ਅੰਮ੍ਰਿਤਸਰ ‘ਚ ਦੁਸ਼ਹਿਰਾ ਸਮਾਗਮ ਦੌਰਾਨ ਵਾਪਰਿਆ ਵੱਡਾ ਹਾਦਸਾ , 30 ਤੋਂ ਵੱਧ ਹੋਈਆਂ ਮੌਤਾਂ

Amritsar Dussehra event During happened bigger accident 30 deaths

ਅੰਮ੍ਰਿਤਸਰ ‘ਚ ਦੁਸ਼ਹਿਰਾ ਸਮਾਗਮ ਦੌਰਾਨ ਵਾਪਰਿਆ ਵੱਡਾ ਹਾਦਸਾ , 30 ਤੋਂ ਵੱਧ ਹੋਈਆਂ ਮੌਤਾਂ:ਅੰਮ੍ਰਿਤਸਰ ਦੇ ਜੋੜਾ ਫਾਟਕ ਵਿਖੇ ਅੱਜ ਦੁਸ਼ਹਿਰਾ ਸਮਾਗਮ ਦੌਰਾਨ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ।ਜਾਣਕਾਰੀ ਅਨੁਸਾਰ ਜਦੋਂ ਦੁਸਹਿਰਾ ਸਮਾਗਮ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਜਾ ਰਹੀ ਸੀ ਤਾਂ ਲੋਕ ਰੇਲਵੇ ਟ੍ਰੈਕ ‘ਤੇ ਖੜ੍ਹ ਕੇ ਦੁਸ਼ਹਿਰਾ ਦੇਖ ਰਹੇ ਸੀ।

ਇਸ ਦੌਰਾਨ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿੱਚ 30 ਤੋਂ ਵੱਧ ਦੇ ਕਰੀਬ ਲੋਕ ਟਰੇਨ ਦੇ ਹੇਠਾਂ ਆ ਗਏ ਹਨ।ਜਾਣਕਾਰੀ ਅਨੁਸਾਰ ਇਹ ਟਰੇਨ ਜਲੰਧਰ ਵਾਲੇ ਪਾਸਿਓ ਅੰਮ੍ਰਿਤਸਰ ਨੂੰ ਜਾ ਰਹੀ ਸੀ।

ਦੁਸ਼ਹਿਰੇ ਦਾ ਆਨੰਦ ਮਾਣ ਰਹੇ ਲੋਕਾਂ ਨੂੰ ਰੇਲ ਗੱਡੀ ਨੇ ਕੁਚਲ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਰੇਲਵੀ ਟਰੈਕ ‘ਤੇ ਬੈਠੇ ਲੋਕਾਂ ਨੂੰ ਪਟਾਖਿਆਂ ਦੀ ਆਵਾਜ ‘ਚ ਰੇਲ ਗੱਡੀ ਦਾ ਪਤਾ ਨਹੀਂ ਚੱਲਿਆ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।

ਇਹ ਦੁਸ਼ਹਿਰਾ ਸਮਾਗਮ ਕਾਂਗਰਸੀ ਕੌਂਸਲਰ ਮਿੱਠੂ ਮਦਾਨ ਵੱਲੋਂ ਕਰਵਾਇਆ ਗਿਆ ਸੀ।ਇਸ ਦੁਸ਼ਹਿਰਾ ਸਮਾਗਮ ਵਿੱਚ ਨਵਜੋਤ ਕੌਰ ਸਿੱਧੂ ਮੁੱਖ ਮਹਿਮਾਨ ਵਜੋਂ ਪਹੁੰਚੀ ਸੀ।

ਅੰਮ੍ਰਿਤਸਰ ਚ ਦੁਸ਼ਹਿਰਾ ਮੇਲਾ ਵੇੱਖਣ ਆਏ ਲੋਕ ਆਏ ਟ੍ਰੇਨ ਹੇਠਾਂ, 30 ਤੋਂ ਵੱਧ ਦੀ ਮੌਤ

Posted by PTC News on Friday, October 19, 2018

-PTCNews