ਵੱਡੀ ਵਾਰਦਾਤ, ਕੈਨੇਡਾ ਤੋਂ ਪਰਤੇ ਨੌਜਵਾਨ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ, ਹੋਈ ਮੌਤ

By  Jashan A February 10th 2020 03:43 PM

ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਨੌਰੰਗਪੁਰ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਮ੍ਰਿਤਕ ਦੀ ਪਹਿਚਾਣ ਸੁਖਮਨਦੀਪ ਸਿੰਘ ਵਜੋਂ ਹੋਈ ਹੈ, ਜੋ ਕੈਨੇਡਾ ਤੋਂ ਪਰਤਿਆ ਸੀ। Murder ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਉਹ ਪਿੰਡ ਗਗੜੇਵਾਲ 'ਚ ਵਿਆਹ ਸਮਾਗਮ 'ਚ ਸ਼ਾਮਲ ਹੋਣ ਉਪਰੰਤ ਘਰ ਵਾਪਸ ਆ ਰਿਹਾ ਸੀ ਕਿ ਰਾਸਤੇ 'ਚ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਹੋਰ ਪੜ੍ਹੋ: ਸਰੀ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਪੰਜਾਬੀ ਨੌਜਵਾਨ Murder ਜਿਸ ਤੋਂ ਬਾਅਦ ਉਸ ਨੂੰ ਤੁਰੰਤ ਬਾਬਾ ਬਕਾਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। -PTC News

Related Post