Tue, Sep 22, 2026
Whatsapp

ਸਰਹੱਦ ਨੇੜੇ ਰਾਵੀ ਦਰਿਆ 'ਚ ਰੁੜ੍ਹੇ ਕਿਸਾਨ ਨਾਲ ਪਾਕਿਸਤਾਨ 'ਚ ਵਾਪਰਿਆ ਇਹ ਹਾਦਸਾ

Reported by:  PTC News Desk  Edited by:  Shanker Badra -- September 26th 2018 12:58 PM -- Updated: September 26th 2018 01:00 PM
ਸਰਹੱਦ ਨੇੜੇ ਰਾਵੀ ਦਰਿਆ 'ਚ ਰੁੜ੍ਹੇ ਕਿਸਾਨ ਨਾਲ ਪਾਕਿਸਤਾਨ 'ਚ ਵਾਪਰਿਆ ਇਹ ਹਾਦਸਾ

ਸਰਹੱਦ ਨੇੜੇ ਰਾਵੀ ਦਰਿਆ 'ਚ ਰੁੜ੍ਹੇ ਕਿਸਾਨ ਨਾਲ ਪਾਕਿਸਤਾਨ 'ਚ ਵਾਪਰਿਆ ਇਹ ਹਾਦਸਾ

ਸਰਹੱਦ ਨੇੜੇ ਰਾਵੀ ਦਰਿਆ 'ਚ ਰੁੜ੍ਹੇ ਕਿਸਾਨ ਨਾਲ ਪਾਕਿਸਤਾਨ 'ਚ ਵਾਪਰਿਆ ਇਹ ਹਾਦਸਾ:ਅਜਨਾਲਾ ਦੇ ਥਾਣਾ ਰਮਦਾਸ ਅਧੀਂਨ ਆਉਂਦੇ ਪਿੰਡ ਘੋਹਨੇਵਾਲਾ ਦਾ ਇੱਕ ਕਿਸਾਨ ਰਾਵੀ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜ ਗਿਆ ਸੀ।ਇਸ ਮਾਮਲੇ ਵਿੱਚ ਹੁਣ ਨਵਾਂ ਮੋੜ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਕਿਸਾਨ ਬਲਵਿੰਦਰ ਸਿੰਘ ਦੀ ਪਾਕਿਸਤਾਨ ਵਾਲੇ ਖੇਤਰ 'ਚ ਪਾਣੀ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਇੱਕ ਸੀਨੀਅਰ ਅਫਸਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਲਵਿੰਦਰ ਸਿੰਘ ਦੀ ਲਾਸ਼ ਪਾਕਿਸਤਾਨੀ ਰੇਂਜਰਾਂ ਨੇ ਨਦੀ 'ਚੋਂ ਬਰਾਮਦ ਕੀਤੀ ਤੇ ਇਸ ਵਕਤ ਲਾਸ਼ ਉਨ੍ਹਾਂ ਕੋਲ ਹੈ।ਉਨ੍ਹਾਂ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਉਸ ਦੀ ਲਾਸ਼ ਨੂੰ ਬੀ.ਐੱਸ.ਐੱਫ. ਹਵਾਲੇ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਅਜਨਾਲਾ ਦੇ ਥਾਣਾ ਰਮਦਾਸ ਅਧੀਂਨ ਆਉਂਦੇ ਪਿੰਡ ਘੋਹਨੇਵਾਲਾ ਦਾ ਇੱਕ ਕਿਸਾਨ ਰਾਵੀ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜ ਗਿਆ ਸੀ।ਉਸ ਕਿਸਾਨ ਦੀ ਪਹਿਚਾਣ 53 ਸਾਲਾ ਬਲਵਿੰਦਰ ਸਿੰਘ ਵਜੋਂ ਹੋਈ ਸੀ।ਜਦੋਂ ਕਿਸਾਨ ਬਲਵਿੰਦਰ ਸਿੰਘ ਰਾਵੀ ਕੰਢੇ ਆਪਣੇ ਖੇਤਾਂ 'ਚ ਗੇੜਾ ਮਾਰਨ ਗਿਆ ਪਰ ਉਸ ਸਮੇਂ ਇਹ ਘਟਨਾ ਵਾਪਰੀ ਹੈ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK