Advertisment

ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

author-image
Jashan A
Updated On
New Update
ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
Advertisment
ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ,ਅੰਮ੍ਰਿਤਸਰ: ਜਾਣੇ ਅਣਜਾਣੇ 'ਚ ਹੋਈਆਂ ਭੁੱਲਾਂ ਦੀ ਮੁਆਫੀ ਲਈ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣ ਦੇ ਤੀਸਰੇ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਤੇ ਸਾਰੀ ਲੀਡਰਸ਼ਿਪ ਗੁਰਬਾਣੀ ਸਰਵਣ ਕਰ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। sri darbar sahib ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਦੱਸ ਦੇਈਏ ਕਿ ਬੀਤੇ ਸ਼ਨੀਵਾਰ ਤੋਂ ਅਕਾਲੀ ਦਲ ਵੱਲੋਂ ਜਾਣੇ ਅਣਜਾਣੇ 'ਚ ਹੋਈਆਂ ਭੁੱਲਾਂ ਦੀ ਮੁਆਫੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਭੋਗ ਅੱਜ ਪਾਏ ਗਏ। ਜਿਸ ਤੋਂ ਬਾਅਦ ਰਾਗੀ ਜਥੇ ਵੱਲੋਂ ਕੀਰਤਨ ਕਰ ਪਹੁੰਚੀ ਹੋਈ ਸੰਗਤ ਨੂੰ ਨਿਹਾਲ ਕੀਤਾ।
Advertisment
sri darbar sahib ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤ ਸ਼੍ਰੋਮਣੀ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਰਹੇ। sri darbar sahib ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਦੱਸਣਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸਮਾਗਮ ਨੂੰ ਲੈ ਕੇ ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂ ਅਤੇ ਪਾਰਟੀ ਵਰਕਰ ਵੀ ਪਹੁੰਚੇ। ਜ਼ਿਕਰਯੋਗ ਹੈ ਕਿ ਪਿਛਲੇ 2 ਦਿਨਾਂ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੀ ਸੇਵਾ ਕਰ ਰਹੇ ਹਨ। sri darbar sahib ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਇਸ ਦੌਰਾਨ ਅੱਜ ਵੀ ਭੋਗ ਤੋਂ ਬਾਅਦ ਅਕਾਲੀ ਦਲ ਲੀਡਰਸ਼ਿਪ ਵੱਲੋਂ ਗੁਰੂ ਘਰ ਦੀ ਸੇਵਾ ਕਰ ਜਾਣੇ ਅਣਜਾਣੇ 'ਚ ਹੋਈਆਂ ਭੁੱਲਾਂ ਨੂੰ ਬਖਸ਼ਾਇਆਂ ਜਾਵੇਗਾ। -PTC News-
shiromani-akali-dal amritsar amritsar-news shiromani-akali-dal-news shiromani-akali-dal-news-in-punjabi
Advertisment

Stay updated with the latest news headlines.

Follow us:
Advertisment