ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਭਿਆਨਕ ਹਾਦਸਾ , ਲੜਕੀ ਸਮੇਤ ਤਿੰਨ ਮੌਤਾਂ

Amritsar Beas Near Road Accident , Girl Including Three deaths
ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਭਿਆਨਕ ਹਾਦਸਾ , ਲੜਕੀ ਸਮੇਤ ਤਿੰਨ ਮੌਤਾਂ  

ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਭਿਆਨਕ ਹਾਦਸਾ , ਲੜਕੀ ਸਮੇਤ ਤਿੰਨ ਮੌਤਾਂ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਬਿਆਸ ਨੇੜੇ ਰਾਤ ਕਰੀਬ 10 ਵਜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਓਥੇ ਦੋ ਗੱਡੀਆਂ ਦੀ ਆਪਸ ਵਿੱਚ ਟੱਕਰ ਹੋ ਗਈ ਹੈ।  ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਦੋ ਦੋਸਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਲਾਸ਼ਾਂ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Amritsar Beas Near Road Accident , Girl Including Three deaths
ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਭਿਆਨਕ ਹਾਦਸਾ , ਲੜਕੀ ਸਮੇਤ ਤਿੰਨ ਮੌਤਾਂ  

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਹਿਣ ਵਾਲੇ ਦੋ ਦੋਸਤ ਕਾਰ ‘ਚ ਸਵਾਰ ਹੋ ਕੇ ਸ਼ੁੱਕਰਵਾਰ ਰਾਤ ਨੂੰ ਨਕੋਦਰ ਸਥਿਤ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸੀ। ਜਦੋਂ ਉਹ ਬਿਆਸ ਨੇੜੇ ਪਹੁੰਚੇ ਤਾਂ ਅਚਾਨਕ ਉਨ੍ਹਾਂ ਦੀ ਕਾਰ ਦਾ ਟਾਇਰ ਫਟ ਗਿਆ , ਜਿਸ ਕਾਰਨ ਕਾਰ ਬੇਕਾਬੂ ਹੋ ਕੇ ਪਲਟ ਗਈ। ਇਸ ਦੌਰਾਨ ਸਾਹਮਣਿਓਂ ਆ ਰਹੀ ਇਨੋਵਾ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ।

Amritsar Beas Near Road Accident , Girl Including Three deaths
ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਭਿਆਨਕ ਹਾਦਸਾ , ਲੜਕੀ ਸਮੇਤ ਤਿੰਨ ਮੌਤਾਂ  

ਇਸ ਹਾਦਸੇ ‘ਚ ਕਾਰ ਸਵਾਰ ਨੌਜਵਾਨ ਪੰਕਜ ਆਨੰਦ ਵਾਸੀ ਹਾਲ ਗੇਟ ਤੇ ਲੜਕੀ ਆਂਚਲ ਨਿਵਾਸੀ ਮਜੀਠਾ ਰੋਡ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਦੋਵਾਂ ਦੀ ਰਸਤੇ ‘ਚ ਹੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਨੋਵਾ ਕਾਰ ਸਵਾਰ ਦੀ ਵੀ ਮੌਤ ਹੋ ਗਈ ਹੈ। ਇਸ ਹਾਦਸੇ ਦੌਰਾਨ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ।
-PTCNews