ਸੜਕ ਹਾਦਸੇ 'ਚ 3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

By  Jashan A March 16th 2020 03:30 PM

ਸ੍ਰੀ ਅੰਮ੍ਰਿਤਸਰ ਸਾਹਿਬ: ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਆਟੋ ਤੇ ਐਕਟਿਵਾ ਵਿਚਕਾਰ ਟੱਕਰ ਹੋਣ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਦਿਲਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਅੱਠਵੀ ਜਮਾਤ ਦਾ ਵਿਦਿਆਰਥੀ ਸੀ।

Young man death in Amritsar due to road accident ਪੀੜਤ ਪਰਿਵਾਰ ਮੁਤਾਬਕ ਦਿਲਪ੍ਰੀਤ ਐਕਟਿਵਾ 'ਤੇ ਸਵਾਰ ਹੋ ਕੇ ਆਪਣਾ ਅੱਠਵੀਂ ਜਮਾਤ ਦਾ ਆਖਰੀ ਪੇਪਰ ਦੇਣ ਸਕੂਲ ਜਾ ਰਿਹਾ ਸੀ। ਇਸੇ ਦੌਰਾਨ ਸੁਲਤਾਨਵਿੰਡ ਰੋਡ 'ਤੇ ਆਟੋ ਨਾਲ ਟੱਕਰ ਹੋਣ ਕਾਰਨ ਦਿਲਪ੍ਰੀਤ ਦੇ ਸਿਰ 'ਤੇ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਹੋਰ ਪੜ੍ਹੋ: ਇੱਕੋ ਸਮੇਂ ਪਰਿਵਾਰ ਦੇ 3 ਜੀਆਂ ਦੀ ਹੋਈ ਮੌਤ, ਜਾਣੋ ਕਿਵੇਂ

Young man death in Amritsar due to road accident ਪੁੱਤ ਦੀ ਮੌਤ ਦੀ ਖਬਰ ਸੁਣ ਕੇ ਪੂਰੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਉਧਰ ਇਸ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News

Related Post