Yogi Adityanath: ਪੰਜਾਬ ਭਾਜਪਾ ਦੇ ਪ੍ਰਧਾਨ ਨੇ ਸੀਐੱਮ ਯੋਗੀ ਆਦਿਤਿਆਨਾਥ ਨੂੰ ਲਿਖਿਆ ਪੱਤਰ, ਪੰਜਾਬ ਵਿੱਚ ਚੋਣ ਪ੍ਰਚਾਰ ਲਈ ਮੰਗਿਆ ਸਮਾਂ
Yogi Adityanath Visit to Punjab: ਪੰਜਾਬ ਵਿੱਚ ਭਾਜਪਾ ਰਾਮ ਨਾਮ ਦੇ ਸਹਾਰੇ ਦਰਿਆ ਪਾਰ ਕਰਨ ਦੀ ਆਸ ਨਾਲ ਅੱਗੇ ਵੱਧ ਰਹੀ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਸੰਪਰਕ ਕਰਕੇ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਸਮਾਂ ਮੰਗਿਆ ਹੈ। ਭਾਜਪਾ ਹਾਈਕਮਾਂਡ ਮੁਤਾਬਕ ਯੋਗੀ ਆਦਿੱਤਿਆਨਾਥ ਵੀ ਪੰਜਾਬ ਵਿੱਚ ਚੋਣ ਰੈਲੀਆਂ ਕਰਦੇ ਨਜ਼ਰ ਆਉਣਗੇ।
— Sunil Jakhar(Modi Ka Parivar) (@sunilkjakhar) May 17, 2024
ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਪੰਜਾਬ ਦੇ ਬਟਾਲਾ, ਜਲੰਧਰ ਅਤੇ ਲੁਧਿਆਣਾ ਵਿੱਚ ਤਿੰਨ ਵੱਡੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਸੀਐੱਮ ਯੋਗੀ ਆਦਿਤਿਆਨਾਥ ਦੀਆਂ ਲੁਧਿਆਣਾ ਅਤੇ ਜਲੰਧਰ ਵਿੱਚ ਚੋਣ ਰੈਲੀਆਂ ਦਾ ਇੱਕ ਕਾਰਨ ਇਹ ਹੈ ਕਿ ਇੱਥੇ ਵੱਡੀ ਗਿਣਤੀ ਵਿੱਚ ਪੂਰਵਾਂਚਲ ਦੇ ਲੋਕ ਰਹਿੰਦੇ ਹਨ। ਲੁਧਿਆਣਾ ਅਤੇ ਜਲੰਧਰ ਪੰਜਾਬ ਦੇ ਉਦਯੋਗਿਕ ਕੇਂਦਰ ਹਨ।
ਯੋਗੀ ਆਦਿੱਤਿਆਨਾਥ 20 ਮਈ ਨੂੰ ਚੰਡੀਗੜ੍ਹ ਆਉਣਗੇ, ਟੰਡਨ ਦੇ ਹੱਕ 'ਚ ਪ੍ਰਚਾਰ ਕਰਨਗੇ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ 20 ਮਈ ਨੂੰ ਚੰਡੀਗੜ੍ਹ ਵਿੱਚ ਚੋਣ ਪ੍ਰਚਾਰ ਕਰਨ ਆ ਰਹੇ ਹਨ। ਭਾਜਪਾ ਦੇ ਵੱਡੇ ਨੇਤਾਵਾਂ ਦੀ ਇਹ ਦੂਜੀ ਜਨ ਸਭਾ ਹੋਵੇਗੀ। ਇਸ ਤੋਂ ਪਹਿਲਾਂ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਸੈਕਟਰ-27 ਦੇ ਰਾਮਲੀਲਾ ਮੈਦਾਨ ਵਿੱਚ ਜਨ ਸਭਾ ਕੀਤੀ ਸੀ।
ਯੋਗੀ ਆਦਿੱਤਿਆਨਾਥ ਮਲੋਆ ਦੇ ਛੋਟੇ ਫਲੈਟਾਂ 'ਚ ਸਰਕਾਰੀ ਸਕੂਲ ਦੇ ਕੋਲ ਖਾਲੀ ਮੈਦਾਨ 'ਚ ਵੱਡੀ ਜਨ ਸਭਾ ਕਰਨਗੇ। ਭਾਜਪਾ ਨੇ ਇਸ ਖੇਤਰ ਵਿੱਚ ਇਹ ਪ੍ਰੋਗਰਾਮ ਇਸ ਲਈ ਆਯੋਜਿਤ ਕੀਤਾ ਹੈ ਕਿਉਂਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਹਜ਼ਾਰਾਂ ਲੋਕ ਛੋਟੇ ਫਲੈਟਾਂ ਵਿੱਚ ਰਹਿੰਦੇ ਹਨ। ਅਜਿਹੇ 'ਚ ਭਾਜਪਾ ਨੂੰ ਉਮੀਦ ਹੈ ਕਿ ਯੋਗੀ ਆਦਿੱਤਿਆਨਾਥ ਨੂੰ ਦੇਖਣ ਲਈ ਵੱਡੀ ਗਿਣਤੀ 'ਚ ਲੋਕ ਆਉਣਗੇ। ਯੋਗੀ ਆਦਿਤਿਆਨਾਥ ਟੰਡਨ ਦੇ ਹੱਕ 'ਚ ਪ੍ਰਚਾਰ ਕਰਨਗੇ। ਦੱਸਿਆ ਜਾ ਰਿਹਾ ਹੈ ਕਿ 25 ਅਤੇ 26 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ 'ਚ ਇਕ ਵੱਡੀ ਜਨ ਸਭਾ ਨੂੰ ਵੀ ਸੰਬੋਧਨ ਕਰ ਸਕਦੇ ਹਨ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਮਨੋਜ ਤਿਵਾੜੀ ਵੀ ਚੰਡੀਗੜ੍ਹ ਵਿੱਚ ਜਨ ਸਭਾ ਕਰ ਸਕਦੇ ਹਨ। ਹਾਲਾਂਕਿ ਉਨ੍ਹਾਂ ਦੇ ਪ੍ਰੋਗਰਾਮ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ। ਯੋਗੀ ਆਦਿਤਿਆਨਾਥ ਦੇ ਜ਼ਰੀਏ ਭਾਜਪਾ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਲੋਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੀ ਹੈ।
- PTC NEWS