ਨੌਜਵਾਨ ਨੇ ਟਰੇਨ ਅੱਗੇ ਆ ਕੇ ਕੀਤੀ ਖ਼ੁਦਕੁਸ਼ੀ, ਪੁਲਿਸ ਮੁਲਾਜ਼ਮ 'ਤੇ ਲੱਗੇ ਇਲਜ਼ਾਮ

By  Jashan A March 9th 2020 12:12 PM

ਮਾਨਸਾ: ਮਾਨਸਾ 'ਚ ਇੱਕ ਨੌਜਵਾਨ ਵੱਲੋਂ ਟਰੇਨ ਅੱਗੇ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ 28 ਸਾਲਾ ਰਵੀ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਕੋਲੋਂ ਸੁਸਾਈਡ ਨ ਵੀ ਮਿਲਿਆ ਹੈ, ਜਿਸ 'ਚ ਉਸ ਨੇ 3 ਲੋਕਾਂ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ ਹੈ, ਜਿਸ 'ਚ ਜੇਲ੍ਹ 'ਚ ਤਾਇਨਾਤ ਇਕ ਡਾਕਟਰ ਅਤੇ ਉਸ ਦੀ ਪਤਨੀ ਸਮੇਤ ਇਕ ਪੁਲਿਸ ਕਰਮਚਾਰੀ ਸ਼ਾਮਲ ਹੈ। Young Man Suicide In Mansaਦਰਅਸਲ, ਪੁਲਿਸ ਕਰਮਚਾਰੀ ਅਤੇ ਡਾਕਟਰ 'ਤੇ ਮ੍ਰਿਤਕ ਨੂੰ ਡਰਾਉਣ-ਧਮਕਾਉਣ ਦੇ ਇਲਜ਼ਾਮ ਲੱਗ ਰਹੇ ਹਨ,ਜਿਸ ਕਾਰਨ ਉਸ ਨੇ ਮੌਤ ਨੂੰ ਗਲੇ ਲਗਾ ਲਿਆ। ਹੋਰ ਪੜ੍ਹੋ: ਹੜ੍ਹ 'ਚ ਫਸੇ ਮਾਸੂਮਾਂ ਲਈ ਫਰਿਸ਼ਤਾ ਬਣ ਕੇ ਆਇਆ ਇਹ ਪੁਲਿਸ ਮੁਲਾਜ਼ਮ, ਇੰਝ ਬਚਾਈ ਜਾਨ ਉਧਰ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਰੇਲਵੇ ਚੌਕੀ ਵਿਚ ਕਾਫੀ ਹੰਗਾਮਾ ਕੀਤਾ ਅਤੇ ਮੁਲਜ਼ਮ ਖਿਲਾਫ ਕਾਰਵਾਈ ਨਾ ਕਰਨ ਲਈ ਪੁਲਿਸ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। Young Man Suicide In Mansaਪਰਿਵਾਰਿਕ ਮੈਬਰਾਂ ਮੁਤਾਬਕ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ, ਪਰ ਅਜੇ ਤੱਕ ਉਹਨਾਂ ਵੱਲੋਂ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ। -PTC News

Related Post