ਕਿਸਾਨਾਂ ਦੇ ਜਜ਼ਬੇ ਨੂੰ ਮਸ਼ਹੂਰ ਢਾਬੇ ਵਾਲੇ ਨੇ ਇੰਝ ਕੀਤਾ ਸਲਾਮ

Sukhdev dhaba murthal
Sukhdev dhaba murthal

ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਕਰੀਬ 30 ਜਥੇਬੰਦੀਆਂ ਦਿੱਲੀ ਵੱਲ ਨੂੰ ਕੂਚ ਕੀਤੀ। ਜਿਸ ਤੋਂ ਬਾਅਦ ਹੁਣ ਕਿਸਾਨੀ ਲਹਿਰ ਸ਼ੁੱਕਰਵਾਰ ਨੂੰ ਆਪਣੇ ਸਿਖਰ ‘ਤੇ ਪਹੁੰਚ ਗਈ। ਜਿਸ ਕਾਰਨ ਪੂਰੇ ਹਾਈਵੇ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਸਨ। ਇਸ ਦੌਰਾਨ ਮੁਰਥਲ ਦੇ ਪ੍ਰਸਿੱਧ ਸੁਖਦੇਵ ਢਾਬੇ ਨੇ ਕਿਸਾਨਾਂ ਲਈ ਮੁਫਤ ਖਾਣ ਪੀਣ ਦਾ ਪ੍ਰਬੰਧ ਕੀਤਾ ਹੈ। ਸੁਖਦੇਵ ਢਾਬੇ ਨੇ ਪੰਜਾਬ ਤੋਂ ਦਿੱਲੀ ਲਈ ਕੂਚ ਕਰ ਰਹੇ ਕਿਸਾਨਾਂ ਨੂੰ ਮੁਫ਼ਤ ਖਾਣਾ ਖਵਾਇਆ ਜਾ ਰਿਹਾ ਹੈ। ਇਸ ਪ੍ਰਬੰਧ ਤੋਂ ਕਿਸਾਨ ਵੀ ਬਹੁਤ ਖੁਸ਼ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਹਾਇਤਾ ਨਾਲ ਉਨ੍ਹਾਂ ਦਾ ਵਿਸ਼ਵਾਸ ਵਧਿਆ ਹੈ।

 ਸੁਖਦੇਵ ਢਾਬੇ ਨੇ ਕਰੀਬ 2 ਹਜ਼ਾਰ ਕਿਸਾਨਾਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਸੁਖਦੇਵ ਢਾਬੇ ਦੇ ਮਾਲਕ ਦਾ ਕਹਿਣਾ ਹੈ ਕਿ ਅੰਨਦਾਤਾ ਤੋਂ ਵੱਡਾ ਦਾਨੀ ਕੋਈ ਨਹੀਂ ਹੈ। ਉਨ੍ਹਾਂ ਕਿਹਾ ਮੁਰਥਲ ਵਿੱਚ ਕਿਸਾਨਾਂ ਨੂੰ ਖਾਣੇ ਦੀ ਕੋਈ ਘਾਟ ਨਹੀਂ ਹੋਏਗੀ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨੇ ਦਿੱਲੀ ਵਿੱਚ ਦਾਖਲ ਹੋਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਇਸੇ ਦੌਰਾਨ ਕਿਸਾਨਾਂ ਅਤੇ ਪੁਲਿਸ ਬਲਾਂ ਵਿਚਾਲੇ ਝੜਪਾਂ ਵੀ ਵੇਖਣ ਨੂੰ ਮਿਲੀਆਂ ਸੀ।

आंदोलनकारी किसानों  को मुफ्त खाना (फोटो- पवन राठी)

ਸਿੰਘੂ ਸਰਹੱਦ ‘ਤੇ ਹੀ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ

ਜ਼ਿਕਰਯੋਗ ਹੈ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਬੀਤੀ ਰਾਤ ਸਿੰਘੂ ਸਰਹੱਦ ‘ਤੇ ਲੰਘਾਈ ਹੈ। ਅੱਜ ਕਿਸਾਨਾਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਇਹ ਫੈਸਲਾ ਲਿਆ ਜਾਵੇਗਾ ਕਿ ਕਿਸਾਨ ਦਿੱਲੀ ਵੱਲ ਕੂਚ ਕਰਨਗੇ ਜਾਂ ਫਿਰ ਸਿੰਘੂ ਸਰਹੱਦ ‘ਤੇ ਹੀ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਦੱਸ ਦੇਈਏ ਕਿ ਕਿਸਾਨਾਂ ਨੂੰ ਦਿੱਲੀ ਦੇ ਬੁਰਾੜੀ ਮੈਦਾਨ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਇਜ਼ਾਜ਼ਤ ਦਿੱਤੀ ਗਈ ਹੈ, ਪਰ ਕਿਸਾਨ ਅਜੇ ਵੀ ਸਿੰਘੂ ਬਾਰਡਰ ‘ਤੇ ਡਟੇ ਹੋਏ ਹਨ।आंदोलनकारी किसानों  को मुफ्त खाना (फोटो- पवन राठी)

ਦੱਸਣਯੋਗ ਹੈ ਕਿ ਕਿਸਾਨ ਇਸ ਵੇਲੇ ਦਿਲ ਪਹੁੰਚ ਚੁਕੇ ਹਨ ਅਤੇ ਉਹਨਾਂ ਦੇ ਰਹਿਣ ਖਾਨ ਪੀਣ ਦਾ ਇੰਜ਼ਾਮ ਉਹ ਕਰ ਕੇ ਗਏ ਹਨ। ਪਰ ਇਸ ਦੇ ਨਾਲ ਹੀ ਕਿਸਾਨਾਂ ਨੂੰ ਸਮਰਥਨ ਕਰਨ ਦੇ ਲਈ ਲੋਕ ਪਹੁੰਚ ਰਹੇ ਹਨ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਉਹਨਾਂ ਨੂੰ ਹੱਲਾ ਸ਼ੇਰੀ ਦਿੰਦੇ ਹੋਏ ਲੋੜ ਦੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ।