ਮੋਗਾ 'ਚ ਨੌਜਵਾਨ ਵੱਲੋਂ ਪੁਲਿਸ ਪੁਲਿਸ ਪਾਰਟੀ 'ਤੇ ਫਾਇਰਿੰਗ, ਇੱਕ ਹੈੱਡ ਕਾਂਸਟੇਬਲ ਦੀ ਮੌਤ ,2 ਜ਼ਖ਼ਮੀ

By  Shanker Badra June 9th 2020 10:14 AM -- Updated: June 9th 2020 10:36 AM

ਮੋਗਾ 'ਚ ਨੌਜਵਾਨ ਵੱਲੋਂ ਪੁਲਿਸ ਪੁਲਿਸ ਪਾਰਟੀ 'ਤੇ ਫਾਇਰਿੰਗ, ਇੱਕ ਹੈੱਡ ਕਾਂਸਟੇਬਲ ਦੀ ਮੌਤ ,2 ਜ਼ਖ਼ਮੀ:ਮੋਗਾ : ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਵਿਖੇਬੀਤੀ ਦੇਰ ਰਾਤ ਇੱਕ ਵਿਅਕਤੀ ਵੱਲੋਂ ਪੁਲਿਸ ਪਾਰਟੀ 'ਤੇ ਗੋਲ਼ੀਆਂ ਚਲਾ ਕੇ ਇਕ ਪੁਲਿਸ ਮੁਲਾਜ਼ਮ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਦੌਰਾਨ ਤਿੰਨ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਇਸ ਦੌਰਾਨ ਹੈੱਡ ਕਾਂਸਟੇਬਲ ਜਗਮੋਹਨ ਸਿੰਘ ਦੀ ਮੌਤ ਹੋ ਗਈ, ਜਦਕਿ ਸੀ.ਆਈ.ਏ ਮੋਗਾ ਦੇ ਇੰਸਪੈਕਟਰ ਤਰਲੋਚਨ ਸਿੰਘ ਅਤੇ ਇੱਕ ਹੈੱਡ ਕਾਂਸਟੇਬਲ ਰਿਧਮ ਜ਼ਖਮੀ ਹੋ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਨਾਂ ਦੇ ਵਿਅਕਤੀ ਦਾ ਆਪਣੇ ਹੀ ਗੁਆਂਢੀਆਂ ਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਸੀ। ਜਦੋਂ ਬੀਤੀ ਰਾਤ ਪੁਲਿਸ ਉਸ ਵਿਅਕਤੀ ਨੂੰ ਫੜਨ ਪਿੰਡ ਗਈ ਤਾਂ ਅੱਗੋਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ ਹਨ। ਓਥੇ ਆਹਮਣੇ -ਸਾਹਮਣੇ ਹੋਈ ਫਾਇਰਿੰਗ ਦੌਰਾਨ ਦੋਸ਼ੀ ਨੌਜਵਾਨ ਨੂੰ ਵੀ ਗੋਲੀਆਂ ਲੱਗੀਆਂ ਹਨ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਗੁਰਵਿੰਦਰ ਸਿੰਘ ਰਾਤ ਨੂੰ ਹਨੇਰੇ ਦਾ ਫਾਇਦਾ ਉਠਾ ਕੇ ਆਪਣੀ ਮਾਂ ਨਾਲ ਗੱਡੀ 'ਤੇ ਫਰਾਰ ਹੋ ਗਿਆ। ਇਸ ਦੌਰਾਨ ਰਫ਼ਤਾਰ ਤੇਜ਼ ਹੋਣ ਕਾਰਨ ਪਿੰਡ ਦੌਲਤਪੁਰਾ ਨਜ਼ਦੀਕ ਦੋਸ਼ੀ ਗੁਰਵਿੰਦਰ ਸਿੰਘ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਹੈ। ਜਿਸ ਤੋਂ ਬਾਅਦ ਦੋਸ਼ੀ ਨੂੰ ਉਸਦੀ ਮਾਂ ਸਮੇਤ ਐਂਬੂਲੈਸ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ।

ਇਸ ਮਗਰੋਂ ਪੁਲਿਸ ਨੇ ਦੋਸ਼ੀਗੁਰਵਿੰਦਰ ਸਿੰਘ ਅਤੇ ਉਸਦੀ ਮਾਤਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਮੌਕੇ 'ਤੇ ਪਹੁੰਚੇ ਆਈਜੀ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਦੋਸ਼ੀ ਦੀ ਗੱਡੀ ਕਿਸੇ ਵੀ ਵਾਹਨ ਨਾਲ ਨਹੀਂ ਟਕਰਾਈ ,ਉਸ ਨੇ ਝੂਠ ਬੋਲ ਕੇ ਐਮਰਜੈਂਸੀਐਂਬੂਲੈਂਸ ਮੰਗਵਾਈ ਸੀ।

-PTCNews

Related Post