Advertisment

ਅੰਮ੍ਰਿਤਸਰ ਦੀ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ , ਲੋਕਾਂ 'ਚ ਸਹਿਮ ਦਾ ਮਾਹੌਲ

author-image
Shanker Badra
Updated On
New Update
ਅੰਮ੍ਰਿਤਸਰ ਦੀ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ , ਲੋਕਾਂ 'ਚ ਸਹਿਮ ਦਾ ਮਾਹੌਲ
Advertisment
ਅੰਮ੍ਰਿਤਸਰ ਦੀ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ , ਲੋਕਾਂ 'ਚ ਸਹਿਮ ਦਾ ਮਾਹੌਲ:ਅੰਮ੍ਰਿਤਸਰ: ਅੰਮ੍ਰਿਤਸਰ ਦੇ ਇੱਬਣ ਕਲਾਂ ਇਲਾਕੇ 'ਚ ਸਥਿਤ ਪਟਾਕਾ ਫੈਕਟਰੀ 'ਚ ਅੱਜ ਸਵੇਰੇ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੇ ਬੁਰੀ ਤਰ੍ਹਾਂ ਝੁਲਸਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਫ਼ੈਕਟਰੀ 'ਚ ਸ਼ਾਰਟ ਸਰਕਟ ਕਾਰਨ ਹੋਇਆ ਹੈ। publive-image ਅੰਮ੍ਰਿਤਸਰ ਦੀ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ , ਲੋਕਾਂ 'ਚ ਸਹਿਮ ਦਾ ਮਾਹੌਲ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ, ਅੱਗ ਬੁਝਾਉਣ ਦੀ ਕੋਸ਼ਿਸ਼ਾਂ ਜਾਰੀ ਹਨ। ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਰਹੇ ਹਨ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਮੁਤਾਬਕ ਅੱਗ ਬੁਝਾਉਣ ਵੇਲੇ ਵੀ ਫੈਕਟਰੀ ਦੇ ਵਿੱਚ ਧਮਾਕੇ ਹੋ ਰਹੇ ਸਨ। ਗਨੀਮਤ ਰਹੀ ਕਿ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ। publive-image ਅੰਮ੍ਰਿਤਸਰ ਦੀ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ , ਲੋਕਾਂ 'ਚ ਸਹਿਮ ਦਾ ਮਾਹੌਲ ਮਿਲੀ ਜਾਣਕਾਰੀ ਦੇ ਅਨੁਸਾਰ ਖੇਤਾਂ 'ਚ ਬਣੀ ਇਸ ਫ਼ੈਕਟਰੀ 'ਚ ਫੁਲਝੜੀਆਂ ਬਣਾਈਆਂ ਜਾਂਦੀਆਂ ਸੀ। ਜਿਸ ਵੇਲੇ ਇਹ ਧਮਾਕਾ ਹੋਇਆ ਤਾਂ ਉਸ ਵੇਲੇ ਫੈਕਟਰੀ ਦੇ ਵਿੱਚ ਸਵੇਰੇ ਦੋ ਤਿੰਨ ਹੀ ਮੁਲਾਜ਼ਮ ਮੌਜੂਦ ਸਨ। ਜਦੋਂ ਪਹਿਲਾ ਧਮਾਕਾ ਹੋਇਆ ਤਾਂ ਉਹ ਸਾਰੇ ਬਾਹਰ ਦੌੜ ਗਏ ,ਇਸ ਤੋਂ ਬਾਅਦ ਲੜੀਵਾਰ ਤਿੰਨ ਚਾਰ ਧਮਾਕੇ ਫੈਕਟਰੀ ਦੇ ਵਿੱਚ ਹੋਏ ਹਨ। publive-image ਫੈਕਟਰੀ ਪਿੰਡ ਦੇ ਬਾਹਰ ਖੇਤੀ ਦੀ ਜ਼ਮੀਨ ਵਿੱਚ ਸਥਿਤ ਹੈ ਜੋ ਤਲਵਿੰਦਰ ਸਿੰਘ ਜੌਲੀ ਦੇ ਨਾਂਅ ਤੇ ਹੈ। ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਫ਼ੈਕਟਰੀ ਮਾਲਕ ਕੋਲ ਪਟਾਕਾ ਫ਼ੈਕਟਰੀ ਦਾ ਲਾਇਸੈਂਸ ਹੈ ਜਾਂ ਨਹੀਂ। ਜੇਕਰ ਲਾਈਸੈਂਸ ਨਾ ਹੋਇਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। -PTCNews-
amritsar-cracker-factory-explosion amritsar-pataka-factory-blast
Advertisment

Stay updated with the latest news headlines.

Follow us:
Advertisment