Fri, Apr 19, 2024
Whatsapp

ਜਿਣਸੀ ਸ਼ੋਸ਼ਣ ਮਾਮਲਾ :ਅਦਾਲਤ ਨੇ ਏਆਈਜੀ ਰਣਧੀਰ ਸਿੰਘ ਉੱਪਲ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

Written by  Shanker Badra -- October 05th 2018 05:42 PM
ਜਿਣਸੀ ਸ਼ੋਸ਼ਣ ਮਾਮਲਾ :ਅਦਾਲਤ ਨੇ ਏਆਈਜੀ ਰਣਧੀਰ ਸਿੰਘ ਉੱਪਲ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਜਿਣਸੀ ਸ਼ੋਸ਼ਣ ਮਾਮਲਾ :ਅਦਾਲਤ ਨੇ ਏਆਈਜੀ ਰਣਧੀਰ ਸਿੰਘ ਉੱਪਲ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਜਿਣਸੀ ਸ਼ੋਸ਼ਣ ਮਾਮਲਾ :ਅਦਾਲਤ ਨੇ ਏਆਈਜੀ ਰਣਧੀਰ ਸਿੰਘ ਉੱਪਲ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ:ਅੰਮ੍ਰਿਤਸਰ: ਜਿਣਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਐਡੀਸ਼ਨਲ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਰਣਧੀਰ ਸਿੰਘ ਉੱਪਲ ਦੀ ਜ਼ਮਾਨਤ ਪਟੀਸ਼ਨ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਖ਼ਾਲਸਾ ਕਾਲਜ ਦੀ ਵਿਦਿਆਰਥਣ ਦੀ ਸ਼ਿਕਾਇਤ 'ਤੇ ਰਣਧੀਰ ਸਿੰਘ ਉੱਪਲ 'ਤੇ ਮਾਮਲਾ ਦਰਜ ਕੀਤਾ ਸੀ।ਜਿਸ ਨੂੰ ਲੈ ਕੇ ਅੱਜ ਏਆਈਜੀ ਰਣਧੀਰ ਸਿੰਘ ਉੱਪਲ ਦੇ ਵਕੀਲ ਨੇ ਜਮਾਨਤ ਦੀ ਅਰਜ਼ੀ ਲਾਈ ਸੀ,ਜਿਸ ਨੂੰ ਅੰਮ੍ਰਿਤਸਰ ਦੀ ਜ਼ਿਲ੍ਹਾ ਸੈਸ਼ਨ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਇਸ ਮਾਮਲੇ ਬਾਰੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਐਸ.ਐਸ. ਵਾਸਤਵਾ ਨੇ ਦੱਸਿਆ ਕਿ ਉੱਪਲ ਦੇ ਵਿਰੁੱਧ ਵੱਖ- ਵੱਖ ਧਾਰਾਵਾਂ ਤਹਿਤ ਕੇਸ ਦਰਜ ਹੋਣ ਤੋਂ ਬਾਅਦ ਉਹ ਫਰਾਰ ਹਨ।ਇਸ ਕਾਰਨ ਪੁਲਿਸ ਵੱਲੋਂ ਏ.ਆਈ.ਜੀ ਉੱਪਲ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ।ਇਸ ਦੇ ਨਾਲ ਹੀ ਉਸਦੇ 2 ਸਾਥੀਆਂ 'ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿੱਚ ਖ਼ਾਲਸਾ ਕਾਲਜ ਦੀ ਵਿਦਿਆਰਥਣ ਵੱਲੋਂ ਏਆਈਜੀ ਰਣਧੀਰ ਸਿੰਘ ਉੱਪਲ ਉਤੇ ਸਰੀਰਕ ਸ਼ੋਸ਼ਣ ਦੇ ਗੰਭੀਰ ਇਲਜ਼ਾਮ ਲਗਾਏ ਸਨ।ਜਿਸ ਸਬੰਧੀ ਵਿਦਿਆਰਥਣ ਨੇ ਪਿਛਲੇ ਦਿਨੀਂ ਮੀਡੀਆ ਸਾਹਮਣੇ ਆ ਕਿ ਇਸ ਗੱਲ ਦਾ ਖ਼ੁਲਾਸਾ ਕੀਤਾ ਸੀ।ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਲੜਕੀ ਹੁਸ਼ਿਆਰਪੁਰ ਦੀ ਰਹਿਣ ਵਾਲੀ ਹੈ ਅਤੇ ਅੰਮ੍ਰਿਤਸਰ ਦੇ ਖ਼ਾਲਸਾ ਕਾਲਜ਼ ਵਿੱਚ ਲਾਅ ਦੀ ਵਿਦਿਆਰਥਣ ਹੈ। -PTCNews


Top News view more...

Latest News view more...