Wed, Jul 30, 2025
Whatsapp

ਅੰਮ੍ਰਿਤਸਰ ਗ੍ਰੇਨੇਡ ਹਮਲੇ ਨੂੰ ਲੈ ਕੇ ਪੰਜਾਬ ਦੇ ਡੀ.ਜੀ.ਪੀ. ਨੇ ਕੀਤਾ ਵੱਡਾ ਖ਼ੁਲਾਸਾ ,ਪੜ੍ਹੋ ਤਾਜ਼ਾ ਖ਼ਬਰ

Reported by:  PTC News Desk  Edited by:  Shanker Badra -- November 24th 2018 05:06 PM -- Updated: November 24th 2018 05:27 PM
ਅੰਮ੍ਰਿਤਸਰ ਗ੍ਰੇਨੇਡ ਹਮਲੇ ਨੂੰ ਲੈ ਕੇ ਪੰਜਾਬ ਦੇ ਡੀ.ਜੀ.ਪੀ. ਨੇ ਕੀਤਾ ਵੱਡਾ ਖ਼ੁਲਾਸਾ ,ਪੜ੍ਹੋ ਤਾਜ਼ਾ ਖ਼ਬਰ

ਅੰਮ੍ਰਿਤਸਰ ਗ੍ਰੇਨੇਡ ਹਮਲੇ ਨੂੰ ਲੈ ਕੇ ਪੰਜਾਬ ਦੇ ਡੀ.ਜੀ.ਪੀ. ਨੇ ਕੀਤਾ ਵੱਡਾ ਖ਼ੁਲਾਸਾ ,ਪੜ੍ਹੋ ਤਾਜ਼ਾ ਖ਼ਬਰ

ਅੰਮ੍ਰਿਤਸਰ ਗ੍ਰੇਨੇਡ ਹਮਲੇ ਨੂੰ ਲੈ ਕੇ ਪੰਜਾਬ ਦੇ ਡੀ.ਜੀ.ਪੀ. ਨੇ ਕੀਤਾ ਵੱਡਾ ਖ਼ੁਲਾਸਾ ,ਪੜ੍ਹੋ ਤਾਜ਼ਾ ਖ਼ਬਰ:ਚੰਡੀਗੜ੍ਹ: ਅੰਮ੍ਰਿਤਸਰ ਗ੍ਰੇਨੇਡ ਹਮਲੇ ਮਾਮਲੇ ਵਿੱਚ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਇਸ ਨੂੰ ਲੈ ਕੇ ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ ਹੈ।ਇਸ ਕਾਨਫਰੰਸ ਦੌਰਾਨ ਸੁਰੇਸ਼ ਅਰੋੜਾ ਨੇ ਦੱਸਿਆ ਹੈ ਕਿ ਅੰਮ੍ਰਿਤਸਰ ਗ੍ਰੇਨੇਡ ਹਮਲੇ ਦੇ ਦੂਜੇ ਮੁਲਜ਼ਮ ਅਵਤਾਰ ਸਿੰਘ ਦੀ ਵੀ ਗ੍ਰਿਫ਼ਤਾਰੀ ਹੋ ਚੁੱਕੀ ਹੈ।amritsar-grenade-attack-case-d-g-p-suresh-arora-press-conferenceਇਸ ਦੌਰਾਨ ਡੀ.ਜੀ.ਪੀ. ਨੇ ਖੁਲਾਸਾ ਕੀਤਾ ਹੈ ਕਿ ਮੁਲਜ਼ਮ ਅਵਤਾਰ ਸਿੰਘ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।ਉਸ ਕੋਲੋਂ ਵਾਰਦਾਤ ਵੇਲੇ ਵਰਤੇ ਗਏ ਹਥਿਆਰ 32 ਬੋਰ ਦੀ ਪਿਸਤੌਲ ਅਤੇ 25 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇੱਕ ਹੋਰ ਮੁਲਜ਼ਮ ਬਿਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।ਡੀ.ਜੀ.ਪੀ. ਨੇ ਦੱਸਿਆ ਕਿ ਪਾਕਿਸਤਾਨ 'ਚ ਬੈਠਾ ਜਾਵੇਦ ਨਾਂਅ ਦਾ ਵਿਅਕਤੀ ਦੋਵਾਂ ਦਾ ਹੋਲਡਰ ਹੈ।amritsar-grenade-attack-case-d-g-p-suresh-arora-press-conferenceਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਪਹਿਲਾ ਮੁਲਜ਼ਮ ਬਿਕਰਮਜੀਤ ਸਿੰਘ ਧਾਲੀਵਾਲ ਦਾ ਰਹਿਣ ਵਾਲਾ ਹੈ ਤੇ ਦੂਜਾ ਮੁਲਜ਼ਮ ਅਵਤਾਰ ਸਿੰਘ ਚੱਕ ਮਿਸ਼ਰੀ ਖ਼ਾਨ (ਅੰਮ੍ਰਿਤਸਰ) ਦਾ ਵਾਸੀ ਹੈ।ਇਹ ਦੋਵੇਂ ਨੌਜਵਾਨ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਕਾਰਕੁੰਨ ਹਨ।amritsar-grenade-attack-case-d-g-p-suresh-arora-press-conferenceਦੱਸਣਯੋਗ ਹੈ ਕਿ 18 ਨਵੰਬਰ ਨੂੰ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲਾ ਹੋਇਆ ਸੀ ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ ਸੀ ਅਤੇ 19 ਲੋਕ ਜ਼ਖ਼ਮੀ ਹੋਏ ਸਨ।ਦੱਸਿਆ ਜਾਂਦਾ ਹੈ ਕਿ ਇਹ ਹਮਲਾ ਪਾਕਿਸਤਾਨ ਦੀ ਆਈਐਸਆਈ(ISI) ਨਾਲ ਮਿਲ ਕੇ ਖਾਲਿਸਤਾਨੀ ਸਮਰਥਕਾਂ ਨੇ ਕਰਵਾਇਆ ਸੀ। -PTCNews


Top News view more...

Latest News view more...

PTC NETWORK
PTC NETWORK      
Notification Hub
Icon