ਹੋਰ ਖਬਰਾਂ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਕਿ ਤੋਂ ਵਤਨ ਵਾਪਸ ਪਰਤਿਆ ਜਥਾ

By Jashan A -- July 06, 2019 6:07 pm -- Updated:Feb 15, 2021

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਕਿ ਤੋਂ ਵਤਨ ਵਾਪਸ ਪਰਤਿਆ ਜਥਾ,ਸ੍ਰੀ ਅੰਮ੍ਰਿਤਸਰ ਸਾਹਿਬ:ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਿਆ ਜਥਾ ਅੱਜ ਵਾਪਸ ਵਤਨ ਪਰਤ ਗਿਆ ਹੈ। ਜਥਾ ਵਿਸ਼ੇਸ਼ ਰੇਲ ਗੱਡੀ ਰਾਹੀਂ ਅੰਤਰਰਾਸ਼ਟਰੀ ਰੇਲਵੇ ਸਟੇਸ਼ਨ ਅਟਾਰੀ ਪਹੁੰਚਿਆ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ ਅਤੇ ਸ਼੍ਰੋਮਣੀ ਕਮੇਟੀ ਵੀ ਉਨ੍ਹਾਂ ਦਾ ਪੂਰਾ ਸਾਥ ਦੇਵੇਗੀ।ਤੁਹਾਨੂੰ ਦੱਸ ਦੇਈਏ ਕਿ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪਾਕਿਸਤਾਨ ਲਈ ਗਿਆ ਸੀ।

ਹੋਰ ਪੜ੍ਹੋ:ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਿਤ ਕਰਨ ਮੌਕੇ ਦਿਖੇ ਗੱਤਕੇ ਦੇ ਜੌਹਰ, ਦੇਖੋ ਤਸਵੀਰਾਂ

ਇਸ ਜਥੇ ‘ਚ 300 ਦੇ ਕਰੀਬ ਸ਼ਰਧਾਲੂ ਪਾਕਿਸਤਾਨ ਗਏ ਸਨ। ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ 29 ਜੂਨ ਨੂੰ ਸ਼ੇਰ ਏ ਪੰਜਾਬ ਦੀ ਬਰਸੀ ਮਨਾਈ ਗਈ।

-PTC News

  • Share