ਚੰਡੀਗੜ੍ਹ 'ਚ ਯੂਥ ਅਕਾਲੀ ਦਲ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ

By  Shanker Badra September 2nd 2020 01:25 PM -- Updated: September 2nd 2020 01:26 PM

ਚੰਡੀਗੜ੍ਹ 'ਚ ਯੂਥ ਅਕਾਲੀ ਦਲ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ:ਚੰਡੀਗੜ੍ਹ : ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਕਥਿਤ ਘੁਟਾਲੇ ਦਾ ਮਾਮਲਾ ਇਸ ਵੇਲੇ ਖ਼ੂਬ ਭਖਿਆ ਹੋਇਆ ਹੈ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਫੰਡ ਘੁਟਾਲੇ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੀ ਕੈਪਟਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਆ ਚੁੱਕੀ ਹੈ। ਕੇਂਦਰ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਹੁ-ਕਰੋੜੀ ਘਪਲੇ ਸਬੰਧੀ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਸੀਬੀਆਈ ਜਾਂਚ ਦੀ ਮੰਗ ਉੱਠ ਰਹੀ ਹੈ।

ਚੰਡੀਗੜ੍ਹ 'ਚਯੂਥ ਅਕਾਲੀ ਦਲ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾਫੂਕਿਆ ਪੁਤਲਾ

ਸਕਾਲਰਸ਼ਿਪ ਘੁਟਾਲੇ ਮਾਮਲੇ ਵਿਚ ਸੂਬੇ ਦੀ ਕੈਪਟਨ ਸਰਕਾਰ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ਯੂਥ ਅਕਾਲੀ ਦਲ ਵੱਲੋਂ ਪੰਜਾਬ ਦੀਆਂ ਵੱਖ -ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਅੱਜ ਚੰਡੀਗੜ੍ਹ ਵਿੱਚ ਵੀ ਯੂਥ ਅਕਾਲੀ ਦਲ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਦੀ ਅਗਵਾਈ ਵਿਚ ਪ੍ਰਦਰਸ਼ਨ ਕੀਤਾ ਗਿਆ ਤੇ ਇਸ ਮਾਮਲੇ ਵਿਚ ਸੀ.ਬੀ.ਆਈ. ਜਾਂਚ ਜਾਂ ਹਾਈਕੋਰਟ ਦੀ ਨਿਗਰਾਨੀ ਵਿਚ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ।

ਚੰਡੀਗੜ੍ਹ 'ਚਯੂਥ ਅਕਾਲੀ ਦਲ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾਫੂਕਿਆ ਪੁਤਲਾ

ਇਸ ਦੌਰਾਨ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਜਿੱਥੇ ਮੰਤਰੀ ਧਰਮਸੋਤ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ, ਉੱਥੇ ਹੀ ਮੰਗ ਕੀਤੀ ਕਿ ਕੇਂਦਰ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਬਹੁ-ਕਰੋੜੀ ਘਪਲੇ ਸਬੰਧੀ ਜੰਗਲਾਤ ਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ।

ਚੰਡੀਗੜ੍ਹ 'ਚਯੂਥ ਅਕਾਲੀ ਦਲ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾਫੂਕਿਆ ਪੁਤਲਾ

ਯੂਥ ਅਕਾਲੀ ਦਲ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ ਹੱਕ 'ਤੇ ਡਾਕਾ ਮਾਰਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਹੱਥਾਂ ਵਿੱਚ ਤਖਤੀਆਂ ਫੜੀਆਂ ਹੋਈਆਂ ਸਨ ,ਜਿਨ੍ਹਾਂ 'ਤੇ ਲਿਖਿਆ ਸੀ ਸਾਧੂ ਨਹੀਂ ,ਡਾਕੂ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲਨੇ ਇਸ ਦੀ ਜਾਂਚ ਸੀਬੀਆਈ ਤੇ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਯੂਥ ਅਕਾਲੀ ਦਲ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਅਸਤੀਫਾ ਮੰਗਿਆ ਹੈ।

-PTCNews

Related Post