ਮੁੱਖ ਖਬਰਾਂ

ਅੰਮ੍ਰਿਤਸਰ ਦੇ ਡੀ.ਸੀ.ਪੀ. ਜਗਮੋਹਨ ਸਿੰਘ ਨੂੰ ਹੋਇਆ ਕੋਰੋਨਾ, ਘਰ 'ਚ ਹੀ ਹੋਏ ਇਕਾਂਤਵਾਸ

By Shanker Badra -- July 29, 2020 1:07 pm -- Updated:Feb 15, 2021

ਅੰਮ੍ਰਿਤਸਰ ਦੇ ਡੀ.ਸੀ.ਪੀ. ਜਗਮੋਹਨ ਸਿੰਘ ਨੂੰ ਹੋਇਆ ਕੋਰੋਨਾ, ਘਰ 'ਚ ਹੀ ਹੋਏ ਇਕਾਂਤਵਾਸ:ਅੰਮ੍ਰਿਤਸਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਪੰਜਾਬ 'ਚ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ।

ਅੰਮ੍ਰਿਤਸਰ ਦੇ ਡੀ.ਸੀ.ਪੀ. ਜਗਮੋਹਨ ਸਿੰਘ ਨੂੰ ਹੋਇਆ ਕੋਰੋਨਾ, ਘਰ 'ਚ ਹੀ ਹੋਏ ਇਕਾਂਤਵਾਸ

ਅੰਮ੍ਰਿਤਸਰ ਪੁਲਿਸ ਦੇ ਡੀ.ਸੀ.ਪੀ. ਜਗਮੋਹਨ ਸਿੰਘ ਵੀ ਅੱਜ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਫਿਲਹਾਲ ਸਿਹਤ ਵਿਭਾਗ ਵਲੋਂ ਉਨ੍ਹਾਂ ਨੂੰ ਘਰ 'ਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਡੀ.ਸੀ.ਪੀ. ਜਗਮੋਹਨ ਸਿੰਘ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਦੇ ਇੱਕ ਬੁਲਾਰੇ ਵਲੋਂ ਕੀਤੀ ਗਈ ਹੈ।

Corona Recovery Rate Faridabad, DC said - people should not be careless ਅੰਮ੍ਰਿਤਸਰ ਦੇ ਡੀ.ਸੀ.ਪੀ. ਜਗਮੋਹਨ ਸਿੰਘ ਨੂੰ ਹੋਇਆ ਕੋਰੋਨਾ, ਘਰ 'ਚ ਹੀ ਹੋਏ ਇਕਾਂਤਵਾਸ

ਦੱਸਿਆ ਜਾਂਦਾ ਹੈ ਕਿਡੀ.ਸੀ.ਪੀ. ਜਗਮੋਹਨ ਸਿੰਘ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਹੁਣ ਸਿਹਤ ਵਿਭਾਗ ਵੱਲੋਂ ਡੀ.ਸੀ.ਪੀ. ਦੇ ਪਰਿਵਾਰਿਕ ਮੈਂਬਰਾਂ ਅਤੇ ਡੀ.ਸੀ.ਪੀ. ਦਫਤਰ ਦੇ ਸਮੂਹ ਸਟਾਫ ਦੇ ਕੋਰੋਨਾ ਟੈਸਟ ਕੀਤੇ ਜਣਗੇ। ਜਿਸ ਨੂੰ ਲੈ ਕੇ ਲੋਕਾਂ ਦੀ ਚਿੰਤਾ ਵੱਧ ਗਈ ਹੈ।

ਅੰਮ੍ਰਿਤਸਰ ਦੇ ਡੀ.ਸੀ.ਪੀ. ਜਗਮੋਹਨ ਸਿੰਘ ਨੂੰ ਹੋਇਆ ਕੋਰੋਨਾ, ਘਰ 'ਚ ਹੀ ਹੋਏ ਇਕਾਂਤਵਾਸ

ਦੱਸ ਦੇਈਏ ਕਿਅੰਮ੍ਰਿਤਸਰ ਜ਼ਿਲ੍ਹੇ 'ਚ ਅੱਜ ਮੁੜ ਕੋਰੋਨਾ ਬਲਾਸਟ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਹੁਣ ਤੱਕ 51 ਨਵੇਂ ਮਾਮਲੇ ਸਾਹਮਣੇ ਆਏ ਹਨ ਪਰ ਸਿਹਤ ਵਿਭਾਗ ਵੱਲੋਂ ਅਜੇ ਇਸ ਦੀ ਪੁਸ਼ਟੀ  ਨਹੀਂ ਕੀਤੀ ਗਈ  ਅਤੇ ਸ਼ਾਮ ਤੱਕ ਫਾਈਨਲ ਰਿਪੋਰਟ ਆਵੇਗੀ।
-PTCNews