ਹੁਣੇ -ਹੁਣੇ ਮਸ਼ਹੂਰ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਘਰ ਪਿਆ ਸੋਗ , ਹੋਈ ਮੌਤ

Amrit Maan । Punjabi Singer Amrit Maan Mother death
ਹੁਣੇ -ਹੁਣੇ ਮਸ਼ਹੂਰ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਘਰ ਪਿਆ ਸੋਗ , ਹੋਈ ਮੌਤ

ਹੁਣੇ -ਹੁਣੇ ਮਸ਼ਹੂਰ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਘਰ ਪਿਆ ਸੋਗ , ਹੋਈ ਮੌਤ:ਚੰਡੀਗੜ੍ਹ : ਪੰਜਾਬੀ ਗਾਇਕ, ਗੀਤਕਾਰ ਤੇ ਅਦਾਕਾਰ ਅੰਮ੍ਰਿਤ ਮਾਨ ਦੇ ਘਰ ਇਸ ਵੇਲੇ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗਾਇਕ ਅੰਮ੍ਰਿਤ ਮਾਨ ਦੇ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ।

ਇਸ ਗੱਲ ਦੀ ਜਾਣਕਾਰੀ ਖ਼ੁਦ ਅੰਮ੍ਰਿਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੀ ਮਾਤਾ ਦੀ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤ ਮਾਨ ਦੀ ਮਾਤਾ ਲੰਬੇ ਸਮੇਂ ਤੋਂ ਬੀਮਾਰ ਸਨ।

ਉਨ੍ਹਾਂ ਪੋਸਟ ਸ਼ੇਅਰ ਕਰਦਿਆਂ ਲਿਖਿਆ , ਚੰਗਾ ਮਾਂ ਐਨਾ ਹੀ ਸਫਰ ਸੀ ਆਪਣਾ ਇਕੱਠਿਆਂ ਦਾ … ਹਰ ਜਨਮ ‘ਚ ਤੇਰਾ ਈ ਪੁੱਤ ਬਣ ਕੇ ਆਵਾਂ ,ਹੀ ਅਰਦਾਸ ਕਰਦਾ। ਕਿਨੇ ਹੀ ਸੁਪਨੇ ਅੱਜ ਤੇਰੇ ਨਾਲ ਈ ਚਲੇ ਗਏ। ਤੇਰੇ ਪੁੱਤ ਨੂੰ ਲੋੜ ਸੀ ਤੇਰੀ ,ਜਲਦੀ ਫੇਰ ਮਿਲਾਂਗੇ ਮਾਂ ,ਸਾਰੀ ਉਮਰ ਤੇਰੇ ਦੱਸੇ ਰਾਹਾਂ ਤੇ ਚੱਲਣ ਦੀ ਕੋਸ਼ਿਸ਼ ਕਰਾਂਗਾ ਅਤੇ ਮੈਂ ਖਾਣਾ ਟਾਈਮ ਸਿਰ ਖਾ ਲਿਆ ਕਰੂਗਾ ,ਵਾਦਾ ਤੇਰੇ ਨਾਲ ,RIP .

ਦੱਸ ਦਈਏ ਕਿ ਅੰਮ੍ਰਿਤ ਮਾਨ ਦੀ ਮਾਤਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫ਼ਿਲਮ ਉਦਯੋਗ ਤੇ ਸੰਗੀਤ ਜਗਤ ਦੇ ਸਿਤਾਰੇ ਸੋਸ਼ਲ ਮੀਡੀਆ ‘ਤੇ ਦੁਖ ਪ੍ਰਗਟਾ ਰਹੇ ਹਨ।

-PTCNews