Sun, Apr 28, 2024
Whatsapp

ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ

Written by  Joshi -- November 01st 2018 10:02 AM
ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ

ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ

ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ,ਜਲੰਧਰ: ਪਿਛਲੇ ਕੁਝ ਸਮੇਂ ਤੋਂ ਪੰਜਾਬ ਅੰਦਰ ਸੜਕ ਹਾਦਸਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਹੁਣ ਤੱਕ ਅਨੇਕਾਂ ਹੀ ਲੋਕ ਇਹਨਾਂ ਘਟਨਾਵਾਂ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਚੁੱਕੇ ਹਨ। ਅਜਿਹਾ ਹੀ ਇੱਕ ਭਿਆਨਕ ਸੜਕ ਹਾਦਸਾ ਅੰਮ੍ਰਿਤਸਰ-ਜਲੰਧਰ ਹਾਈਵੇ 'ਤੇ ਵਾਪਰਿਆ ਹੈ, ਜਿਸ ਦੌਰਾਨ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ 1 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ 4 ਵਿਅਕਤੀ ਕਾਰ 'ਤੇ ਸਵਾਰ ਸਨ। ਸੂਤਰਾਂ ਅਨੁਸਾਰ ਜਦੋ ਇਸ ਘਟਨਾ ਬਾਰੇ ਸਥਾਨਕ ਲੋਕਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਇਸ ਗੰਭੀਰ ਵਿਅਕਤੀ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ, ਜਿਥੇ ਉਹ ਜੇਰੇ ਇਲਾਜ ਹੈ। ਹੋਰ ਪੜ੍ਹੋ:ਮਰਨ ਵਰਤ ‘ਤੇ ਬੈਠੇ ਅਧਿਆਪਕ ਇਸ ਗੱਲ ਤੋਂ ਭੜਕੇ ,ਚੁੱਕਿਆ ਸਖ਼ਤ ਕਦਮ ,ਪੁਲਿਸ ਦੀਆਂ ਪਈਆਂ ਭਾਜੜਾਂ ਮ੍ਰਿਤਕਾਂ ਦੀ ਪਛਾਣ ਸੋਨੂੰ, ਨਰੇਸ਼ ਅਤੇ ਪਵਨ ਦੇ ਤੌਰ 'ਤੇ ਕੀਤੀ ਗਈ ਹੈ, ਜਦੋਂ ਕਿ ਆਕਾਸ਼ ਨਾਂ ਦਾ ਨੌਜਵਾਨ ਜ਼ਖਮੀਂ ਹੋਇਆ ਹੈ।ਇਸ ਦੇ ਨਾਲ ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ 'ਚ ਲੱਗ ਗਈ ਹੈ।ਪੁਲਿਸ ਦਾ ਕਹਿਣਾ ਹੈ ਕਿ ਸਾਡੀ ਟੀਮ ਇਸ ਮਾਮਲੇ 'ਚ ਕਾਰਵਾਈ ਕਰ ਰਹੀ ਹੈ। —PTC News


Top News view more...

Latest News view more...