣਾਇਆ ਗਿਆ ਹੈ, ਜੋ ਉਨ੍ਹਾਂ ਲਖੀਮਪੁਰ ਖੀਰੀ ਹਿੰਸਾ ’ਚ ਮਾਰੇ ਗਏ ਬੀਜੇਪੀ ਵਰਕਰ ਸ਼ੁਭਮ ਮਿਸ਼ਰਾ ਦੇ ਪਰਿਵਾਰ ਨਾਲ ਮੁਲਾਕਾਤ ਮਗਰੋਂ ਕੀਤਾ ਸੀ। ਕੁਝ ਕਿਸਾਨ ਜਥੇਬੰਦੀਆਂ ਨੇ ਇਸ ’ਤੇ ਇਤਰਾਜ਼ ਜਤਾਇਆ ਸੀ।

ਦਰਅਸਲ ਮੁਅੱਤਲ ਤੋਂ ਪਹਿਲਾਂ ਸਿੰਘੂ ਬਾਰਡਰ 'ਤੇ ਹੋਈ ਬੈਠਕ 'ਚ ਕਈ ਘੰਟਿਆਂ ਤਕ ਕਿਸਾਨ ਨੁਮਾਇੰਦਿਆਂ ਵਿਚਕਾਰ ਡੂੰਘੀ ਵਿਚਾਰ ਚਰਚਾ ਹੋਈ। ਯੋਗੇਂਦਰ ਯਾਦਵ ਨੇ ਵੀ ਆਪਣਾ ਪੱਖ ਰੱਖਿਆ ਪਰ ਬੇਭਰੋਸਗੀ ਕਾਰਨ ਆਪਣਿਆਂ ਨੇ ਹੀ ਉਨ੍ਹਾਂ ਤੋਂ ਦੂਰੀ ਬਣਾ ਲਈ। ਬੈਠਕ 'ਚ ਵੱਖ-ਵੱਖ ਕਿਸਾਨ ਸੰਗਠਨਾਂ ਦੇ ਕਰੀਬ 80 ਨੁਮਾਇੰਦੇ ਮੌਜੂਦ ਸਨ।

 

ਦੱਸ ਦਈਏ ਕਿ ਲਖੀਮਪੁਰ ਖੀਰੀ ’ਚ ਬੇਜੀਪੀ ਦੇ ਕਾਫਲੇ ਦੀਆਂ ਕਾਰਾਂ ਨੇ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਇਸ ਹਾਦਸੇ ਵਿੱਚ ਚਾਰ ਕਿਸਾਨ ਤੇ ਇੱਕ ਪੱਤਰਕਾਰ ਮਾਰਿਆ ਗਿਆ ਸੀ। ਇਸ ਹਿੰਸਾ ਵਿੱਚ ਬੀਜੇਪੀ ਦੇ ਤਿੰਨ ਵਰਕਰਾਂ ਵੀ ਮਾਰੇ ਗਏ ਸੀ। ਯੋਗੇਂਦਰ ਯਾਦਵ ਇਨ੍ਹਾਂ ਵਿੱਚੋਂ ਇੱਕ ਵਰਕਰ ਦੇ ਪਰਿਵਾਰ ਨੂੰ ਮਿਲੇ ਸੀ। ਇਸ ਮਗਰੋਂ ਕਾਫੀ ਵਿਵਾਦ ਹੋ ਰਿਹਾ ਹੈ।

-PTC News

Related Post