ਯੂਥ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਸਨਮਾਨ

By  Shanker Badra September 18th 2020 07:05 PM -- Updated: September 18th 2020 07:52 PM

ਯੂਥ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਸਨਮਾਨ:ਚੰਡੀਗੜ  : ਯੂਥ ਅਕਾਲੀ ਦਲ ਵੱਲੋਂ ਅੱਜ ਪ੍ਰਧਾਨ ਸ੍ਰੀ ਪਰਮਬੰਸ ਸਿੰਘ ਰੋਮਾਣਾ ਤੇ ਸਕੱਤਰ ਜਨਰਲ ਸ੍ਰੀ ਸਰਬਜੋਤਸਿੰਘ ਸਾਬੀ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਵੱਲੋਂ ਪੰਜਾਬ ਅਤੇ ਕਿਸਾਨਾਂ ਦੀ ਖਾਤਰ ਕੁਰਬਾਨੀ ਦੇਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀਹਰਸਿਮਰਤ ਕੌਰ ਬਾਦਲ ਨੂੰ ਸਨਮਾਨਤ ਕੀਤਾ ਗਿਆ। ਇਥੇ ਉਚੇਚੇ ਤੌਰ 'ਤੇ ਪਹੁੰਚੇ ਯੂਥ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਤੇ ਕਿਸਾਨਾਂ ਦੀ ਖਾਤਰ ਜੋ ਕੁਰਬਾਨੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਦਿੱਤੀ ਹੈ, ਉਸਦੀ ਕੋਈ ਮਿਸਾਲ ਨਹੀਂ ਮਿਲਦੀ।

ਯੂਥ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਸਨਮਾਨ

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਵਾਸਤੇ ਡੱਟਿਆ ਹੈ ਤੇ ਅੱਗੇ ਵੀ ਦਿੰਦਾ ਰਹੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਵੀ ਵਾਅਦਾ ਕੀਤਾ, ਉਹ ਹਮੇਸ਼ਾ ਨਿਭਾਇਆ ਹੈ। ਉਹਨਾਂ ਕਿਹਾ ਕਿ ਇਸ ਵਾਰ ਵੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਵੀਕੁਰਬਾਨੀ ਤੋਂ ਪਿੱਛੇ ਨਹੀਂ ਹਟੇਗਾ ਤੇ ਉਹਨਾਂ ਨੇ ਆਪਣੇ ਕਹੇ ਬੋਲਾਂ ਨੂੰ ਪੁਗਾਇਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ 100 ਸਾਲਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੈ। ਉਹਨਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਾਸਤੇ ਡੱਟਿਆ ਹੈ ਤੇ ਕਿਸਾਨਾਂ ਵਾਸਤੇ ਹਮੇਸ਼ਾ ਅੱਗੇ ਹੋ ਕੇ ਸੰਘਰਸ਼ ਕੀਤਾ ਹੈ।

ਯੂਥ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਸਨਮਾਨ

ਯੂਥ ਅਕਾਲੀ ਆਗੂਆਂ ਨੇ ਕਿਹਾ ਕਿ ਸਿਰਫ ਕੇਂਦਰੀ ਮੰਤਰੀ ਵਜੋਂ ਹੀ ਅਸਤੀਫਾ ਦੇਣ 'ਤੇ ਅਕਾਲੀ ਦਲ ਨਹੀਂ ਰੁਕੇਗਾ ਬਲਕਿ ਆਉਂਦੇ ਸਮੇਂਵਿਚ ਵੀ ਕਿਸਾਨਾਂ ਨਾਲ ਡੱਟ ਕੇ ਕੰਮ ਕਰੇਗਾ। ਉਹਨਾਂ ਕਿਹਾ ਕਿ ਜੋ ਵੀ ਲੋੜ ਪਈ, ਅਕਾਲੀ ਦਲ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਵੇਗਾ। ਇਹਨਾਂ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਜਿਸ ਦਿਨ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਪੰਜਾਬ ਵਿਚ ਦਾਖਲ ਹੋਣਗੇ, ਉਹਨਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

ਯੂਥ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਸਨਮਾਨ

ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਖਾਸ ਤੌਰ 'ਤੇ ਕਿਸਾਨਾਂ ਨੇ ਮਹਿਸੂਸ ਕਰ ਲਿਆ ਹੈ ਕਿ ਉਹਨਾਂ ਵਾਸਤੇ ਜੇਕਰ ਕੋਈ ਸਿਆਸੀ ਪਾਰਟੀ ਡੱਟਦੀ ਹੈ ਤਾਂ ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਹੈ ਜਦਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਸਿਰਫ ਬਿਆਨਬਾਜ਼ੀ ਤੱਕ ਸੀਮਤ ਹਨ। ਕਾਂਗਰਸ ਦੇ ਤਾਂਮੰਤਰੀਆਂ ਨੇ ਘੁਟਾਲੇ ਕਰ ਲਏ, ਉਹਨਾਂ ਨੇ ਆਪਣੇ ਅਹੁਦੇ ਨਹੀਂ ਛੱਡੇ, ਕਿਸਾਨਾਂ ਵਾਸਤੇ ਛੱਡਣਾ ਤਾਂਦੂਰ ਦੀ ਗੱਲ ਹੈ। ਉਹਨਾ ਕਿਹਾ ਕਿ ਇਕੋ ਇਕ ਸ਼੍ਰੋਮਣੀ ਅਕਾਲੀ ਦਲ ਹੈ ਜੋ ਹਮੇਸ਼ਾ  ਅੱਗੇ ਹੋ ਕੇ ਕੁਰਬਾਨੀਆਂ ਦਿੰਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੋਤ ਸਿੰਘ ਸਾਬੀ ਸਕੱਤਰ ਜਨਰਲ, ਸੁਖਦੀਪ ਸਿੰਘ ਸੁਕਾਰ ਪ੍ਰਧਾਨ ਯੂਥ ਅਕਾਲੀ ਦਲ ਦੋਆਬਾ ਜ਼ੋਨ,ਰਣਜੀਤ ਸਿੰਘ ਖੋਜੇਵਾਲ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਰਣਜੀਤ ਸਿੰਘ ਖੁਰਾਣਾ ਪ੍ਰਧਾਨ ਯੂਥ ਅਕਾਲੀ ਦਲਸ਼ਹਿਰੀ ਕਪੂਰਥਲਾ, ਤੇਜਿੰਦਰ ਸਿੰਘ ਨਿੱਜਰ ਪ੍ਰਧਾਨ ਜਲੰਧਰ ਦਿਹਾਤੀ, ਲਖਵੀਰ ਸਿੰਘ ਲੱਕੀ, ਅਕਾਸ਼ਦੀਪਸਿੰਘ ਮਿੱਡੂਖੇੜਾ, ਗਰਦੋਰ ਸਿੰਘ ਸੰਧੂ, ਗੁਰਦੀਪ ਸਿੰਘ ਟੋਡਰਪੁਰ, ਗੁਰਦੀਪ ਸਿੰਘ ਗੋਸ਼ਾ, ਗੁਰਪ੍ਰੀਤਸਿੰਘ ਚਾਹਲ, ਗੁਰਦੀਪ ਸਿੰਘ ਕੋਟ ਸ਼ਮੀਰ, ਸੁਰਿੰਦਰ ਸਿੰਘ ਬੱਬੂ, ਅਸੀਸਪ੍ਰੀਤ ਸਿੰਘ ਲੱਭੀ,ਗੁਰਕੰਵਲ ਸਿੰਘ ਸੰਧੂ, ਹਰਵਿੰਦਰ ਸਿੰਘ ਹੈਰੀ, ਹਰਦੀਪ ਸਿੰਘ ਪੂਨੀਆ ਤੇ ਵਰਿੰਦਰਜੀਤ ਸਿੰਘ ਸੋਨੂੰ ਟੇਕਰੀਆਣਾ ਵੀ ਹਾਜ਼ਰ ਸਨ।

-PTCNews

Related Post