ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੰਡੂਖੇੜਾ ਕਤਲ ਮਾਮਲੇ ਚ ਇੱਕ ਸ਼ੂਟਰ ਦੀ ਹੋਈ ਸ਼ਨਾਖ਼ਤ , ਪੜ੍ਹੋ ਪੂਰੀ ਖ਼ਬਰ

By  Shanker Badra August 9th 2021 10:25 AM
ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੰਡੂਖੇੜਾ ਕਤਲ ਮਾਮਲੇ ਚ ਇੱਕ ਸ਼ੂਟਰ ਦੀ ਹੋਈ ਸ਼ਨਾਖ਼ਤ , ਪੜ੍ਹੋ ਪੂਰੀ ਖ਼ਬਰ

ਮੋਹਾਲੀ : ਮੋਹਾਲੀ ਦੇ ਸੈਕਟਰ -71 ਵਿੱਚ ਸ਼ਨੀਵਾਰ ਨੂੰ ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੰਡੂਖੇੜਾ (Vicky Midukhera) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਾਣਕਾਰੀ ਅਨੁਸਾਰ ਮਿੱਡੂਖੇੜਾ ਉੱਤੇ ਚਾਰ ਬਦਮਾਸ਼ਾਂ ਨੇ 9 ਰਾਊਂਡ ਫਾਇਰ ਕੀਤੇ। ਘਟਨਾ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ। ਇਸ ਕਤਲ ਮਾਮਲੇ 'ਚ ਪੁਲਿਸ ਨੇ ਇਕ ਸ਼ੂਟਰ ਦੀ ਸ਼ਨਾਖ਼ਤ ਕਰ ਲਈ ਹੈ। [caption id="attachment_521703" align="aligncenter"] ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੰਡੂਖੇੜਾ ਕਤਲ ਮਾਮਲੇ 'ਚ ਇੱਕ ਸ਼ੂਟਰ ਦੀ ਹੋਈ ਸ਼ਨਾਖ਼ਤ , ਪੜ੍ਹੋ ਪੂਰੀ ਖ਼ਬਰ[/caption] ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਸਕੂਲਾਂ ਵਿਚ ਰੋਜ਼ਾਨਾ 10 ਹਜ਼ਾਰ ਕੋਰੋਨਾ ਟੈਸਟ ਲਾਜ਼ਮੀ ਕਰਨ ਦੇ ਦਿੱਤੇ ਆਦੇਸ਼ ਸੂਤਰਾਂ ਮੁਤਾਬਕ ਇਸ ਸ਼ੂਟਆਊਟ ਵਿਚ ਖੱਬੇ ਹੱਥ ਨਾਲ ਗੋਲੀ ਚਲਾ ਰਿਹਾ ਗੈਂਗਸਟਰ ਵਿਨੇ ਦਿਓੜਾ ਹੈ ,ਜੋ ਗੈਂਗਸਟਰ ਲਵ ਦਿਓੜਾ ਦਾ ਭਰਾ ਹੈ। ਲਵ ਦਿਓੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਕਤਲ ਕਰ ਦਿੱਤਾ ਸੀ। ਸੂਤਰਾਂ ਮੁਤਾਬਕ ਵਿਨੇ ਦਿਓੜਾ ਕੋਟਕਪੁਰਾ ਦਾ ਰਹਿਣ ਵਾਲਾ ਹੈ,ਜਿਸਨੂੰ ਫੜਨ ਲਈ ਪੁਲਿਸ ਨੇ ਕੋਟਕਪੁਰਾ ਵਿਚ ਵੀ ਛਾਪੇਮਾਰੀ ਕੀਤੀ ਹੈ ਤੇ ਮੁਹਾਲੀ ਵਿਚ ਕਈ ਫਲੈਟਾਂ ਵਿਚ ਵੀ ਛਾਪੇਮਾਰੀ ਕੀਤੀ ਹੈ। [caption id="attachment_521702" align="aligncenter"] ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੰਡੂਖੇੜਾ ਕਤਲ ਮਾਮਲੇ 'ਚ ਇੱਕ ਸ਼ੂਟਰ ਦੀ ਹੋਈ ਸ਼ਨਾਖ਼ਤ , ਪੜ੍ਹੋ ਪੂਰੀ ਖ਼ਬਰ[/caption] ਇਸ ਦੇ ਕੁਝ ਸਮੇਂ ਬਾਅਦ ਹੀ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਪੂਰੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਲਈ ਗਈ ਸੀ। ਇਸ ਦੀ ਜਾਣਕਾਰੀ ਬੰਬੀਹਾ ਗਰੁੱਪ ਦੇ ਦਵਿੰਦਰ ਬੰਬੀਹਾ ਵੱਲੋਂ ਆਪਣੇ ਫੇਸਬੁੱਕ ਪੇਜ ਰਾਹੀਂ ਸਾਂਝੀ ਕੀਤੀ ਗਈ ਹੈ।ਉਸ ਨੇ ਸੋਸ਼ਲ ਮੀਡੀਆ 'ਤੇ ਇਹ ਪੋਸਟ ਪਾ ਕੇ ਕਿਹਾ ਕਿ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਅੱਜ ਵਿੱਕੀ ਮਿੱਡੂਖੇੜਾ (ਬੱਕਰੀ) ਜੋ ਕੁਝ ਸਮਾਂ ਪਹਿਲਾਂ ਮਾਰਿਆ ਗਿਆ ਸੀ, ਨੂੰ ਦਵਿੰਦਰ ਬੰਬੀਹਾ ਸਮੂਹ ਨੇ ਮਾਰ ਦਿੱਤਾ ਹੈ। [caption id="attachment_521701" align="aligncenter"] ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੰਡੂਖੇੜਾ ਕਤਲ ਮਾਮਲੇ 'ਚ ਇੱਕ ਸ਼ੂਟਰ ਦੀ ਹੋਈ ਸ਼ਨਾਖ਼ਤ , ਪੜ੍ਹੋ ਪੂਰੀ ਖ਼ਬਰ[/caption] ਸਭ ਤੋਂ ਪਹਿਲਾਂ ਲੱਕੀ ਵੀਰ ਨੇ ਇਸਨੂੰ ਸਮਝਾਇਆ ਅਤੇ ਇਹ ਕਤਲ ਇਸ ਲਈ ਕੀਤਾ ਗਿਆ ਕਿਉਂਕਿ ਵਿੱਕੀ ਮਿੱਡੂਖੇੜਾ ਨੇ ਸਾਡੇ ਐਂਟੀ ਗਰੁੱਪ ਲਰੇਸ਼ ਬਿਸ਼ਨੋਈ ਨੂੰ ਸਾਰੀ ਜਾਣਕਾਰੀ ਦਿੱਤੀ ਅਤੇ ਉਸਨੇ ਗੁਰਲਾਲ ਭਲਵਾਨ ਅਤੇ ਰਾਣਾ ਸਿੱਧੂ ਨੂੰ ਮਾਰ ਦਿੱਤਾ। ਇਹ ਆਦਮੀ ਲਰੇਸ਼ ਬਿਸ਼ਨੋਈ ਨੂੰ ਕਲਾਕਾਰਾਂ ਅਤੇ ਵੱਡੇ ਕਾਰੋਬਾਰੀਆਂ ਦੇ ਨੰਬਰ ਦਿੰਦਾ ਸੀ ਅਤੇ ਉਨ੍ਹਾਂ ਤੋਂ ਪੈਸੇ ਵਸੂਲਦਾ ਸੀ, ਅਤੇ ਨਾਲ ਹੀ ਉਸਦੇ ਸਮੂਹ ਦੁਆਰਾ ਕੀਤੇ ਗਏ ਕਤਲਾਂ ਨੂੰ ਬੰਬੀਹਾ ਸਮੂਹ ਨਾਲ ਜੋੜਦਾ ਸੀ। [caption id="attachment_521700" align="aligncenter"] ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੰਡੂਖੇੜਾ ਕਤਲ ਮਾਮਲੇ 'ਚ ਇੱਕ ਸ਼ੂਟਰ ਦੀ ਹੋਈ ਸ਼ਨਾਖ਼ਤ , ਪੜ੍ਹੋ ਪੂਰੀ ਖ਼ਬਰ[/caption] ਇਸ ਲਈ ਸਾਨੂੰ ਉਸਨੂੰ ਮਾਰਨਾ ਪਿਆ, ਇਸਦੇ ਨਾਲ ਉਸਨੇ ਕਿਹਾ ਕਿ ਜੇ ਅਸੀਂ ਗੈਰਕਨੂੰਨੀ ਤਰੀਕੇ ਨਾਲ ਮਾਰਨਾ ਸ਼ੁਰੂ ਕਰਦੇ ਹਾਂ, ਤਾਂ ਹਰ ਰੋਜ਼ ਉਨ੍ਹਾਂ ਦੇ ਪੋਸਟਰ ਲੱਗਣਗੇ ,ਜਿਨ੍ਹਾਂ ਨੂੰ ਅਸੀਂ ਮਾਰ ਸਕਦੇ ਹਾਂ ਪਰ ਅਸੀਂ ਕਿਸੇ ਨਿਰਦੋਸ਼ ਨੂੰ ਕੁਝ ਨਹੀਂ ਕਿਹਾ ਅਤੇ ਕੋਈ ਉਸਦਾ ਜਾਂ ਕਿਸੇ ਦਾ ਦੋਸਤ ਹੋ ਸਕਦਾ ਹੈ, ਅਸੀਂ ਉਸਨੂੰ ਨਹੀਂ ਮਾਰਨਾ, ਪਰ ਜੋ ਸਾਡੇ ਵਿਰੁੱਧ ਉਸਦਾ ਸਮਰਥਨ ਕਰਦੇ ਹਨ ਉਨ੍ਹਾਂ ਨਾਲ ਵੀ ਇਹੀ ਹੋਵੇਗਾ। -PTCNews

Related Post