ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਤੋੜਭੰਨ, ਪੁਲਿਸ ਵੱਲੋਂ 8 ਨੌਜਵਾਨ ਗ੍ਰਿਫਤਾਰ

Amritsar

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਤੋੜਭੰਨ, ਪੁਲਿਸ ਵੱਲੋਂ 8 ਨੌਜਵਾਨ ਗ੍ਰਿਫਤਾਰ,ਸ੍ਰੀ ਅੰਮ੍ਰਿਤਸਰ ਸਾਹਿਬ: ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ‘ਚ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਤੋੜਭੰਨ ਦਾ ਮਾਮਲਾ ਸਾਹਮਣੇ ਆਇਆ ਹੈ।ਕੁੱਝ ਨੌਜਵਾਨਾਂ ਵੱਲੋਂ ਵਿਰਾਸਤੀ ਮਾਰਗ ਵਿਖੇ ਲੱਗੇ ਸਭਿਆਚਾਰਕ ਬੁੱਤਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ।

ਇਹ ਘਟਨਾ ਲੰਘੀ ਰਾਤ ਕਰੀਬ 1.30 ਵਜੇ ਦੀ ਦੱਸੀ ਜਾਂਦੀ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ 8 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹੋਰ ਪੜ੍ਹੋ: ਸ੍ਰੀ ਗੁਰੂ ਰਾਮਦਾਸ ਲੰਗਰ ਲਈ ਘਿਓ ਦੇ ਟੈਂਡਰ ਸਬੰਧੀ ਦੋਸ਼ ਬੇਬੁਨਿਆਦ: ਮਿੱਠੂ ਸਿੰਘ ਕਾਹਨੇਕੇ

ਮਿਲੀ ਜਾਣਕਾਰੀ ਮੁਤਾਬਕ ਸਿੱਖ ਜਥੇਬੰਦੀਆਂ ਵੱਲੋਂ ਗਿੱਧਾ ਭੰਗੜਾ ਪਾਉਂਦੇ ਬੁੱਤਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ।ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਸਰਾਰਤੀ ਨੌਜਵਾਨ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਇਕੱਠੇ ਹੋਏ ਸਨ।

Amritsar ਤੁਹਾਨੂੰ ਦੱਸ ਦੇਈਏ ਕਿ ਇਹ ਬੁੱਤ ਪੰਜਾਬ ਦੇ ਅਮੀਰ ਵਿਰਸੇ ਨੂੰ ਦਰਸਾਉਂਦੇ ਹਨ। ਫਿਲਹਾਲ ਪੁਲਿਸ ਨੇ 8 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News