Wed, May 1, 2024
Whatsapp

ਭਿੱਖੀਵਿੰਡ 'ਚ ਕਾਲਜ ਬੱਸ ਤੇ ਟਰਾਲੇ ਵਿਚਕਾਰ ਭਿਆਨਕ ਟੱਕਰ, ਬੱਸ ਡਰਾਈਵਰ ਦੀ ਮੌਕੇ 'ਤੇ ਮੌਤ

Written by  Jashan A -- December 19th 2018 12:44 PM
ਭਿੱਖੀਵਿੰਡ 'ਚ ਕਾਲਜ ਬੱਸ ਤੇ ਟਰਾਲੇ ਵਿਚਕਾਰ ਭਿਆਨਕ ਟੱਕਰ, ਬੱਸ ਡਰਾਈਵਰ ਦੀ ਮੌਕੇ 'ਤੇ ਮੌਤ

ਭਿੱਖੀਵਿੰਡ 'ਚ ਕਾਲਜ ਬੱਸ ਤੇ ਟਰਾਲੇ ਵਿਚਕਾਰ ਭਿਆਨਕ ਟੱਕਰ, ਬੱਸ ਡਰਾਈਵਰ ਦੀ ਮੌਕੇ 'ਤੇ ਮੌਤ

ਭਿੱਖੀਵਿੰਡ 'ਚ ਕਾਲਜ ਬੱਸ ਤੇ ਟਰਾਲੇ ਵਿਚਕਾਰ ਭਿਆਨਕ ਟੱਕਰ, ਬੱਸ ਡਰਾਈਵਰ ਦੀ ਮੌਕੇ 'ਤੇ ਮੌਤ,ਭਿੱਖੀਵਿੰਡ: ਅੰਮ੍ਰਿਤਸਰ ਦੇ ਭਿੱਖੀਵਿੰਡ ਇਲਾਕੇ 'ਚ ਇੱਕ ਭਿਆਨਕ ਸੜਕ ਹਾਦਸਾ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਸੜਕ ਹਾਦਸਾ ਭਿੱਖੀਵਿੰਡ ਦੇ ਨੇੜੇ ਆਈ.ਟੀ ਕਾਲਜ ਦੀ ਬੱਸ ਅਤੇ ਟਰਾਲੇ ਵਿਚਕਾਰ ਟੱਕਰ ਹੋ ਜਾਣ ਕਾਰਨ ਵਾਪਰਿਆ ਹੈ। [caption id="attachment_230173" align="aligncenter" width="300"]accident ਭਿੱਖੀਵਿੰਡ 'ਚ ਕਾਲਜ ਬੱਸ ਤੇ ਟਰਾਲੇ ਵਿਚਕਾਰ ਭਿਆਨਕ ਟੱਕਰ, ਬੱਸ ਡਰਾਈਵਰ ਦੀ ਮੌਕੇ 'ਤੇ ਮੌਤ[/caption] ਮ੍ਰਿਤਕ ਦੀ ਪਹਿਚਾਣ ਜਰਨੈਲ ਸਿੰਘ ਵਜੋਂ ਹੋਈ ਹੈ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਾਲਜ ਦੇ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਘਟਨਾ ਦਾ ਪਤਾ ਚਲਦੇ ਹੀ ਉਥੇ ਸਥਾਨਕ ਲੋਕਾਂ ਦੀ ਭੀੜ ਜਮ੍ਹਾ ਹੋ ਗਈ। [caption id="attachment_230174" align="aligncenter" width="300"]accident ਭਿੱਖੀਵਿੰਡ 'ਚ ਕਾਲਜ ਬੱਸ ਤੇ ਟਰਾਲੇ ਵਿਚਕਾਰ ਭਿਆਨਕ ਟੱਕਰ, ਬੱਸ ਡਰਾਈਵਰ ਦੀ ਮੌਕੇ 'ਤੇ ਮੌਤ[/caption] ਲੋਕਾਂ ਨੇ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਨੇੜੇ ਹਸਪਤਾਲ 'ਚ ਭਰਤੀ ਕਰਵਾ ਦਿੱਤਾ, ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਨਾਲ ਹੀ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜਾ ਲੈਂਦੇ ਹੋਏ ਪੁਲਿਸ ਨੇ ਆਪਣੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ। [caption id="attachment_230175" align="aligncenter" width="300"]accident ਭਿੱਖੀਵਿੰਡ 'ਚ ਕਾਲਜ ਬੱਸ ਤੇ ਟਰਾਲੇ ਵਿਚਕਾਰ ਭਿਆਨਕ ਟੱਕਰ, ਬੱਸ ਡਰਾਈਵਰ ਦੀ ਮੌਕੇ 'ਤੇ ਮੌਤ[/caption] ਪੁਲਿਸ ਦਾ ਕਹਿਣਾ ਹੈ ਕਿ ਹਾਦਸੇ 'ਚ ਜ਼ਖਮੀ ਹੋਏ ਬੱਚਿਆਂ ਨੂੰ ਇਲਾਜ ਲਈ ਹਾਸਪਤਾਲ 'ਚ ਭਰਤੀ ਕਰਵਾ ਦਿੱਤਾ ਹੈ ਤੇ ਇਸ ਘਟਨਾ ਬਾਰੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। -PTC News


Top News view more...

Latest News view more...