ਹੋਰ ਖਬਰਾਂ

ਅੰਮ੍ਰਿਤਸਰ ਦੀ ਪੁਰਾਣੀ ਸਬਜ਼ੀ ਮੰਡੀ ਵਿਚ ਲੱਗੀ ਭਿਆਨਕ ਅੱਗ , ਕਈ ਦੁਕਾਨਾਂ ਸੜ ਕੇ ਸੁਆਹ

By Shanker Badra -- November 22, 2019 11:03 am

ਅੰਮ੍ਰਿਤਸਰ ਦੀ ਪੁਰਾਣੀ ਸਬਜ਼ੀ ਮੰਡੀ ਵਿਚ ਲੱਗੀ ਭਿਆਨਕ ਅੱਗ , ਕਈ ਦੁਕਾਨਾਂ ਸੜ ਕੇ ਸੁਆਹ: ਅੰਮ੍ਰਿਤਸਰ : ਅੰਮ੍ਰਿਤਸਰ ਦੀ ਪੁਰਾਣੀ ਸਬਜ਼ੀ ਮੰਡੀ ਵਿਚ ਅੱਜ ਸਵੇਰੇ ਪੌਣੇ 5 ਵਜੇ ਦੇ ਕਰੀਬ ਅੱਗ ਲੱਗ ਗਈ ਹੈ। ਇਸ ਅੱਗ ਦੇ ਕਾਰਨ ਦੋ ਦਰਜ਼ਨ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ ਪਰ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਸੀ।

Amritsar Old Vegetable Market Fire , Many shops burn ਅੰਮ੍ਰਿਤਸਰ ਦੀ ਪੁਰਾਣੀ ਸਬਜ਼ੀ ਮੰਡੀ ਵਿਚ ਲੱਗੀ ਭਿਆਨਕ ਅੱਗ , ਕਈ ਦੁਕਾਨਾਂ ਸੜ ਕੇ ਸੁਆਹ

ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।ਸਬਜ਼ੀ ਮੰਡੀ ’ਚ ਬਣੇ ਕਈ ਖੋਖੇ ਤੇ ਦੁਕਾਨਾਂ ਇਸ ਅੱਗ ਦੀ ਭੇਟ ਚੜ੍ਹ ਗਏ ਹਨ। ਚਸ਼ਮਦੀਦ ਗਵਾਹਾਂ ਮੁਤਾਬਕ ਆਮ ਲੋਕਾਂ ਨੇ ਹੀ ਪਹਿਲਾਂ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।

Amritsar Old Vegetable Market Fire , Many shops burn ਅੰਮ੍ਰਿਤਸਰ ਦੀ ਪੁਰਾਣੀ ਸਬਜ਼ੀ ਮੰਡੀ ਵਿਚ ਲੱਗੀ ਭਿਆਨਕ ਅੱਗ , ਕਈ ਦੁਕਾਨਾਂ ਸੜ ਕੇ ਸੁਆਹ

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਫਾਇਰ ਬਿਗ੍ਰੇਡ ਦੀਆਂ ਗੱਡੀਆਂ 1 ਘੰਟਾ ਦੇਰੀ ਨਾਲ ਪਹੁੰਚੀਆਂ ਹਨ ,ਜਿਸ ਕਾਰਨ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ। ਇਸ ਦੌਰਾਨ ਦੁਕਾਨਦਾਰ ਜਤਿੰਦਰ ਦਾ ਕਹਿਣਾ ਹੈ ਕਿ ਜੇਕਰ ਸਮਾਂ ਰਹਿੰਦੇ ਫਾਇਰ ਬਿਗ੍ਰੇਡ ਕਰਮਚਾਰੀ ਪਹੁੰਚ ਜਾਂਦੇ ਤਾਂ ਬਚਾਅ ਹੋ ਸਕਦਾ ਸੀ।
-PTCNews

  • Share