ਅੰਮ੍ਰਿਤਸਰ-ਬਠਿੰਡਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਨੇ ਕੁਚਲਿਆ ਵਿਅਕਤੀ

Road Accident

ਅੰਮ੍ਰਿਤਸਰ-ਬਠਿੰਡਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਨੇ ਕੁਚਲਿਆ ਵਿਅਕਤੀ,ਤਰਨਤਾਰਨ: ਅੱਜ ਸਵੇਰੇ ਪਈ ਸੰਘਣੀ ਧੁੰਦ ਦੇ ਚੱਲਦਿਆਂ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਦਫਤਰ ਕੋਲ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ।

Road Accident ਮਿਲੀ ਜਾਣਕਾਰੀ ਮੁਤਾਬਕ ਸੜਕ ਸੜਕ ਤੋਂ ਮੁੜ ਰਹੇ ਟਰਾਲੇ ਵਿੱਚ ਸਕੂਲ ਵੱਜਣ ਕਾਰਨ ਸਕੂਲ ਬੱਸ ਵਿੱਚ ਸਵਾਰ ਸਟਾਫ ਅਤੇ ਵਿਦਿਆਰਥੀਆਂ ਸਮੇਤ 10 ਲੋਕ ਜ਼ਖਮੀ ਹੋ ਗਏ ਹਨ।

ਹੋਰ ਪੜ੍ਹੋ: ਜੰਮੂ ਦੇ ਕਿਸ਼ਤਵਾੜ ‘ਚ ਪਲਟੀ ਬੱਸ, 18 ਲੋਕ ਜ਼ਖਮੀ

ਇਸ ਹਾਦਸੇ ਦੌਰਾਨ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਤੇਜ਼ ਰਫ਼ਤਾਰ ਬੱਸ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਿੰਡ ਠੱਠੀਆਂ ਮੰਹਤਾਂ ਵਾਸੀ ਸਰਬਜੀਤ ਸਿੰਘ ਵੱਜੋ ਹੋਈ ਹੈ।

Road Accident ਉਧਰ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC Ne