ਮੰਡੀ ਗੋਬਿੰਦਗੜ੍ਹ ਵਿਚ ਸ਼ਰੇਆਮ ਇਕ ਨੌਜਵਾਨ ਦੀ ਛਾਤੀ ਵਿਚ ਚਾਕੂ ਮਾਰਕੇ ਮੌਤ ਦੇ ਘਾਟ ਉਤਾਰਿਆ

By  Joshi March 19th 2018 03:28 PM

Youth Murdered in Mandi Gobindagarh: ਮੰਡੀ ਗੋਬਿੰਦਗੜ੍ਹ ਵਿਚ ਸ਼ਰੇਆਮ ਇਕ ਸਿੱਖ ਨੌਜਵਾਨ ਦੀ ਛਾਤੀ ਵਿਚ ਚਾਕੂ ਮਾਰਕੇ ਮੌਤ ਦੇ ਘਾਟ ਉਤਾਰਿਆ

ਮੰਡੀ ਗੋਬਿੰਦਗੜ੍ਹ 'ਚ ਕੁਝ ਹਮਲਾਵਰਾਂ ਵੱਲੋਂ ਸਿੱਖ ਨੌਜਵਾਨ ਦੀ ਛਾਤੀ ਵਿਚ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਗੁਰੂ ਕੀ ਨਗਰੀ ਮੰਡੀ ਗੋਬਿੰਦਗੜ੍ਹ ਵਿਚ ਕਿਰਾਏ ਤੇ ਰਹਿੰਦਾ ਸੀ, ਜੋ ਕਿ ਮੂਲ ਰੂਪ ਵਿਚ ਪਟਿਆਲਾ ਦਾ ਰਹਿਣਾ ਵਾਲਾ ਦੱਸਿਆ ਜਾ ਰਿਹਾ ਹੈ।

ਓਧਰ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਕਤਲ ਦਾ ਮੁਕੱਦਮਾ ਦਰਜ਼ ਕਰਕੇ ਕੁਝ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ 'ਤੇ ਹਿਰਾਸਤ ਵਿਚ ਲਏ ਜਾਣ ਦੀ ਖਬਰ ਹੈ।

Youth Murdered in Mandi Gobindagarh: ਮਿਲੀ ਜਾਣਕਾਰੀ ਮੁਤਾਬਕ ਮੰਡੀ ਗੋਬਿੰਦਗੜ੍ਹ ਦੇ ਲੋਹਾ ਬਜ਼ਾਰ ਵਿਚ ਬੀਤੀ ਦੇਰ ਸ਼ਾਮ ਕੁਝ ਹਮਲਾਵਰਾਂ ਨੇ ਇਕ ਸਿੱਖ ਨੌਜਵਾਨ ਦੀ ਛਾਤੀ ਵਿਚ ਚਾਕੂ ਨਾਲ ਵਾਰ ਕਰਕੇ ਉਸ ਨੂੰ ਲਹੂ ਲੁਹਾਨ ਕਰ ਦਿੱਤਾ ਅਤੇ ਜਦੋਂ ਉਸ ਨੌਜਵਾਨ ਨੂੰ ਸਰਕਾਰੀ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਚ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਘਟਨਾ ਮਗਰੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਐਸ.ਐਸ ਪੀ ਅਲਕਾ ਮੀਣਾ, ਐਸ.ਪੀ (ਡੀ) ਹਰਪਾਲ ਸਿੰਘ, ਡੀ.ਐਸ.ਪੀ ਅਮਲੋਹ ਮਨਪ੍ਰੀਤ ਸਿੰਘ ਅਤੇ ਥਾਣਾ ਮੁੱਖੀ ਸੁਖਬੀਰ ਸਿੰਘ ਮੰਡੀ ਗੋਬਿੰਦਗੜ੍ਹ ਘਟਨਾ ਵਾਲੀ ਥਾਂ ਅਤੇ ਸਰਕਾਰੀ ਹਸਪਤਾਲ ਪਹੁੰਚੇ। ਇਸੇ ਦੌਰਾਨ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਕਈ ਲੋਕਾਂ ਨੂੰ ਸ਼ੱਕ ਦੇ ਅਧਾਰ 'ਤੇ ਹਿਰਾਸਤ ਵਿਚ ਲੈ ਲਿਆ।

ਐਸ.ਐਸ.ਪੀ ਫਤਹਿਗੜ੍ਹ ਸਾਹਿਬ ਅਲਕਾ ਮੀਣਾ ਨੇ ਦੱਸਿਆ ਕਿ ਇਸ ਵਾਰਦਾਤ ਸਬੰਧੀ ਕਤਲ ਦਾ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ ਅਤੇ ਇਸਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਕਾਤਲ ਪੁਲਿਸ ਦੀ ਗ੍ਰਿਫਤ 'ਚ ਹੋਣਗੇ।

ਘਟਨਾ ਵਾਲੀ ਥਾਂ 'ਤੇ ਫਲ੍ਹਾਂ ਦੀ ਰੇਹੜੀ ਲਗਾਉਣ ਵਾਲੇ ਨੇ ਦੱਸਿਆ ਕਿ ਇਹ ਘਟਨਾ ਉਸ ਦੇ ਪਿੱਛੋਂ ਵਾਪਰੀ ਹੈ। ਉਸਦਾ ਕਹਿਣਾ ਹੈ ਕਿ ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ, ਕਤਲ ਦੇ ਲਈ ਵਰਤਿਆ ਚਾਕੂ ਹਮਲਾਵਰਾਂ ਨੇ ਉਸੇ ਦੀ ਰੇਹੜੀ ਤੋਂ ਚੁੱਕਿਆ ਸੀ।

ਦੱਸ ਦੇਈਏ ਕਿ ਪਹਿਲਾਂ ਪੁਲਿਸ ਨੇ ਪੁੱਛਗਿੱਛ ਲਈ ਉਸ ਨੂੰ ਵੀ ਹਿਰਾਸਤ ਵਿਚ ਲਿਆ ਸੀ ਪਰ ਹੁਣ ਉਸਨੂੰ ਹੁਣ ਛੱਡ ਦਿੱਤਾ ਗਿਆ ਹੈ।

—PTC News

Related Post