ਅੰਮ੍ਰਿਤਸਰ ਦੇ ਕਚਹਿਰੀ ਚੌਂਕ ‘ਚ ਅਣਪਛਾਤੇ ਨੌਜਵਾਨਾਂ ਨੇ ਕਿਉਂ ਕੁੱਟਿਆ ਪੁਲਿਸ ਮੁਲਾਜ਼ਮ ?

Amritsar Kacheri chowk Youth And Police officer between Fight
ਅੰਮ੍ਰਿਤਸਰ ਦੇ ਕਚਹਿਰੀ ਚੌਂਕ 'ਚ ਅਣਪਛਾਤੇ ਨੌਜਵਾਨਾਂ ਨੇ ਕਿਉਂ ਕੁੱਟਿਆ ਪੁਲਿਸ ਮੁਲਾਜ਼ਮ ? 

ਅੰਮ੍ਰਿਤਸਰ ਦੇ ਕਚਹਿਰੀ ਚੌਂਕ ‘ਚ ਅਣਪਛਾਤੇ ਨੌਜਵਾਨਾਂ ਨੇ ਕਿਉਂ ਕੁੱਟਿਆ ਪੁਲਿਸ ਮੁਲਾਜ਼ਮ ?:ਅੰਮ੍ਰਿਤਸਰ : ਅੰਮ੍ਰਿਤਸਰ ਦੇ ਕਚਹਿਰੀ ਚੌਂਕ ‘ਚ ਬੁੱਧਵਾਰ ਨੂੰ 3 ਨੌਜਵਾਨਾਂ ਨੇ ਇੱਕ ਪੁਲਿਸ ਮੁਲਾਜ਼ਮ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਹੈ। ਇਸ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਨ੍ਹਾਂ ਨੌਜਵਾਨਾਂ ਨੇ ਪੁਲਿਸ ਮੁਲਾਜ਼ਮਕਿਉਂ ਕੁੱਟਿਆ ,ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ।

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਮੁਲਾਜ਼ਮ ਹਰਪ੍ਰੀਤ ਸਿੰਘ ਜਦੋਂ ਕਚਹਿਰੀ ਚੌਂਕ ਨੇੜੇ ਪੈਟਰੋਲ ਪੰਪ ‘ਤੇ ਪੈਟਰੋਲ ਪੁਆਉਣ ਲੱਗਾ ਤਾਂ ਮੋਟਰਸਾਈਕਲ ‘ਤੇ ਆਏ 3 ਨੌਜਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।

ਇਸ ਘਟਨਾ ਤੋਂ ਬਾਅਦ 3 ਨੌਜਵਾਨ ਫਰਾਰ ਹੋ ਗਏ ਹਨ। ਪੁਲਿਸ ਨੇ ਇਨ੍ਹਾਂ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ।
-PTCNews