ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਸ਼ੁਰੂਆਤੀ ਨਤੀਜਿਆਂ 'ਚ ਵੱਖ-ਵੱਖ ਥਾਂਵਾਂ 'ਤੇ ਅਕਾਲੀ ਦਲ ਅਤੇ ਕਾਂਗਰਸ ਦੇ ਉਮੀਦਵਾਰ ਰਹੇ ਜੇਤੂ, ਆਪ ਪਛੜੀ

By  Shanker Badra September 22nd 2018 10:48 AM

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਸ਼ੁਰੂਆਤੀ ਨਤੀਜਿਆਂ 'ਚ ਵੱਖ-ਵੱਖ ਥਾਂਵਾਂ 'ਤੇ ਅਕਾਲੀ ਦਲ ਅਤੇ ਕਾਂਗਰਸ ਦੇ ਉਮੀਦਵਾਰ ਰਹੇ ਜੇਤੂ, ਆਪ ਪਛੜੀ:ਪੰਜਾਬ ਅੰਦਰ 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।ਇਨ੍ਹਾਂ ਚੋਣਾਂ ਦੀ ਗਿਣਤੀ ਦੇ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ।ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਢੁੱਕਵੇ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਦਾ ਵੀ ਸਖ਼ਤ ਪਹਿਰਾ ਹੈ।ਇਨ੍ਹਾਂ ਚੋਣਾਂ 'ਚ ਆਪਣੀ ਜਿੱਤ ਦਾ ਦਾਅਵਾ ਕਰਨ ਵਾਲੇ ਉਮੀਦਵਾਰ ਤੇ ਉਨ੍ਹਾਂ ਦੇ ਸਮੱਰਥਕਾਂ 'ਚ ਵੀ ਜਿੱਤ ਦੇ ਐਲਾਨ ਸਬੰਧੀ ਕਾਫੀ ਉਤਸੁਕਤਾ ਵੇਖਣ ਨੂੰ ਮਿਲ ਰਹੀ ਹੈ।

ਪੰਜਾਬ ਅੰਦਰ ਇਨ੍ਹਾਂ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਛੜ ਗਏ ਹਨ।

ਇਸ ਦੌਰਾਨ ਮਜੀਠਾ ,ਜਲਾਲਾਬਾਦ ਭੁਲੱਥ ,ਸਰਹੰਦ। ਖਰੜ ,ਹਲਕਿਆਂ 'ਚ ਅਕਾਲੀ ਦੇ ਉਮੀਦਵਾਰ ਜੇਤੂ ਰਹੇ ਹਨ।ਇਸ ਦੇ ਨਾਲ ਹੀ ਪਟਿਆਲਾ ,ਬਰਨਾਲਾ ,ਹੋਰ ਹਲਕਿਆਂ ਚ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ।

ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਜਿੱਤ ਨਾਲ ਖਾਤਾ ਖੋਲ੍ਹਿਆ ਹੈ।ਜਲਾਲਾਬਾਦ ਦਿਹਾਤੀ ਜ਼ੋਨ ਨੰਬਰ-1 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਗੁਰਦੀਪ ਸਿੰਘ 448 ਵੋਟਾਂ ਨਾਲ ਜੇਤੂ ਰਹੇ ਹਨ।

ਸ੍ਰੋਮਣੀ ਅਕਾਲੀ ਦਲ ਦੇ ਫਤਿਆਬਾਦ ਜੋਨ ਤੋਂ ਉਮੀਦਵਾਰ ਤਜਿੰਦਰ ਸਿੰਘ 250 ਵੋਟਾਂ ਨਾਲ ਜੇਤੂ ਰਹੇ ਹਨ।

ਪੰਚਾਇਤ ਸੰਮਤੀ ਜੋਨ-1 ਚੌਹਠ ਤੋਂ ਕਾਂਗਰਸ ਦੀ ਹਰਜਿੰਦਰ ਕੌਰ 519 ਵੋਟਾਂ 'ਤੇ ਜੇਤੂ ਰਹੀ ਹੈ।

ਪੱਲੀ ਝਿੱਕੀ ਬਲਾਕ ਸੰਮਤੀ ਜ਼ੋਨ ਤੋਂ ਕਿਰਨਦੀਪ ਕੌਰ ਕਾਂਗਰਸ ਉਮੀਦਵਾਰ 1195 ਵੋਟ ਨਾਲ ਜੇਤੂ ਰਹੀ ਹੈ।

ਬਲਾਕ ਅਜਨਾਲਾ ਦੇ ਜ਼ੋਨ ਗੱਗੋਮਾਹਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੰਗਲ ਸਿੰਘ 1303 ਵੋਟਾਂ ਨਾਲ ਚੋਣ ਜਿੱਤ ਗਏ ਹਨ।

-PTCNews

Related Post