ਵਿਆਹ ਦੀਆਂ ਖੁਸ਼ੀਆਂ 'ਚ ਪਏ ਕੀਰਨੇ , ਜਦੋਂ ਲਾੜੇ ਦੀ ਸੜਕ ਹਾਦਸੇ 'ਚ ਹੋਈ ਮੌਤ

By  Shanker Badra November 20th 2019 07:17 PM

ਵਿਆਹ ਦੀਆਂ ਖੁਸ਼ੀਆਂ 'ਚ ਪਏ ਕੀਰਨੇ , ਜਦੋਂ ਲਾੜੇ ਦੀ ਸੜਕ ਹਾਦਸੇ 'ਚ ਹੋਈ ਮੌਤ:ਜ਼ੀਰਕਪੁਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾਜ਼ੀਰਕਪੁਰ ਦੇ ਨੇੜਲੇ ਪਿੰਡ ਛੱਤ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਦੇਰ ਰਾਤ ਵਿਆਹ ਵਾਲੇ ਮੁੰਡੇ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਤੇਜ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਛੱਤ ਵਜੋਂ ਹੋਈ ਹੈ।

Zirakpur Village Chhat Groom Death In Road Accident ਵਿਆਹ ਦੀਆਂ ਖੁਸ਼ੀਆਂ 'ਚ ਪਏ ਕੀਰਨੇ , ਜਦੋ ਲਾੜੇ ਦੀ ਸੜਕ ਹਾਦਸੇ 'ਚ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਡਰਾਇਵਰੀ ਕਰਦਾ ਸੀ। ਉਹ ਬੀਤੀ ਦੇਰ ਰਾਤ ਕਰੀਬ ਬਾਰਾਂ ਵਜੇ ਆਪਣੇ ਦੋਸਤਾਂ ਨਾਲ ਕਿਸੇ ਕੰਮ ਲਈ ਪਿੰਡ ਰਾਮਪੁਰ ਵੱਲ ਜਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ ਆਲਟੋ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਉਹ ਇਕ ਦਰੱਖ਼ਤ ਨਾਲ ਟਕਰਾ ਗਈ।

 Zirakpur Village Chhat Groom Death In Road Accident ਵਿਆਹ ਦੀਆਂ ਖੁਸ਼ੀਆਂ 'ਚ ਪਏ ਕੀਰਨੇ , ਜਦੋ ਲਾੜੇ ਦੀ ਸੜਕ ਹਾਦਸੇ 'ਚ ਹੋਈ ਮੌਤ

ਜਿਸ ਤੋਂ ਬਾਅਦ ਜ਼ਖ਼ਮੀਆਂ ਨੂੰਗੰਭੀਰ ਹਾਲਤ 'ਚ ਚੰਡੀਗੜ੍ਹ ਦੇ ਹਸਪਤਾਲ ਵਿਖੇ ਲਿਜਾਇਆ ਗਿਆ ,ਜਿੱਥੇ ਡਾਕਟਰਾਂ ਨੇ ਗੁਰਤੇਜ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਉਸ ਦੇ ਨਾਲ ਕਾਰ 'ਚ ਸਵਾਰ ਪ੍ਰਵੀਨ ਤੇ ਮਨਜੀਤ ਬੁਰੀ ਤਰ੍ਹਾਂ ਜ਼ਖ਼ਮੀ ਹਨ।ਦੋਵਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

Zirakpur Village Chhat Groom Death In Road Accident ਵਿਆਹ ਦੀਆਂ ਖੁਸ਼ੀਆਂ 'ਚ ਪਏ ਕੀਰਨੇ , ਜਦੋ ਲਾੜੇ ਦੀ ਸੜਕ ਹਾਦਸੇ 'ਚ ਹੋਈ ਮੌਤ

ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੌਜਵਾਨ ਦਾ ਅੱਜ ਵਿਆਹ ਸੀ। ਪਰਿਵਾਰ ਵਿਚ ਖੁਸ਼ੀਆਂ ਦਾ ਮਾਹੌਲ ਸੀ ਅਤੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਸਨ। ਇਸ ਹਾਦਸੇ ਕਾਰਨ ਪਰਿਵਾਰ ਦਾ ਸਾਰਾ ਮਾਹੌਲ ਗ਼ਮਗੀਨ ਹੋ ਗਿਆ ਹੈ।

-PTCNews

Related Post