
ਅੰਮ੍ਰਿਤਸਰ : ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਬੱਚੇ ਦੀ ਮੌਤ , ਭੜਕੇ ਲੋਕਾਂ ਨੇ ਸੜਕ ‘ਤੇ ਲਾਇਆ ਜਾਮ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਏਅਰਪੋਰਟ ਰੋੜ ‘ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਓਥੇ 14 ਸਾਲ ਦੇ ਬੱਚੇ ਦੀ ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ।

ਇਸ ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਸੜਕ ‘ਤੇ ਜਾਮ ਲਗਾ ਦਿੱਤਾ ਅਤੇ ਟਰਾਲੀ ਵਿੱਚ ਪਈਆਂ ਇੱਟਾਂ ਨੂੰ ਸੜਕ ‘ਤੇ ਰੱਖ ਕੇ ਪ੍ਰਦਰਸ਼ਨ ਕੀਤਾ ਹੈ।ਜਿਸ ਕਾਰਨ ਵਿਦੇਸ਼ਾਂ ਨੂੰ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਬੱਚਾ ਸੜਕ ਪਾਰ ਕਰ ਰਿਹਾ ਸੀ।ਇਸ ਦੌਰਾਨ ਇੱਟਾਂ ਨਾਲ ਭਰੀ ਟਰਾਲੀ ਨੇ ਬੱਚੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ।ਇਸ ਘਟਨਾ ਤੋਂ ਬਾਅਦ ਟਰੈਕਟਰ-ਟਰਾਲੀ ਦਾ ਡਰਾਈਵਰ ਫ਼ਰਾਰ ਹੋ ਗਿਆ ਹੈ।

ਇਸ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਜਾਮ ਹਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਟਰੈਕਟਰ-ਟਰਾਲੀ ਵਾਲੇ ਦੀ ਗ਼ਲਤੀ ਹੈ ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
-PTCNews