ਦਿੱਲੀ ਕਿਸਾਨ ਮੋਰਚੇ ਤੋਂ ਘਰ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

By  Shanker Badra January 2nd 2021 05:22 PM

ਤਲਵੰਡੀ ਸਾਬੋ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 38ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨੀ ਅੰਦੋਲਨ ਵਿਚਕਾਰ ਅੱਜ ਇਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ।

 youth returning home from Delhi Kisan Morcha died in a road accident ਦਿੱਲੀ ਕਿਸਾਨ ਮੋਰਚੇ ਤੋਂ ਘਰ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

ਪੜ੍ਹੋ ਹੋਰ ਖ਼ਬਰਾਂ : 23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਗਵਰਨਰ ਹਾਊਸ ਤੱਕ ਕੀਤਾ ਜਾਵੇਗਾ ਮਾਰਚ : ਦਰਸ਼ਨ ਪਾਲ

ਦਿੱਲੀ ਕਿਸਾਨ ਮੋਰਚੇ 'ਚ ਸ਼ਾਮਲ ਹੋ ਕੇ ਆ ਰਹੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਭਾਗੀਵਾਂਦਰ ਵਾਸੀ 28 ਸਾਲਾ ਨੌਜਵਾਨ ਹਰਜਿੰਦਰ ਸਿੰਘ ਜਿੰਦੂ ਦੀ ਰਸਤੇ ਵਿਚ ਧੁੰਦ ਜ਼ਿਆਦਾ ਹੋਣ ਕਾਰਨ ਉਸ ਦੇ ਵਾਹਨ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਹੈ।ਜਿਸ ਦੌਰਾਨ ਉਸ ਨੂੰ ਨੇੜੇ ਦੇ ਹਸਪਤਾਲ ਤਲਵੰਡੀ ਸਾਬੋ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ।

 youth returning home from Delhi Kisan Morcha died in a road accident ਦਿੱਲੀ ਕਿਸਾਨ ਮੋਰਚੇ ਤੋਂ ਘਰ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਇਕਾਈ ਪ੍ਰਧਾਨ ਬਲਕਰਨ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਇੱਕ ਜਨਵਰੀ ਨੂੰ ਦਿੱਲੀ ਕਿਸਾਨ ਮੋਰਚੇ ਦੇ ਵਿੱਚੋਂ ਪਿੰਡ ਭਾਗੀਵਾਂਦਰ ਨੂੰ ਗਿਆ ਸੀ। ਜਿਸ ਦੇ ਮ੍ਰਿਤਕ ਹੋਣ ਦੀ ਪੁਸ਼ਟੀ ਪਿੰਡ ਦੇ ਸਰਪੰਚ ਬਲਕਰਨ ਸਿੰਘ ਨੇ ਕੀਤੀ। ਪਿੰਡ ਵਾਸੀਆਂ ਅਤੇ ਕਿਸਾਨਾਂ ਨੇ ਮੰਗ ਕੀਤੀ ਕਿ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਕਿਸਾਨੀ ਕਰਜ਼ਾ ਮੁਆਫ਼ ਕੀਤਾ ਜਾਵੇ।

 youth returning home from Delhi Kisan Morcha died in a road accident ਦਿੱਲੀ ਕਿਸਾਨ ਮੋਰਚੇ ਤੋਂ ਘਰ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

ਪੜ੍ਹੋ ਹੋਰ ਖ਼ਬਰਾਂ : ਸਿਹਤ ਮੰਤਰੀ ਡਾ. ਹਰਸ਼ਵਰਧਨ ਦਾ ਵੱਡਾ ਬਿਆਨ ,ਪੂਰੇ ਦੇਸ਼ 'ਚ ਮੁਫ਼ਤ ਮਿਲੇਗੀ ਕੋਰੋਨਾ ਵੈਕਸੀਨ

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਜਾਰੀ ਹੈ। ਬੀਤੇ ਕਈ  ਦਿਨਾ ਤੋਂ ਦਿੱਲੀ 'ਚ ਹੱਡ ਚੀਰਵੀਂ ਠੰਢ ਨੇ ਜ਼ੋਰ ਫੜਿਆ ਹੋਇਆ ਹੈ। ਸ਼ਾਮ ਤੋਂ ਹੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ ਅਤੇ ਰਾਤ ਨੂੰ ਚਾਰੇ ਪਾਸੇ ਸੰਘਣਾ ਕੋਹਰਾ ਪਸਰ ਜਾਂਦਾ ਹੈ। ਅਜਿਹੇ 'ਚ ਹੁਣ ਤਕ ਦਿੱਲੀ ਮੋਰਚੇ 'ਚ ਸ਼ਾਮਲ ਲਗਭਗ 50 ਤੋਂ ਵੱਧ ਲੋਕ  ਸੜਕ ਹਾਦਸਿਆਂ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।

-PTCNews

Related Post