ਯੂਥ ਅਕਾਲੀ ਦਲ ਵੱਲੋਂ 1984 ਕਤਲੇਆਮ ਦੇ ਦੋਸ਼ੀਆਂ ਲਈ ਮੌਤ ਦੀ ਸਜ਼ਾ ਮੰਗਣ ਲਈ ਵਿਧਾਨ ਸਭਾ ਦਾ ਹੰਗਾਮੀ ਇਜਲਾਸ ਬੁਲਾਉਣ ਦਾ ਸੱਦਾ

By  Jashan A December 18th 2018 05:03 PM -- Updated: December 18th 2018 05:06 PM

ਯੂਥ ਅਕਾਲੀ ਦਲ ਵੱਲੋਂ 1984 ਕਤਲੇਆਮ ਦੇ ਦੋਸ਼ੀਆਂ ਲਈ ਮੌਤ ਦੀ ਸਜ਼ਾ ਮੰਗਣ ਲਈ ਵਿਧਾਨ ਸਭਾ ਦਾ ਹੰਗਾਮੀ ਇਜਲਾਸ ਬੁਲਾਉਣ ਦਾ ਸੱਦਾ

ਚੰਡੀਗੜ: ਯੂਥ ਅਕਾਲੀ ਦਲ ਨੇ 1984 ਵਿਚ ਸਿੱਖਾਂ ਦਾ ਸਮੂਹਿਕ ਕਤਲ ਕਰਵਾਉਣ ਦੇ ਦੋਸ਼ੀ ਸਾਰੇ ਸੀਨੀਅਰ ਕਾਂਗਰਸੀ ਆਗੂਆਂ ਵਾਸਤੇ ਮੌਤ ਦੀ ਸਜ਼ਾ ਮੰਗਣ ਵਾਲਾ ਮਤਾ ਪਾਸ ਕਰਨ ਲਈ ਅੱਜ ਵਿਧਾਨ ਸਭਾ ਦਾ ਹੰਗਾਮੀ ਇਜਲਾਸ ਬੁਲਾਉਣ ਦਾ ਸੱਦਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਇਹ ਵੀ ਫੈਸਲਾ ਕੀਤਾ ਹੈ ਕਿ ਪੰਜਾਬ ਦੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਸੰਬੰਧੀ ਕਾਂਗਰਸ ਪਾਰਟੀ ਦੀ ਪੋਲ ਖੋਲਣ ਲਈ ਵਾਈਟ ਪੇਪਰ ਜਾਰੀ ਕੀਤਾ ਜਾਵੇਗਾ।

ਅੱਜ ਇੱਥੇ ਯੂਥ ਅਕਾਲੀ ਦਲ ਦੇ ਨਵੇਂ ਕਾਇਮ ਕੀਤੇ ਜਥੇਬੰਦਕ ਢਾਂਚੇ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਜਨਰਲ ਸਕੱਤਰ (ਇੰਚਾਰਜ ਯੂਥ) ਬਿਕਰਮ ਸਿੰਘ ਮਜੀਠੀਆ ਨੇ ਕੀਤੀ। ਇਸ ਮੀਟਿੰਗ ਵਿਚ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਤੋਂ ਇਲਾਵਾ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਸਮੇਤ ਸੀਨੀਅਰ ਕਾਂਗਰਸੀ ਆਗੂਆਂ ਲਈ ਤੁਰੰਤ ਮੌਤ ਦੀ ਸਜ਼ਾ ਦੀ ਮੰਗ ਕਰਨ ਵਾਸਤੇ ਫੌਰੀ ਵਿਧਾਨ ਸਭਾ ਦਾ ਹੰਗਾਮੀ ਇਜਲਾਸ ਸੱਦੇ ਜਾਣ ਦਾ ਮਤਾ ਪਾਸ ਕੀਤਾ ਗਿਆ।

ਯੂਥ ਅਕਾਲੀ ਦਲ ਨੇ ਇਹ ਮਤਾ ਵੀ ਪਾਸ ਕੀਤਾ ਕਿ 1984 ਵਿਚ ਹਜ਼ਾਰਾਂ ਨਿਰਦੋਸ਼ ਸਿੱਖਾਂ ਨੂੰ ਮਾਰਨ ਦੇ ਦੋਸ਼ੀਆਂ ਦੀ ਸਿਆਸੀ ਸਰਪ੍ਰਸਤੀ ਕਰਨ ਅਤੇ ਸਬੂਤ ਮਿਟਾਉਣ ਵਿਚ ਦੋਸ਼ੀਆਂ ਦੀ ਮੱਦਦ ਕਰਨ ਲਈ ਗਾਂਧੀ ਪਰਿਵਾਰ ਖ਼ਿਲਾਫ ਇੱਕ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ। ਮਤੇ ਵਿਚ ਕਿਹਾ ਗਿਆ ਕਿ ਇਸ ਕੇਸ ਤਹਿਤ ਸਿੱਖਾਂ ਦਾ ਸਮੂਹਿਕ ਕਤਲੇਆਮ ਕਰਵਾਉਣ ਵਿਚ ਗਾਂਧੀ ਪਰਿਵਾਰ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਹੋਰ ਪੜ੍ਹੋ:ਫਿਰੋਜ਼ਪੁਰ ਦੇ ਮਮਦੋਟ ‘ਚ ਨਾਮਜ਼ਦਗੀ ਭਰਨ ਦੌਰਾਨ ਦੋ ਧਿਰਾਂ ਵਿਚਕਾਰ ਹੋਈ ਖੂਨੀ ਭਿੜੰਤ (ਵੀਡੀਓ)

ਮਤੇ ਵਿਚ ਕਿਹਾ ਕਿ ਇਹ ਵੇਖਦੇ ਹੋਏ ਕਿ ਕੇਂਦਰ ਸਰਕਾਰ ਪਿਛਲੀ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੇ ਸਾਰੇ ਕੇਸਾਂ ਨੂੰ ਮੁੜ ਖੁਲਵਾਉਣ ਲਈ ਪਹਿਲਾਂ ਹੀ ਸਿਟ ਦਾ ਗਠਨ ਕਰ ਚੁੱਕੀ ਹੈ, ਜੋ ਕਿ ਸਮੂਹਿਕ ਕਤਲੇਆਮ ਦੇ ਸਾਰੇ ਕੇਸਾਂ ਦੀ ਜਾਂਚ ਕਰ ਰਹੀ ਹੈ, ਸਿਟ ਨੂੰ ਗਾਂਧੀ ਪਰਿਵਾਰ ਦੀ ਪੁੱਛਗਿੱਛ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ ਜਾਣੀ ਚਾਹੀਦੀ ਹੈ। ਮਤੇ ਵਿਚ ਕਿਹਾ ਗਿਆ ਕਿ ਸ਼੍ਰੀਮਤੀ ਸੋਨੀਆ ਗਾਂਧੀ ਦੀ ਇਹ ਜਾਣਨ ਲਈ ਪੁੱਛਗਿੱਛ ਹੋਣੀ ਚਾਹੀਦੀ ਹੈ ਕਿ ਰਾਜੀਵ ਗਾਂਧੀ ਨੇ ਕਿਵੇਂ ਕਾਂਗਰਸੀ ਆਗੂਆਂ ਨੂੰ ਸਿੱਖਾਂ ਉੱਤੇ ਹਮਲੇ ਕਰਨ ਲਈ ਉਕਸਾਇਆ ਸੀ।

ਇਸ ਤੋਂ ਇਲਾਵਾ ਉਹਨਾਂ ਸਮੂਹਿਕ ਹਮਲਿਆਂ ਦੀ ਵਿਉਂਤ ਘੜਣ ਵਿਚ ਗਾਂਧੀ ਪਰਿਵਾਰ ਦੀ ਭੂਮਿਕਾ ਦੀ ਜਾਂਚ ਹੋਣੀ ਚਾਹੀਦੀ ਹੈ, ਜਿਹੜੇ ਰਾਜੀਵ ਗਾਂਧੀ ਨੇ ਜਗਦੀਸ਼ ਟਾਈਟਲਰ ਨਾਲ ਪੀੜਤ ਇਲਾਕਿਆਂ ਵਿਚ ਘੁੰਮਦੇ ਹੋਏ ਆਪਣੀ ਨਿਗਰਾਨੀ ਥੱਲੇ ਕਰਵਾਏ ਸਨ।ਯੂਥ ਅਕਾਲੀ ਦਲ ਨੇ ਸਿਟ ਕਾਇਮ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ, ਜਿਹੜੀ ਕਾਂਗਰਸ ਵੱਲੋਂ ਬੰਦ ਕੀਤੇ ਕੇਸਾਂ ਨੂੰ ਦੁਬਾਰਾ ਖੋਲ• ਚੁੱਕੀ ਹੈ ਅਤੇ ਜਿਸ ਕਰਕੇ ਦੋ ਸਜ਼ਾਵਾਂ ਵੀ ਹੋ ਚੁੱਕੀਆਂ ਹਨ। ਜਥੇਬੰਦੀ ਨੇ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਉਣ ਅਤੇ ਉਮਰ ਕੈਦ ਦੀ ਸਜ਼ਾ ਸੁਣਾਉਣ ਵਾਲਾ ਇਤਿਹਾਸਕ ਫੈਸਲਾ ਦੇਣ ਲਈ ਦਿੱਲੀ ਹਾਈ ਕੋਰਟ ਦਾ ਵੀ ਧੰਨਵਾਦ ਕੀਤਾ।

ਹੋਰ ਪੜ੍ਹੋ:ਅੰਮ੍ਰਿਤਸਰ ਰੇਲ ਹਾਦਸੇ ਬਾਰੇ ਅਕਾਲੀ ਦਲ ਨੇ ਖਹਿਰਾ ਦੇ ਬਿਆਨ ਨੂੰ ਦੱਸਿਆ ਮੰਦਭਾਗਾ

ਜਥੇਬੰਦੀ ਨੇ ਇਹ ਵੀ ਐਲਾਨ ਕੀਤਾ ਕਿ ਇਹ 1984 ਕਤਲੇਆਮ ਕੇਸਾਂ ਵਿਚ ਪੇਸ਼ ਹੋਏ ਉਹਨਾਂ ਗਵਾਹਾਂ ਲਈ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਰੱਖੇਗੀ, ਜਿਹਨਾਂ ਨੇ ਭਾਰੀ ਦਬਾਅ ਦੇ ਬਾਵਜੂਦ ਦੋਸ਼ੀਆਂ ਖ਼ਿਲਾਫ ਗਵਾਹੀ ਦੇ ਕੇ ਉਹਨਾਂ ਨੂੰ ਸਜ਼ਾ ਦਿਵਾਈ।ਯੂਥ ਅਕਾਲੀ ਦਲ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਵਿਚ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਸੰਬੰਧੀ ਕਾਂਗਰਸ ਪਾਰਟੀ ਦੀ ਪੋਲ ਖੋਲ•ਣ ਲਈ ਵਾਈਟ ਪੇਪਰ ਲਿਆਂਦਾ ਜਾਵੇਗਾ।

ਜਥੇਬੰਦੀ ਨੇ ਕਿਹਾ ਕਿ ਕਾਂਗਰਸ ਨੇ 'ਘਰ ਘਰ ਰੁਜ਼ਗਾਰ' ਯੋਜਨਾ ਰਾਹੀਂ ਹਰ ਪਰਿਵਾਰ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਪਿਛਲੇ ਦੋ ਸਾਲਾਂ ਵਿਚ ਇਸ ਨੇ ਨੌਜਵਾਨਾਂ ਨੂੰ ਕੋਈ ਨੌਕਰੀ ਨਹੀਂ ਦਿੱਤੀ। ਜਥੇਬੰਦੀ ਨੇ ਕਿਹਾ ਕਿ ਇਸੇ ਤਰ੍ਹਾਂ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜੋ ਸਿਰਫ ਕਾਗਜ਼ਾਂ ਉੱਤੇ ਹੀ ਰਹਿ ਗਿਆ। ਇਸ ਤੋਂ ਇਲਾਵਾ ਨੌਜਵਾਨਾਂ ਨਾਲ ਕੀਤੇ ਸਮਾਰਟ ਫੋਨ ਦੇਣ ਦੇ ਵਾਅਦੇ ਬਾਰੇ ਤਾਂ ਕਾਂਗਰਸ ਸਰਕਾਰ ਗੱਲ ਵੀ ਨਹੀਂ ਕਰ ਰਹੀ ਹੈ।

ਯੂਥ ਕੋਰ ਕਮੇਟੀ ਦੀ ਇਸ ਮੀਟਿੰਗ ਵਿਚ ਵਿਧਾਇਕ ਦਿਲਰਾਜ ਸਿੰਘ ਭੂੰਦੜ, ਵਿਧਾਇਕ ਬਲਦੇਵ ਖਹਿਰਾ, ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ, ਸਕੱਤਰ ਜਨਰਲ ਹਰਿੰਦਰਪਾਲ ਸਿੰਘ ਚੰਦੂਮਾਜਰਾ, ਮਾਲਵਾ ਜ਼ੋਨ-1 ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਮਾਲਵਾ ਜ਼ੋਨ-2 ਦੇ ਪ੍ਰਧਾਨ ਸਤਬੀਰ ਸਿੰਘ ਖੱਟੜਾ, ਮਾਲਵਾ ਜ਼ੋਨ-3 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂਖੰਨਾ, ਦੋਆਬਾ ਜ਼ੋਨ ਦੇ ਪ੍ਰਧਾਨ ਸੁਖਦੀਪ ਸਿੰਘ ਸ਼ੁਕਰ,

ਐਸਓਆਈ ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਅਤੇ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਸ਼ਾਮਿਲ ਸਨ। ਇਸ ਤੋਂ ਇਲਾਵਾ ਕੋਰ ਕਮੇਟੀ ਮੈਂਬਰ ਮਨਜੀਤ ਸਿੰਘ ਮਾਨਾ, ਬਲਜੀਤ ਸਿੰਘ ਜਲਾਲ ਉਸਮਾਨ, ਤਰਸੇਮ ਸਿੰਘ ਭਿੰਡਰ, ਹੈਰੀ ਮੁਖਮੈਲਪੁਰ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਤਲਬੀਰ ਸਿੰਘ ਗਿੱਲ, ਤਨਵੀਰ ਸਿੰਘ ਧਾਲੀਵਾਲ, ਗੁਰਦੀਪ ਸਿੰਘ ਗੋਸ਼ਾ, ਸਿਮਰਨ ਸਿੰਘ ਢਿੱਲੋਂ ਅਤੇ ਕਰਨਵੀਰ ਭੰਗੂ ਵੀ ਹਾਜ਼ਰ ਸਨ।

-PTC News

Related Post