Tue, Jan 31, 2023
Whatsapp

ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਜਾਮ

Written by  Ravinder Singh -- September 30th 2022 05:44 PM
ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਜਾਮ

ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਜਾਮ

ਅੰਮ੍ਰਿਤਸਰ : ਅੱਜ ਸੰਯੁਕਤ ਮੋਰਚਾ ( ਗੈਰ ਸਿਆਸੀ) ਦੇ ਸੱਦੇ ਉਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ ਰੁਪਿੰਦਰਜੀਤ ਸਿੰਘ ਸੁਲਤਾਨਵਿੰਡ ਦੀ ਅਗਵਾਈ 'ਚ ਨਿੱਜਰਪੁਰਾ ਟੋਲ ਪਲਾਜ਼ਾ ਮਾਨਾਂਵਾਲਾ ਅੰਮ੍ਰਿਤਸਰ ਦਿੱਲੀ ਸੜਕੀ ਮਾਰਗ ਜਾਮ ਕੀਤਾ, ਜਿਸ 'ਚ ਕਿਸਾਨਾਂ ਤੇ ਬੀਬੀਆਂ ਨੇ ਵੱਡੀ ਗਿਣਤੀ 'ਚ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ ਸੋਨੂੰ ਮਾਹਲ ਸੁਲਤਾਨਵਿੰਡ ਅੰਗਰੇਜ਼ ਸਿੰਘ ਚਾਟੀਵਿੰਡ ਕਾਰਜ ਸਿੰਘ ਰਾਮਪੁਰਾ ਨੇ ਕਿਹਾ ਕਿ ਬੇਮੌਸਮੀ ਹੋਈ ਬਾਰਿਸ਼ ਕਾਰਨ ਝੋਨੇ ਸਬਜ਼ੀ ਹਰੇ ਚਾਰਾ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ ਪਰ ਸਰਕਾਰ ਦੇ ਕੰਨ ਉਤੇ ਅੱਜ ਤੱਕ ਕੋਈ ਜੂੰ ਨਹੀਂ ਸਰਕੀ ਨਾ ਕੋਈ ਗਿਰਦਾਵਰੀ ਅਤੇ ਨਾ ਹੀ ਕੋਈ ਕਿਸੇ ਕਿਸਾਨ ਮੁਆਵਜ਼ਾ ਦਿੱਤਾ।


ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਜਾਮਉਨ੍ਹਾਂ ਨੇ ਮੰਗ ਕੀਤੀ ਕਿ ਲੰਪੀ ਸਕਿਨ ਨਾਲ ਪਸ਼ੂ ਧਨ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ ਤੇ ਪਿਛਲੇ ਦਿਨਾਂ ਦੌਰਾਨ ਭਾਰਤ ਤੇ ਪੰਜਾਬ ਦਿੱਲੀ ਸਰਕਾਰਾ ਵੱਲੋਂ 2500 ਰੁਪਏ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀ ਪ੍ਰਪੋਜ਼ਲ ਰੱਦ ਕਰਕੇ ਪੰਜਾਬ ਦੀ ਸਰਕਾਰ ਇਹ ਕਹਿ ਰਹੀ ਹੈ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਉਤੇ ਪਰਚੇ ਦਰਜ ਕੀਤੇ ਜਾਣਗੇ ਪਰ ਜਥੇਬੰਦੀ ਇਸ ਦਾ ਡਟ ਕੇ ਵਿਰੋਧ ਕਰੇਗੀ। ਇਸ ਮੌਕੇ ਕਿਸਾਨ ਆਗੂਆਂ ਬੋਲਦਿਆਂ ਕਿਹਾ ਕਿ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਈਆਂ ਜਾਣਗੀਆਂ ਜਿਵੇਂ ਬਿਜਲੀ ਬੋਰਡ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਜਾਣ ਤੋਂ ਬਚਾਇਆ ਜਾਵੇ। ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਗੰਨੇ ਦਾ ਬਕਾਇਆ ਵਿਆਜ ਸਮੇਤ ਕਿਸਾਨਾਂ ਦੇ ਖਾਤਿਆਂ 'ਚ ਜਾਰੀ ਕੀਤਾ ਜਾਵੇ ਤੇ ਗੰਨੇ ਦਾ ਨਵਾਂ ਰੇਟ ਖ਼ਰਚਿਆਂ ਮੁਤਾਬਕ ਤੈਅ ਕਰਕੇ ਐਲਾਨ ਕੀਤਾ ਜਾਵੇ ਤੇ ਬੰਦ ਪਈਆਂ ਮਿੱਲਾਂ ਨੂੰ ਦੁਬਾਰਾ ਚਾਲੂ ਕੀਤਾ ਜਾਵੇ, ਕਿਸਾਨੀ ਅੰਦੋਲਨ ਕੋਰੋਨਾ ਜਾਂ ਪਰਾਲੀ ਸਬੰਧੀ ਕੀਤੇ ਪਰਚੇ ਰੱਦ ਕੀਤੇ ਜਾਣ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਜਨਰਲ ਹਾਊਸ ਦੀ ਇਕੱਤਰਤਾ 'ਚ HSGPC ਐਕਟ ਦਾ ਨਿੰਦਾ ਮਤਾ ਪਾਸ

ਡੇਅਰੀ ਵਾਲੇ ਕਿਸਾਨਾਂ ਨੂੰ ਉਜਾੜਿਆ ਨਾ ਜਾਵੇ, ਡੇਅਰੀ ਫਾਰਮਾਂ ਉਤੇ ਲੱਗਣ ਵਾਲੇ ਕਮਰਸ਼ੀਅਲ ਬਿਜਲੀ ਦਾ ਬਿੱਲ ਰੱਦ ਕੀਤਾ ਜਾਵੇ ਅਤੇ ਸਬਸਿਡੀ ਦੇ ਆਧਾਰ ਉਤੇ ਬਿਜਲੀ ਮੁਆਫ ਕੀਤੀ ਜਾਵੇ। ਸਰਕਾਰ ਨੇ ਕਣਕ ਉਤੇ ਬੋਨਸ ਮੰਨਿਆ ਸੀ ਪਰ ਅਜੇ ਤੱਕ ਕਿਸੇ ਵੀ ਕਿਸਾਨ ਨੂੰ ਨਹੀਂ ਦਿੱਤਾ ਗਿਆ , ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਅਜੇ ਤੱਕ ਧੇਲਾ ਵੀ ਨਹੀਂ ਦਿੱਤਾ ਗਿਆ, ਪਿੰਡਾਂ ਤੇ ਸ਼ਹਿਰਾਂ 'ਚ ਨਸ਼ਾ ਪਹਿਲਾਂ ਨਾਲੋਂ ਵੀ ਜ਼ਿਆਦਾ ਵਿਕ ਰਿਹਾ। ਇਸੇ ਹੀ ਤਰ੍ਹਾਂ ਦੀਆਂ ਕਈ ਹੋਰ ਮੰਗਾਂ ਦੇ ਸਬੰਧ ਵਿੱਚ ਅੰਮ੍ਰਿਤਸਰ ਦਿੱਲੀ ਹਾਈਵੇ ਸੜਕੀ ਆਵਾਜਾਈ ਬੰਦ ਕਰਕੇ ਸਰਕਾਰ ਦਾ ਡਟ ਕੇ ਵਿਰੋਧ ਕੀਤਾ ਗਿਆ। ਜੇ ਸਰਕਾਰ ਵੱਲੋਂ ਮੰਗਾਂ ਲਾਗੂ ਨਹੀਂ ਕੀਤੀਆਂ ਜਾਂਦੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਯੁਕਤ ਕਿਸਾਨ ਮੋਰਚਾ ( ਗੈਰ ਸਿਆਸੀ ) ਦੇ ਸੱਦੇ ਉਤੇ ਪੰਜਾਬ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

-PTC News

 

Top News view more...

Latest News view more...