Tue, Dec 23, 2025
Whatsapp

ਪਾਣੀ ਦੇ ਖਾਲ ਪਿੱਛੇ ਮਾਰ ਦਿੱਤਾ ਨੌਜਵਾਨ, ਮ੍ਰਿਤਕ ਕੁਝ ਦਿਨ ਪਹਿਲਾਂ ਹੀ ਪੰਜਾਬ ਆਇਆ ਸੀ

ਗੁਰਦਾਸਪੁਰ ਵਿੱਚ ਬੀਤੀ ਰਾਤ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ।

Reported by:  PTC News Desk  Edited by:  Amritpal Singh -- June 12th 2024 01:42 PM
ਪਾਣੀ ਦੇ ਖਾਲ ਪਿੱਛੇ ਮਾਰ ਦਿੱਤਾ ਨੌਜਵਾਨ, ਮ੍ਰਿਤਕ ਕੁਝ ਦਿਨ ਪਹਿਲਾਂ ਹੀ ਪੰਜਾਬ ਆਇਆ ਸੀ

ਪਾਣੀ ਦੇ ਖਾਲ ਪਿੱਛੇ ਮਾਰ ਦਿੱਤਾ ਨੌਜਵਾਨ, ਮ੍ਰਿਤਕ ਕੁਝ ਦਿਨ ਪਹਿਲਾਂ ਹੀ ਪੰਜਾਬ ਆਇਆ ਸੀ

Punjab News: ਗੁਰਦਾਸਪੁਰ ਵਿੱਚ ਬੀਤੀ ਰਾਤ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ (34) ਵਜੋਂ ਹੋਈ ਹੈ। ਗੁਰਜੀਤ ਵਿਦੇਸ਼ ਵਿੱਚ ਰਹਿੰਦਾ ਸੀ ਅਤੇ ਇੱਕ ਮਹੀਨਾ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਇਆ ਸੀ। ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੇ 5 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਿਸੇ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ਮ੍ਰਿਤਕ ਦੀ ਮਾਤਾ ਅਮਰਜੀਤ ਕੌਰ (60) ਨੇ ਦੱਸਿਆ ਕਿ ਉਹ ਚੱਕ ਸ਼ਰੀਫ ਥਾਣਾ ਭੈਣੀ ਮੀਆਂ ਖਾਂ ਦੀ ਰਹਿਣ ਵਾਲੀ ਹੈ। ਉਸ ਦੇ ਤਿੰਨ ਬੱਚੇ ਹਨ ਜੋ ਵਿਦੇਸ਼ ਰਹਿੰਦੇ ਹਨ। ਉਸ ਦਾ ਛੋਟਾ ਲੜਕਾ ਗੁਰਜੀਤ ਸਿੰਘ ਜੋ ਕਿ ਪੁਰਤਗਾਲ ਰਹਿੰਦਾ ਹੈ, ਇੱਕ ਮਹੀਨਾ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਇਆ ਸੀ।


ਉਸ ਨੇ ਦੱਸਿਆ ਕਿ ਉਸ ਦੇ ਜੀਜਾ ਦਾ ਲੜਕਾ ਗੁਰਪ੍ਰੀਤ ਉਸਦੇ ਗੁਆਂਢ ਵਿੱਚ ਰਹਿੰਦਾ ਹੈ। ਮੁਲਜ਼ਮਾਂ ਨੇ ਆਪਣੇ ਖੇਤਾਂ ਵਿੱਚ ਪਾਣੀ ਦਾ ਖਾਲ ਪਾਇਆ ਹੋਇਆ। ਅਮਰਜੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਨੂੰ ਕਈ ਵਾਰ ਪਾਣੀ ਦੀ ਖਾਲ ਹਟਾਉਣ ਲਈ ਕਿਹਾ ਗਿਆ ਪਰ ਮੁਲਜ਼ਮਾਂ ਨੇ ਖਾਲ ਨਹੀ ਹਟਾਇਆ।

ਪੀੜਤ ਨੇ ਦੱਸਿਆ ਕਿ 11 ਜੂਨ ਨੂੰ ਉਹ ਅਤੇ ਉਸ ਦਾ ਲੜਕਾ ਗੁਰਜੀਤ ਆਪਣੇ ਖੇਤ ਗਏ ਹੋਏ ਸਨ। ਉਥੇ ਮੁਲਜ਼ਮ ਗੁਰਪ੍ਰੀਤ ਵੀ ਮੌਜੂਦ ਸੀ। ਜਦੋਂ ਗੁਰਪ੍ਰੀਤ ਨੂੰ ਖੇਤਾਂ ਵਿੱਚੋਂ ਖਾਲ ਹਟਾਉਣ ਲਈ ਕਿਹਾ ਗਿਆ ਤਾਂ ਉਹ ਉਸ ਨੂੰ ਧਮਕੀਆਂ ਦੇਣ ਲੱਗਾ। ਉਹ ਰਾਤ ਕਰੀਬ 8.45 ਵਜੇ ਘਰ ਵਿੱਚ ਮੌਜੂਦ ਸੀ, ਜਦੋਂ ਮੁਲਜ਼ਮ ਗੁਰਪ੍ਰੀਤ, ਮਨਜੀਤ ਕੌਰ, ਸੁਰਿੰਦਰ ਕੌਰ, ਨਵਦੀਪ ਕੌਰ, ਨਵਰੀਤ ਕੌਰ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੇ ਲੜਕੇ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।

ਜਦੋਂ ਉਸ ਨੇ ਅਤੇ ਉਸ ਦੀ ਭਰਜਾਈ ਨੇ ਰੌਲਾ ਪਾਇਆ ਤਾਂ ਦੋਸ਼ੀ ਹਥਿਆਰਾਂ ਸਮੇਤ ਮੌਕੇ ਤੋਂ ਫਰਾਰ ਹੋ ਗਏ। ਲੜਕੇ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਸੁਮਨਪ੍ਰੀਤ ਮਾਨ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ 5 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

- PTC NEWS

Top News view more...

Latest News view more...

PTC NETWORK
PTC NETWORK