Thu, Apr 25, 2024
Whatsapp

ਅੰਮ੍ਰਿਤਸਰ: ਮਜੀਠਾ ਰੋਡ ਸਥਿਤ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼, ਨੌਜਵਾਨ ਕਾਬੂ

Written by  Riya Bawa -- October 03rd 2022 12:29 PM -- Updated: October 03rd 2022 12:49 PM
ਅੰਮ੍ਰਿਤਸਰ: ਮਜੀਠਾ ਰੋਡ ਸਥਿਤ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼, ਨੌਜਵਾਨ ਕਾਬੂ

ਅੰਮ੍ਰਿਤਸਰ: ਮਜੀਠਾ ਰੋਡ ਸਥਿਤ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼, ਨੌਜਵਾਨ ਕਾਬੂ

Sacrilege In Amritsar Gurdwara: ਥਾਣਾ ਸਦਰ ਅਧੀਨ ਪੈਂਦੇ ਮਜੀਠਾ ਰੋਡ ਇਲਾਕੇ 'ਚ ਸਥਿਤ ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਦੀ ਕੋਸ਼ਿਸ਼ ਸਾਹਮਣੇ ਆਈ ਹੈ। ਜਿੱਥੇ ਇਕ ਨੌਜਵਾਨ ਨੂੰ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਦਿਆਂ ਕਾਬੂ ਕੀਤਾ ਗਿਆ ਹੈ। ਘਟਨਾ ਦਾ ਪਤਾ ਲੱਗਣ 'ਤੇ ਮੌਕੇ 'ਤੇ ਮੌਜੂਦ ਸੇਵਾਦਾਰਾਂ ਨੇ ਖੰਭੇ ਨਾਲ ਬੰਨ੍ਹ ਕੇ ਉਸ ਦੀ ਕੁੱਟਮਾਰ ਕੀਤੀ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਦਰ ਦੀ ਪੁਲਿਸ ਨੇ ਕਿਸੇ ਤਰ੍ਹਾਂ ਉਕਤ ਨੌਜਵਾਨ ਨੂੰ ਸੰਗਤ ਤੋਂ ਛੁਡਵਾ ਕੇ ਥਾਣੇ ਲਿਆਂਦਾ। ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਬੇਅਦਬੀ ਕਰਨ ਵਾਲਾ ਮੁਲਜ਼ਮ ਨੌਜਵਾਨ ਮਾਨਸਿਕ ਤੌਰ 'ਤੇ ਠੀਕ ਨਹੀਂ ਹੈ। ਫਿਲਹਾਲ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਦੇ ਪਰਿਵਾਰ ਦਾ ਪਤਾ ਲਗਾਇਆ ਜਾ ਰਿਹਾ ਹੈ। ਇਹ ਵੀ ਪੜ੍ਹੋ: ਜਲੰਧਰ ਨਿਗਮ ਦੀ ਲਾਪਰਵਾਹੀ: ਰੇਲਿੰਗ ਪਾਰ ਕਰਦੇ ਸਮੇਂ ਖੰਭੇ ਤੋਂ ਨੌਜਵਾਨ ਨੂੰ ਲੱਗਿਆ ਕਰੰਟ, ਹੋਈ ਮੌਤ ਮੌਕੇ 'ਤੇ ਮੌਜੂਦ ਸੇਵਾਦਾਰਾਂ ਨੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਅਚਾਨਕ ਇਕ ਨੌਜਵਾਨ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਗਿਆ। ਉਸ ਸਮੇਂ ਗੁਰਦੁਆਰੇ ਦੇ ਅੰਦਰ ਕੋਈ ਨਹੀਂ ਸੀ। ਮੁਲਜ਼ਮ ਨੇ ਪਹਿਲਾਂ ਗੋਲਕ ’ਤੇ ਰੱਖੇ ਕੁਝ ਪੈਸੇ ਚੋਰੀ ਕਰ ਲਏ। ਫਿਰ ਉਹ ਉਥੇ ਰੱਖੇ ਸ਼ਸਤਰ ਵੀ ਚੁੱਕ ਕੇ ਬਾਹਰ ਭੱਜਣ ਲੱਗਾ। ਇਸ ਦੌਰਾਨ ਕੁਝ ਸੇਵਾਦਾਰਾਂ ਨੇ ਉਸ ਨੂੰ ਦੇਖ ਕੇ ਪਿੱਛਾ ਕੀਤਾ ਅਤੇ ਕੁਝ ਦੂਰੀ 'ਤੇ ਹੀ ਉਸ ਨੂੰ ਫੜ ਲਿਆ। ਸੇਵਾਦਾਰਾਂ ਨੇ ਆਪਣੇ ਪੱਧਰ ’ਤੇ ਮੁਲਜ਼ਮ ਬਾਰੇ ਪਤਾ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਕੁਝ ਨਹੀਂ ਦੱਸ ਰਿਹਾ ਸੀ। ਫਿਰ ਉਸ ਨੂੰ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਖੰਭੇ ਨਾਲ ਰੱਸੀ ਨਾਲ ਬੰਨ੍ਹ ਦਿੱਤਾ ਗਿਆ। -PTC News


Top News view more...

Latest News view more...