ਅੰਮ੍ਰਿਤਸਰ : ਪਾਕਿਸਤਾਨ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ 6 ਸਮੱਗਲਰ ਕਾਬੂ

Amritsar : Pakistan Came millions heroin Including 6 smugglers Arrested
ਅੰਮ੍ਰਿਤਸਰ : ਪਾਕਿਸਤਾਨ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ 6 ਸਮੱਗਲਰ ਕਾਬੂ 

ਅੰਮ੍ਰਿਤਸਰ : ਪਾਕਿਸਤਾਨ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ 6 ਸਮੱਗਲਰ ਕਾਬੂ:ਅੰਮ੍ਰਿਤਸਰ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਖੁਫੀਆ ਵਿਭਾਗ ਕਾਊਂਟਰ ਇੰਟੈਲੀਜੈਂਸ ਨੇ ਅੰਮ੍ਰਿਤਸਰ ਦੇ ਕਸਬਾ ਰਮਦਾਸ ਵਿਖੇ ਪਾਕਿਸਤਾਨ ਤੋਂ ਆਈ ਹੈਰੋਇਨ ਦੇ 20 ਪੈਕੇਟ ਸਮੇਤ 6 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਦੋਸ਼ੀਆਂ ਦੀ ਪਛਾਣ ਬਲਕਾਰ ਸਿੰਘ ਵਾਸੀ ਖੱਸੂਪੁਰਾ, ਦਲਬੀਰ ਸਿੰਘ ਵਾਸੀ ਕੋਟਲੀ ਦਸੋਂਧੀ, ਸੁਰਜੀਤ ਸਿੰਘ ਬੱਬੂ ਵਾਸੀ ਸੈਦਪੁਰ ਕਲਾਂ, ਬਿੱਟੂ ਸਿੰਘ ਉਰਫ ਸੁੱਖਾ ਸਿੰਘ ਵਾਸੀ ਘੋਗਾ, ਭੁਪਿੰਦਰ ਸਿੰਘ ਭਿੰਦਾ ਅਤੇ ਗੁਰਜੰਟ ਸਿੰਘ (ਦੋਵੇਂ) ਵਾਸੀ ਚੀਮਾ ਕਲਾਂ ਵਜੋਂ ਹੋਈ ਹੈ।

Amritsar : Pakistan Came millions heroin Including 6 smugglers Arrested
ਅੰਮ੍ਰਿਤਸਰ : ਪਾਕਿਸਤਾਨ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ 6 ਸਮੱਗਲਰ ਕਾਬੂ

ਇਸ ਦੇ ਬਾਰੇ ਕਾਊਂਟਰ ਇੰਟੈਲੀਜੈਂਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਮੱਗਲਰ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਨੂੰ ਸਪਲਾਈ ਕਰਨ ਆ ਰਹੇ ਹਨ। ਜਿਸ ਦੌਰਾਨ ਟੀ-ਪੁਆਇੰਟ ਘੋਨੇਵਾਲ ‘ਤੇ ਲਾਏ ਨਾਕੇ ਦੌਰਾਨ ਸਵਿਫਟ ਕਾਰ, ਮੋਟਰਸਾਈਕਲ ‘ਤੇ ਸਵਾਰ 6 ਸਮੱਗਲਰਾਂ ਨੂੰ ਜਾਂਚ ਲਈ ਰੋਕਿਆ ਤਾਂ ਤਲਾਸ਼ੀ ਦੌਰਾਨ 20 ਪੈਕੇਟ ਹੈਰੋਇਨ ਬਰਾਮਦ ਹੋਈ ਹੈ। ਪਾਕਿਸਤਾਨ ਤੋਂ ਆਈ ਹੈਰੋਇਨ ਦੀ 75 ਕਰੋੜ ਰੁਪਏ ਦੱਸੀ ਜਾ ਰਹੀ ਹੈ।

Amritsar : Pakistan Came millions heroin Including 6 smugglers Arrested
ਅੰਮ੍ਰਿਤਸਰ : ਪਾਕਿਸਤਾਨ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ 6 ਸਮੱਗਲਰ ਕਾਬੂ

ਜਿਸ ਤੋਂ ਬਾਅਦ ਪੁਲਿਸ ਨੇ ਉਕਤ ਸਮੱਗਲਰਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਅਦਾਲਤ ਦੇ ਨਿਰਦੇਸ਼ਾਂ ‘ਤੇ ਜਾਂਚ ਲਈ ਪੁਲਸ ਰਿਮਾਂਡ ‘ਤੇ ਲਿਆ ਹੈ।ਇਨ੍ਹਾਂ ਸਮੱਗਲਰਾਂ ਕੋਲੋਂ ਜਿਥੇ ਗੰਭੀਰਤਾ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ, ਉਥੇ ਹੀ ਉਨ੍ਹਾਂ ਤੋਂ ਬਰਾਮਦ ਮੋਬਾਇਲ ਵੀ ਸਕੈਨ ਕੀਤੇ ਜਾ ਰਹੇ ਹਨ। ਪੁਲਿਸ ਸਮੱਗਲਰਾਂ ਦੇ ਪੰਜਾਬ ‘ਚ ਸਪਲਾਈ ਕੀਤੇ ਜਾਣ ਵਾਲੇ ਟਿਕਾਣਿਆਂ ਦੇ ਨਾਲ-ਨਾਲ ਪਾਕਿਸਤਾਨ ‘ਚ ਬੈਠੇ ਸਮੱਗਲਰਾਂ ਨਾਲ ਰਿਸ਼ਤਿਆਂ ਨੂੰ ਵੀ ਖੰਗਾਲ ਰਹੀ ਹੈ।
-PTCNews