ਪੰਜਾਬ ਭਰ 'ਚ ਯੂਥ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ , ਫੂਕੇ ਮੋਦੀ ਤੇ ਕੈਪਟਨ ਦੇ ਪੁਤਲੇ

By  Shanker Badra January 9th 2021 03:54 PM

ਚੰਡੀਗੜ੍ਹ : ਕੇਂਦਰੀ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਯੂਥ ਅਕਾਲੀ ਦਲ ਨੇ ਫਰੀਦਕੋਟ ਵਿਚਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਹੈ। ਯੂਥ ਅਕਾਲੀ ਦਲ ਦੇ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੇ ਹੱਕ ਵਿਚ ਖੜਨ ਦੀ ਨਸੀਹਤ ਦਿੱਤੀ ਹੈ। 26 ਜਨਵਰੀ ਦੇ ਦਿੱਲੀ ਕਿਸਾਨ ਟਰੈਕਟਰ ਮਾਰਚ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ , ਕੇਂਦਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ [caption id="attachment_464813" align="aligncenter" width="300"]Youth Akali Dal protests in favor of farmers in Punjab , Fuke Modi and Punjab CM effigy ਪੰਜਾਬ ਭਰ 'ਚ ਯੂਥ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ , ਫੂਕੇ ਮੋਦੀ ਤੇ ਕੈਪਟਨ ਦੇ ਪੁਤਲੇ[/caption] ਯੂਥ ਅਕਾਲੀ ਦਲ ਵੱਲੋਂ ਲੁਧਿਆਣਾ ਵਿਖੇ ਵੀ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਕੇਂਦਰ ਦੇ ਨਾਲ ਨਾਲ ਕਾਂਗਰਸ ਦੇ ਖਿਲਾਫ਼ ਵੀ ਯੂਥ ਅਕਾਲੀ ਦਲ ਵੱਲੋਂਪ੍ਰਦਰਸ਼ਨ ਕੀਤਾ ਗਿਆ ਹੈ। ਯੂਥ ਅਕਾਲੀ ਦਲ ਵੱਲੋਂ ਬਟਾਲਾ ਵਿਖੇ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। [caption id="attachment_464812" align="aligncenter" width="300"]Youth Akali Dal protests in favor of farmers in Punjab , Fuke Modi and Punjab CM effigy ਪੰਜਾਬ ਭਰ 'ਚ ਯੂਥ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ , ਫੂਕੇ ਮੋਦੀ ਤੇ ਕੈਪਟਨ ਦੇ ਪੁਤਲੇ[/caption] ਇਸ ਦੌਰਾਨ ਮੋਦੀ ਤੇ ਕੈਪਟਨ ਦੇ ਪੁਤਲੇ ਫੂਕੇ ਗਏ ਹਨ। ਯੂਥ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਮੋਦੀ ਤੇ ਸੂਬਾ ਸਰਕਾਰ ਕਿਸਾਨੀ ਸੰਘਰਸ਼ ਨੂੰ ਢਾਅ ਲਾਉਣ ਦੀ ਕੋਸ਼ਿਸ਼ 'ਚ ਹਨ। ਉਨਾਂ ਕਿਹਾ ਕਿ ਯੂਥ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੰਧ' ਹੈ। ਯੂਥ ਅਕਾਲੀ ਦਲ ਨੇ ਤਲਵੰਡੀ ਸਾਬੋ ਵਿਖੇ ਵੀ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਹੈ। ਪੜ੍ਹੋ ਹੋਰ ਖ਼ਬਰਾਂ :ਮਹਾਰਾਸ਼ਟਰ : ਭੰਡਾਰਾ ਦੇ ਜ਼ਿਲ੍ਹਾ ਹਸਪਤਾਲ 'ਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਹੋਈ ਮੌਤ [caption id="attachment_464809" align="aligncenter" width="300"]Youth Akali Dal protests in favor of farmers in Punjab , Fuke Modi and Punjab CM effigy ਪੰਜਾਬ ਭਰ 'ਚ ਯੂਥ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ , ਫੂਕੇ ਮੋਦੀ ਤੇ ਕੈਪਟਨ ਦੇ ਪੁਤਲੇ[/caption] ਇਸ ਮੌਕੇ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਹਿੱਸਾ ਲਿਆ। ਬਟਾਲਾ ਵਿੱਚ ਯੂਥ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਜ਼ਿਲ੍ਹਾ ਯੂਥ ਪ੍ਰਧਾਨ ਰਮਨਦੀਪ ਸੰਧੂ ਦੀ ਅਗਵਾਈ ਵਿੱਚ ਕੇਦਰ ਤੇ ਸੂਬਾ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ ਗਈ ਹੈ। ਇਸ ਦੌਰਾਨ ਯੂਥ ਅਕਾਲੀ ਦਲ ਵੱਲੋਂ 26 ਜਨਵਰੀ ਨੂੰ ਕਿਸਾਨਾਂ ਦਾ ਸਮਰਥਨ ਕਰਨ ਦੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ। -PTCNews

Related Post