ਜਲੰਧਰ 'ਚ ਨੌਜਵਾਨਾਂ ਨੇ ਕਿਸਾਨਾਂ ਦੇ ਹੱਕ 'ਚ ਸਾੜੀਆਂ ਜਿਓ ਦੀਆਂ ਸਿਮਾਂ

By  Shanker Badra December 18th 2020 04:13 PM -- Updated: December 18th 2020 04:25 PM

ਜਲੰਧਰ 'ਚ ਨੌਜਵਾਨਾਂ ਨੇ ਕਿਸਾਨਾਂ ਦੇ ਹੱਕ 'ਚ ਸਾੜੀਆਂ ਜਿਓ ਦੀਆਂ ਸਿਮਾਂ: ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 23ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਇਹ ਅੰਦੋਲਨ ਹੁਣ ਕਿਸਾਨਾਂ ਦਾ ਹੀ ਨਹੀਂ ਰਿਹਾ ਬਲਕਿ ਇਹ ਹੁਣ ਇੱਕ ਜਨ ਅੰਦੋਲਨ ਬਣ ਗਿਆ ਹੈ।

ਜਲੰਧਰ 'ਚ ਨੌਜਵਾਨਾਂ ਨੇ ਕਿਸਾਨਾਂ ਦੇ ਹੱਕ 'ਚ ਸਾੜੀਆਂ ਜਿਓ ਦੀਆਂ ਸਿਮਾਂ ਜਲੰਧਰ 'ਚ ਨੌਜਵਾਨਾਂ ਨੇ ਕਿਸਾਨਾਂ ਦੇ ਹੱਕ 'ਚ ਸਾੜੀਆਂ ਜਿਓ ਦੀਆਂ ਸਿਮਾਂ

ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਲਗਾਤਾਰ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਤਿੰਨੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਖੇਤੀ ਬਿਲਾਂ ਨੂੰ ਲੈ ਕੇ ਜਿੱਥੇ ਪੰਜਾਬ ਦੇ ਹਰ ਜ਼ਿਲੇ ਵਿਚ ਕਿਸਾਨਾਂ ਦੇ ਹੱਕ ਵਿਚ ਲੋਕ ਪ੍ਰਦਰਸ਼ਨ ਹੋ ਰਹੇ ਹਨ ,ਓਥੇ ਹੀਜਲੰਧਰ ਵਿਚਲੋਕਾਂ ਨੇ ਜਿਓ ਸਿਮਾਂ ਨੂੰ ਸਾੜ ਕੇ ਪ੍ਰਦਰਸ਼ਨ ਕੀਤਾ ਹੈ।

Kisan Mazdoor Sangharsh Committee and BKU Ugrahan Other Kafle for Delhi on December 25-26

ਜਲੰਧਰ 'ਚ ਨੌਜਵਾਨਾਂ ਨੇ ਮਾਡਲ ਟਾਊਨ ਵਿਚ ਕਿਸਾਨਾਂ ਦੇ ਹੱਕ ਵਿਚ ਪੀਸਫੁੱਲ ਪ੍ਰਦਰਸ਼ਨ ਕੀਤਾ ਹੈ ਅਤੇ ਉਨ੍ਹਾਂ ਨੇ ਕਾਰਪੋਰੇਟ ਘਰਾਣਿਆਂ ਵਲੋਂ ਬਣਾਏ ਗਏ ਜਿਓ ਸਿਮ ਨੂੰ ਸਾੜ ਕੇ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੰਨੇ ਵੀ ਪ੍ਰਦਰਸ਼ਨਕਾਰੀ ਹਨ, ਉਹ ਸਾਰੇ ਕਾਲਜ ਦੇ ਵਿਦਿਆਰਥੀ ਹਨ। ਉਨ੍ਹਾਂ ਨੇ ਦੱਸਿਆ ਕਿ ਜਿਨ੍ਹਾਂ ਦੇ ਕੋਲ ਵੀ ਜਿਓ ਦੇ ਸਿਮ ਅਤੇ ਰਿਲਾਇੰਸ ਦੇ ਪ੍ਰੋਡਕਟ ਹਨ, ਉਹ ਸਾਰੇ ਇਸ ਦਾ ਬਾਇਕਾਟ ਕਰਨਗੇ।

youth Boycott of Reliance and Jio Sim in Jalandhar, in favor of farmers ਜਲੰਧਰ 'ਚ ਨੌਜਵਾਨਾਂ ਨੇ ਕਿਸਾਨਾਂ ਦੇ ਹੱਕ 'ਚ ਸਾੜੀਆਂ ਜਿਓ ਦੀਆਂ ਸਿਮਾਂ

ਦੱਸ ਦੇਈਏ ਕਿ ਦਿੱਲੀ 'ਚ ਕਿਸਾਨਾਂ ਨੇ ਵਕੀਲਾਂ ਦਾ ਇੱਕ ਪੈਨਲ ਬਣਾਇਆ ਹੈ ,ਜਿਸ 'ਚ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਨ , ਸੀਨੀਅਰ ਵਕੀਲ ਐੱਚਐੱਸ ਫੂਲਕਾ ,ਸੁਪਰੀਮ ਕੋਰਟ ਦੇ ਵਕੀਲ ਦੁਸ਼ਯੰਤ ਦਵੇ , ਵਕੀਲ ਕੋਲਿਨ ਗੋਂਸਲਸ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਵਕੀਲ ਤੈਅ ਕਰਨਗੇ ਇਸ ਕਮੇਟੀ ਦਾ ਹਿੱਸਾ ਬਣਨਾ ਹੈ ਜਾਂ ਨਹੀਂ।

-PTCNews

Related Post