ਅਪਰਾਧਾਂ ਦੀ ਨਗਰੀ ਬਣ ਰਿਹਾ ਅੰਮ੍ਰਿਤਸਰ, ਦਿਨ ਦਿਹਾੜੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਅੰਮ੍ਰਿਤਸਰ: ਗੁਰੂ ਨਗਰੀ ਇਹਨੀ ਦਿਨੀ ਅਪਰਾਧਾਂ ਦੀ ਨਗਰੀ ਬਣਦੀ ਜਾ ਰਹੀ ਹੈ, ਜੀ ਹਾਂ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ, ਇਹਨਾਂ ਹੀ ਨਹੀਂ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਖੇਤਾਂ ‘ਚ ਸੁੱਟ ਦਿੱਤਾ ਗਿਆ। ਮਾਮਲਾ ਸ਼ਹਿਰ ਦੇ ਵੇਰਕਾ ਖੇਤਰ ਚੋਂ ਸਾਹਮਣੇ ਆਇਆ ਹੈ ਜਿਥੇ ਪੁਲਿਸ ਨੂੰ ਖੇਤਾਂ ‘ਚੋਂ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਣਪਛਾਤੇ ਕਾਤਲਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Murdered in 2019 | News | Santa Fe Reporter

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ-ਇੰਸਪੈਕਟਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਿੱਠ ਪਿੱਛੇ ਗੋਲੀ ਲੱਗੀ ਹੈ। ਜਿਸ ਦੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਐਨੀ ਕਤਲ ਨੂੰ ਜਲਦ ਸੁਲਝਾਉਣ ਲਈ ਤੱਥ ਇਕੱਠੇ ਕੀਤੇ ਜਾ ਰਹੇ ਹਨ। ਮੌਕੇ ‘ਤੇ ਪੁੱਜੇ ਏ. ਡੀ. ਸੀ. ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਲਾਸ਼ ਸ਼ਨਾਖਤ ਲਈ 72 ਘੰਟੇ ਲਈ ਮੁਰਦਾਘਰ ‘ਚ ਰੱਖ ਦਿੱਤੀ ਹੈ। ਅਤੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫ਼ੁਟੇਜ਼ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ। ਜਲਦ ਹੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਗੁਰੂ ਨਗਰੀ ‘ਚ ਹੀ ਮਨੀ ਨਾਂ ਦੇ ਨੌਜਵਾਨ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਇਹਨਾ ਹੀ ਨਹੀਂ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ‘ਤੇ ਭੰਗੜਾ ਵੀ ਪਾਇਆ। 10 ਮਿੰਟ ਤਕ ਚੱਲੀ ਇਸ ਖੂਨੀ ਖੇਡ ਤੋਂ ਬਾਅਦ ਦੋਵੇਂ ਹਮਲਾਵਰ ਮੋਟਰਸਾਈਕਲ ‘ਤੇ ਫ਼ਰਾਰ ਹੋ ਗਏ । ਇਹ ਵਾਰਦਾਤ 88 ਫੁੱਟ ਰੋਡ ‘ਤੇ ਵਾਪਰੀ ਸੀ। ਇਸ ਵਾਰਦਾਤ ਕਾਰਣ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ।

ਭੀੜ-ਭੜੱਕੇ ਵਾਲਾ ਇਲਾਕਾ ਹੋਣ ਦੇ ਬਾਵਜੂਦ ਕਿਸੇ ਵੀ ਵਿਅਕਤੀ ‘ਚ ਇੰਨੀ ਹਿੰਮਤ ਨਹੀਂ ਸੀ ਕਿ ਗੋਲੀਆਂ ਮਾਰ ਰਹੇ ਹਮਲਾਵਰਾਂ ਨੂੰ ਉਹ ਫੜ੍ਹ ਸਕੇ। ਦਿਨ-ਦਿਹਾੜੇ 12 ਵਜੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹੱਤਿਆਰੇ ਧੜੱਲੇ ਨਾਲ ਉੱਥੋਂ ਚਲੇ ਗਏ ਜਿੰਨਾ ਦੀ ਭਾਲ ਅਜੇ ਤਕ ਜਾਰੀ ਹੈ।