Sat, Jul 26, 2025
Whatsapp

ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Reported by:  PTC News Desk  Edited by:  Shanker Badra -- November 15th 2019 12:14 PM
ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ:ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਾਜਲ ਵਾਸੀ ਫਾਜ਼ਿਲਕਾ ਵਜੋਂ ਹੋਈ ਹੈ ,ਜੋ ਗਰਲਜ਼ ਹੋਸਟਲ ਨੰਬਰ -4 ਵਿਚ ਰਹਿੰਦੀ ਸੀ ਅਤੇ ਬੋਟਨੀ ਵਿਭਾਗ ਦੀ ਐੱਮ.ਐੱਸ.ਈ. ਦੀ ਵਿਦਿਆਰਥਣ ਸੀ। [caption id="attachment_360025" align="aligncenter" width="300"]Amritsar: Guru Nanak Dev University Girl student suicide ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ[/caption] ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਮ੍ਰਿਤਕ ਵਿਦਿਆਰਥਣ ਦੀਆਂ ਸਹੇਲੀਆਂ ਉਸ ਕੋਲ ਆਈਆਂ ਤੇ ਉਸ ਨੂੰ ਆਪਣੇ ਨਾਲ ਚੱਲਣ ਲਈ ਕਹਿਣ ਲੱਗੀਆਂ ਪਰ ਉਸ ਨੇ ਜਾਣ ਤੋਂ ਮਨ੍ਹਾ ਕਰ ਦਿੱਤਾ। ਜਦੋਂ ਸਹੇਲੀਆਂ ਵਾਪਸ ਪਰਤੀਆਂ ਤਾਂ ਉਨ੍ਹਾਂ ਦੇਖਿਆ ਕਿ ਕਮਰਾ ਅੰਦਰੋਂ ਬੰਦ ਸੀ, ਜਿਸ 'ਤੇ ਤੁਰੰਤ ਯੂਨੀਵਰਸਿਟੀ ਪ੍ਰਬੰਧਕ ਨੂੰ ਸੂਚਿਤ ਕੀਤਾ ਗਿਆ। ਕਾਜਲ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। [caption id="attachment_360028" align="aligncenter" width="300"]Amritsar: Guru Nanak Dev University Girl student suicide ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ[/caption] ਜਦੋਂ ਹੋਸਟਲ 'ਚ ਤਾਇਨਾਤ ਸੁਰੱਖਿਆ ਕਰਮਚਾਰੀ ਨੇ ਕਮਰੇ ਦਾ ਦਰਵਾਜ਼ਾ ਤੋੜਿਆ ਤਾਂ ਦੇਖਿਆ ਕਿ ਵਿਦਿਆਰਥਣ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਜਿਸ ਤੋਂ ਤੁਰੰਤ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਮ੍ਰਿਤਕਾਂ ਨੂੰ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ। [caption id="attachment_360027" align="aligncenter" width="300"]Amritsar: Guru Nanak Dev University Girl student suicide ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ[/caption] ਇਸ ਤੋਂ ਬਾਅਦ ਥਾਣਾ ਕੰਟੋਨਮੈਂਟ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਲਈ ਭੇਜ ਦਿੱਤਾ ਹੈ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਵਿਦਿਆਰਥਣ ਦੇ ਕਮਰੇ 'ਚੋਂ ਬਰਾਮਦ ਕੀਤੇ ਮੋਬਾਇਲ ਦਾ ਲਾਕ ਖੁੱਲ੍ਹਵਾ ਕੇ ਉਸ ਦੀ ਜਾਂਚ ਕਰਵਾਈ ਜਾਵੇਗੀ ਤਾਂ ਕਿ ਖੁਦਕੁਸ਼ੀ ਦੇ ਕਾਰਨਾਂ ਦੀ ਜਾਣਕਾਰੀ ਮਿਲ ਸਕੇ। -PTCNews


Top News view more...

Latest News view more...

PTC NETWORK
PTC NETWORK      
Notification Hub
Icon